ਜਲੰਧਰ: ਸ਼ਨਿੱਚਵਾਰ ਨੂੰ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਦੇ ਮੈਂਬਰਾਂ ਨੇ ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਜ਼ਿਲ੍ਹਾ ਹੈੱਡਕੁਆਟਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬਾ ਸਰਕਾਰ ਦਾ ਪੁਤਲਾ ਵੀ ਫੂਕਿਆ ਤੇ ਸ਼ਹਿਰ ਦੇ ਡੀ.ਸੀ ਨੂੰ ਮੰਗ ਪੱਤਰ ਦਿੱਤਾ ਤੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣ ਦੌਰਾਨ ਜੋ ਵਾਅਦੇ ਕੀਤੇ ਸੀ ਉਹ ਸਾਰੇ ਝੂਠੇ ਸੀ।
ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਦੇ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਨੇ ਕਿਹਾ ਕਿ ਅੱਜ ਪੂਰੇ ਸੂਬੇ ਵਿੱਚ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵੱਲੋਂ ਜ਼ਿਲ੍ਹਾ ਹੈਡਕੁਆਟਰ ਬਾਹਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਚੋਣ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਦੇਣ, ਕਿਸਾਨਾਂ ਦੇ ਵਿਆਜ ਮੁਆਫ਼ ਕਰਨ, ਮਧਿਅਮ ਵਰਗ ਦੇ ਲੋਕਾਂ ਨੂੰ ਜ਼ਮੀਨ ਦੇਣ, ਵਿਧਵਾ ਪੈਨਸ਼ਨ ਸਮੇਤ ਕਈ ਵਾਅਦੇ ਕੀਤੇ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਸੱਤਾ ਵਿੱਚ ਆਏ 3 ਸਾਲ ਤੋਂ ਵਧ ਦਾ ਸਮਾਂ ਹੋ ਗਿਆ ਪਰ ਸੂਬਾ ਸਰਕਾਰ ਨੇ ਅਜੇ ਤੱਕ ਇਨ੍ਹਾਂ ਸਾਰੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਕੋਰੋਨਾ ਦੀ ਆੜ ਵਿੱਚ ਪੰਜਾਬ ਪੁਲਿਸ ਨੇ ਜਿਹੜੇ ਗਰੀਬ ਲੋਕਾਂ ਦੇ ਚਲਾਨ ਕੀਤੇ ਹਨ ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਜਿੱਥੇ ਸਰਕਾਰ ਨੂੰ ਲੋਕਾਂ ਦਾ ਸਾਥ ਦੇਣਾ ਚਾਹੀਦਾ ਹੈ ਉੱਥੇ ਸਰਕਾਰ ਉਨ੍ਹਾਂ ਉੱਤੇ ਵਾਧੂ ਦਾ ਭਾਰ ਪਾ ਰਹੀ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਆਪਣਾ ਘਰ ਬਾਰ ਚਲਾਉਣਾ ਮੁਸ਼ਕਲ ਹੋ ਗਿਆ ਹੈ।
ਇਹ ਵੀ ਪੜ੍ਹੋ:ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਰੂਪਨਗਰ ਵਾਸੀਆਂ ਨੂੰ ਵੰਡੇ ਸਮਾਰਟ ਰਾਸ਼ਨ ਕਾਰਡ