ਫਿਲੋਰ: ਜਲੰਧਰ ਦੇ ਕਸਬਾ ਫਿਲੌਰ ਦੇ ਸਿਵਲ ਹਸਪਤਾਲ ਵਿਖੇ ਡਾਕਟਰਾਂ ਨੇ ਕਮਿਊਨਿਟੀ ਹਾਲ ਵਿਖੇ 18 ਸਾਲ ਤੋਂ 45 ਸਾਲ ਦੇ ਲੋਕਾਂ ਨੂੰ ਕੋਰੋਨਾ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ। ਇਸ ਵਿੱਚ ਨੌਜਵਾਨਾਂ ਨੇ 400 ਦੇ ਕਰੀਬ ਕੋਰੋਨਾ ਵੈਕਸੀਨੇਸ਼ਨ ਲਗਵਾਈ।
ਇਸ ਦੇ ਨਾਲ ਹੀ ਡਾਕਟਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕੀ ਨੌਜਵਾਨ ਦੇਸ਼ ਦਾ ਭਵਿੱਖ ਹੈ ਅਤੇ ਉਨ੍ਹਾਂ ਨੂੰ ਅੱਗੇ ਆ ਕੇ ਕੋਰੋਨਾ ਵੈਕਸੀਨੇਸ਼ਨ ਲਗਾਉਣੀ ਚਾਹੀਦੀ ਹੈ ਅਤੇ ਆਪਣੇ ਪਰਿਵਾਰ ਵਾਲਿਆਂ ਨੂੰ ਵੀ ਕੋਰੋਨਾ ਵੈਕਸੀਨੇਸ਼ਨ ਲਗਾਉਣ ਦੇ ਲਈ ਪ੍ਰੇਰਿਤ ਕਰਨ ਤਾਂ ਹੀ ਇਸ ਮਹਾਂਮਾਰੀ ਤੋਂ ਬੱਚਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ;ਅੰਮ੍ਰਿਤਸਰ 'ਚ ਐਂਟਰੀ ਤੋਂ ਪਹਿਲਾਂ ਹੋ ਰਿਹਾ ਕੋਰੋਨਾ ਟੈਸਟ
ਇਸ ਦੇ ਨਾਲ ਹੀ ਡਾਕਟਰਾਂ ਨੇ ਕਿਹਾ ਕਿ ਇਹ ਕੈਂਪ ਹੁਣ ਹਰ ਰੋਜ਼ ਲੱਗੇਗਾ ਅਤੇ ਫਿਲੌਰ ਵਾਸੀਆਂ ਨੂੰ ਬੇਨਤੀ ਹੈ ਕਿ ਉਹ ਅੱਗੇ ਆ ਕੇ ਕੋਰੋਨਾ ਵੈਕਸੀਨੇਸ਼ਨ ਦਾ ਟੀਕਾ ਲਗਵਾਉਣ।