ਜਲਾਲਾਬਾਦ: ਪਿੰਡ ਕੱਟਿਆਂਵਾਲੀ ਵਿਖੇ ਵਾਪਰੇ ਦਰਦਨਾਕ ਬੱਸ ਹਾਦਸੇ ਵਿੱਚ ਮਾਰੇ ਗਏ ਤਿੰਨ ਵਿਦਿਆਰਥੀਆਂ (Three students killed in bus accident) ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੀ ਦੇਣ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਦੇ ਵੱਲੋਂ ਹਾਦਸੇ ਵਾਲੀ ਜਗ੍ਹਾ ਦੇ ਉੱਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਨਾ ਤਾਂ ਉਹ ਮ੍ਰਿਤਕ ਵਿਦਿਆਰਥੀਆਂ ਦਾ ਅੰਤਿਮ ਸੰਸਕਾਰ ਕਰਨਗੇ ਅਤੇ ਨਾ ਹੀ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਖ਼ਤਮ ਹੋਵੇਗਾ।
ਦੱਸ ਦੇਈਏ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੰਡੀ ਰੋੜਾਂਵਾਲੀ (Mandi Roranwali of District Fazilka) ਤੋਂ ਚੱਲ ਕੇ ਜਲਾਲਾਬਾਦ ਜਾ ਰਹੀ ਇੱਕ ਪ੍ਰਾਈਵੇਟ ਕੰਪਨੀ ਦੀ ਮਿੰਨੀ ਬੱਸ (A private company minibus) ਦੇ ਪਿੰਡ ਕੱਟਿਆਂਵਾਲੀ ਵਿੱਚ ਪਲਟਣ ਦੇ ਕਾਰਨ ਚਾਰ ਲੋਕਾਂ ਦੀ ਮੌਤ ਹੋਈ ਸੀ ਅਤੇ ਕਈ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਜਿਨ੍ਹਾਂ ਨੂੰ ਇਲਾਜ ਦੇ ਲਈ ਵੱਖ-ਵੱਖ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਇਸ ਹਾਦਸੇ ਵਿੱਚ ਮਾਰੇ ਗਏ ਮ੍ਰਿਤਕਾਂ ਵਿੱਚੋਂ ਤਿੰਨ ਵਿਦਿਆਰਥੀ ਪਿੰਡ ਕੱਟਿਆਂਵਾਲੀ ਦੇ ਸੀ। ਜਿਨ੍ਹਾਂ ਵਿੱਚ ਦੋ ਲੜਕੀਆਂ ਅਤੇ ਇਕ ਲੜਕਾ ਸ਼ਾਮਲ ਸੀ। ਜਿਨ੍ਹਾਂ ਦੀ ਉਮਰ 17-18 ਸਾਲ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅਜਿਹਾ ਕੁੱਤਾ ਜਿਸ ਨੇ ਛੁਡਾ ਦਿੱਤੇ ਸ਼ੇਰ ਦੇ ਪਸੀਨੇ, ਦੇਖੋ ਵੀਡੀਓ
ਇਸ ਹਾਦਸੇ ਵਿੱਚ ਮਾਰੇ ਗਏ ਤਿੰਨਾਂ ਵਿਦਿਆਰਥੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਮਾਲੀ ਸਹਾਇਤਾ ਦੇਣ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਤਿੰਨੇ ਵਿਦਿਆਰਥੀ ਬੀ.ਏ. ਦੀ ਪੜ੍ਹਾਈ ਕਰ ਰਹੇ ਸੀ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਰਨ ਵਾਲੇ ਮਾਪਿਆ ਦਾ ਇਕਲੌਤਾ ਪੁੱਤ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਸਾਵਧਾਨ ! ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕਰਨ ਵਾਲਿਆ ਨੂੰ ਸੀਐਮ ਮਾਨ ਵੱਲੋਂ ਅਲਟੀਮੇਟਮ