ETV Bharat / state

ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰੇ: ਓਲੰਪੀਅਨ ਰਾਜਬੀਰ ਕੌਰ - Union govt repeals agriculture law

ਸਾਬਕਾ ਓਲੰਪੀਅਨ ਗੋਲਡਨ ਗਰਲ ਦੇ ਨਾਂਅ ਨਾਲ ਜਾਣੀ ਜਾਂਦੀ ਅਰਜੁਨ ਐਵਾਰਡੀ ਰਾਜਬੀਰ ਕੌਰ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣੇ ਚਾਹੀਦੇ ਹਨ ਤੇ ਦੇਸ਼ ਦੇ ਖਿਡਾਰੀਆਂ ਨੂੰ ਕਿਸਾਨਾਂ ਦੇ ਹੱਕ 'ਚ ਅਵਾਜ਼ ਚੁੱਕਣੀ ਚਾਹੀਦੀ ਹੈ।....

ਤਸਵੀਰ
ਤਸਵੀਰ
author img

By

Published : Dec 11, 2020, 7:26 PM IST

ਜਲੰਧਰ: ਖੇਤੀ ਕਾਨੂੰਨ ਨੂੰ ਲੈ ਕੇ ਜਿੱਥੇ ਪੂਰੇ ਭਾਰਤ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੀ ਪੰਜਾਬ ਅਤੇ ਹੋਰ ਸੂਬਿਆਂ ਦੇ ਸਾਬਕਾ ਦਿੱਗਜ ਅੰਤਰਰਾਸ਼ਟਰੀ ਖਿਡਾਰੀਆਂ ਵੱਲੋਂ ਵੀ ਕੇਂਦਰ ਸਰਕਾਰ ਦੇ ਐਵਾਰਡ ਵਾਪਸ ਕਰਨ ਲਈ ਦਿੱਲੀ ਪੁੱਜੇ ਹਨ। ਹਾਕੀ ਦੀ ਸਾਬਕਾ ਓਲੰਪੀਅਨ ਗੋਲਡ ਗਰਲ ਦੇ ਨਾਂਅ ਨਾਲ ਮਸ਼ਹੂਰ ਅਰਜੁਨ ਐਵਾਰਡੀ ਰਾਜਬੀਰ ਕੌਰ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।

ਵੇਖੋ ਵਿਡੀਉ

ਰਾਜਬੀਰ ਕੌਰ ਨੇ ਕਿਹਾ ਕਿ ਕਿਸਾਨਾਂ ਕਾਰਨ ਹੀ ਉਨ੍ਹਾਂ ਨੂੰ ਇਹ ਐਵਾਰਡ ਪ੍ਰਾਪਤ ਹੋਏ ਹਨ। ਉਨ੍ਹਾਂ ਦੇ ਦੇਸ਼ ਦੇ ਕਿਸਾਨ ਸੜਕਾਂ 'ਤੇ ਬੈਠ ਕੇ ਆਪਣੇ ਹੱਕਾਂ ਦੇ ਲਈ ਪ੍ਰਦਰਸ਼ਨ ਕਰ ਰਹੇ ਹਨ ਤਾਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੀ ਗੱਲ ਮੰਨ ਕੇ ਖੇਤੀ ਕਾਨੂੰਨ ਨੂੰ ਰੱਦ ਕਰ ਦੇਵੇ।

ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਇਹ ਕਾਨੂੰਨ ਪਾਸ ਕਰ ਰਹੀ ਸੀ ਤਾਂ ਉਸ ਵੇਲੇ ਦੇਸ਼ ਦੇ ਕਿਸਾਨ ਵੀ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੇ ਨਾਲ ਮੀਟਿੰਗ ਕਰਨੀ ਚਾਹੀਦੀ ਸੀ। ਉਨ੍ਹਾਂ ਨੇ ਕਿਸਾਨਾਂ ਦੇ ਹੱਕਾਂ ਲਈ ਉਹ ਆਪਣੇ ਐਵਾਰਡ ਵਾਪਸ ਕਰ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਰਾਜਬੀਰ ਕੌਰ ਨੇ ਕਿਹਾ ਕਿਸਾਨ ਭਰਾ ਜਦੋਂ ਦਿੱਲੀ ਵੱਲ ਕੂਚ ਕਰ ਰਹੇ ਸੀ ਤਾਂ ਹਰਿਆਣਾ ਸਰਕਾਰ ਨੇ ਉਨ੍ਹਾਂ 'ਤੇ ਪਾਣੀ ਅਤੇ ਡੰਡਿਆਂ ਦੇ ਨਾਲ ਕਿਸਾਨਾਂ ਨੂੰ ਕੁੱਟਣ ਦੀ ਤਸਵੀਰਾਂ ਉਨ੍ਹਾਂ ਤੋਂ ਦੇਖੀਆਂ ਤੱਕ ਨਹੀਂ ਗਈਆਂ। ਉਨ੍ਹਾਂ ਨੇ ਕਿਹਾ ਕਿ ਬਾਕੀ ਸੂਬਿਆਂ ਦੇ ਖਿਡਾਰੀਆਂ ਨੂੰ ਵੀ ਇਸ 'ਤੇ ਖੁੱਲ੍ਹ ਬੋਲਣਾ ਚਾਹੀਦਾ ਹੈ ਤੇ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਚੁੱਕਣੀ ਚਾਹੀਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.