ਜਲੰਧਰ: ਹਾਥਰਸ ਪੀੜਤਾਂ ਦੇ ਇਨਸਾਫ਼ ਦੀ ਮੰਗ ਲਈ ਵਾਲਮੀਕਿ ਭਾਈਚਾਰੇ ਵੱਲੋਂ ਬੀਤੇ ਦਿਨੀਂ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਜਿਸ ਤਹਿਤ ਅੱਜ ਪੰਜਾਬ ਬੰਦ ਕੀਤਾ ਜਾਵੇਗਾ। ਇਸ ਪੰਜਾਬ ਬੰਦ ਉੱਤੇ ਵਾਲਮੀਕਿ ਭਾਈਚਾਰੇ ਨੇ ਹਾਥਰਸ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਜਾਂਚ ਕਰਨ ਦੀ ਮੰਗ ਕੀਤੀ ਹੈ। ਵਾਲਮੀਕਿ ਭਾਈਚਾਰਾ ਸਵੇਰੇ 10 ਵਜੇ ਚੱਕਾ ਜਾਮ ਕਰੇਗਾ।
ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਜੇ ਖੋਸਲਾ ਨੇ ਕਿਹਾ ਕਿ ਜਿਹੜਾ ਹਾਥਰਸ ਵਿੱਚ 19 ਸਾਲਾਂ ਦੀ ਕੁੜੀ ਨਾਲ ਸਮੂਹਿਕ ਜਬਰ ਜਨਾਹ ਦੀ ਘਟਨਾ ਵਾਪਰੀ ਹੈ ਇਹ ਬਹੁਤ ਹੀ ਘਿਨੋਣੀ ਘਟਨਾ ਹੈ। ਉਨ੍ਹਾਂ ਨੇ ਇਸ ਦੀ ਪੂਰਨਯੋਗ ਨਿੰਦਣ ਕੀਤੀ। ਉਨ੍ਹਾਂ ਕਿਹਾ ਕਿ ਹਾਥਰਸ ਦੀ ਪੀੜਤਾ ਨੂੰ ਇਨਸਾਫ਼ ਦਵਾਉਣ ਲਈ ਪੰਜਾਬ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦਾ ਸੱਦੇ ਉੱਤੇ ਦਲਿਤ ਸਮਾਜ ਦੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਵੱਲੋਂ ਸੂਬੇ ਵਿੱਚ ਤਹਿਸੀਲ ਪੱਧਰ ਉੱਤੇ ਚੱਕਾ ਜਾਮ ਹੋਵੇਗਾ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਬੰਦ ਇੱਕ ਸ਼ਾਂਤੀ ਪੂਰਨ ਤਰੀਕੇ ਨਾਲ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੰਜਾਬ ਬੰਦ ਉੱਤੇ ਆਪਣਾ ਸਹਿਯੋਗ ਦੇਣ ਤਾਂ ਇਸ ਪੰਜਾਬ ਬੰਦ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਜਾਂਚ ਕੀਤੀ ਜਾਵੇ।