ਜਲੰਧਰ: ਵਿਜੀਲੈਂਸ ਵਿਭਾਗ ਵੱਲੋਂ ਕਸਬਾ ਗੁਰਾਇਆ ਸਬ-ਤਹਿਸੀਲ ਤੋਂ ਇਕ ਪਟਵਾਰੀ ਨੂੰ ਦਸ ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕੀਤਾ ਹੈ।
ਇਸ ਮੌਕੇ ਸ਼ਿਕਾਇਤਕਰਤਾ ਚਰਨਜੀਤ ਸਿੰਘ ਨੇ ਦੱਸਿਆ ਉਨ੍ਹਾਂ ਦੀ ਵਸੀਅਤ ਦੇ ਕੰਮ ਦੇ ਲਈ ਪਟਵਾਰੀ ਨੇ ਦੱਸ ਹਜ਼ਾਰ ਰਿਸ਼ਵਤ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਇੱਕ ਹੋਰ ਕੰਮ ਕਰਨ ਉਸ ਨੇ ਦਸ ਹਜ਼ਾਰ ਹੋਰ ਰਿਸ਼ਵਤ ਦੀ ਮੰਗ ਕੀਤੀ ਸੀ। ਪਰ ਪੈਸੇ ਨਾ ਹੋਣ ਦੀ ਵਜ੍ਹਾ ਕਾਰਨ ਉਸਨੇ ਸ਼ਿਕਾਇਤ ਵਿਜੀਲੈਂਸ ਵਿਭਾਗ ਨੂੰ ਕੀਤੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਕਰਦਿਆਂ ਪਟਵਾਰੀ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਮੌਕੇ ਵਿਜੀਲੈਂਸ ਵਿਭਾਗ ਦੇ ਡੀਐੱਸਪੀ ਦਲਬੀਰ ਸਿੰਘ ਨੇ ਦੱਸਿਆ ਕਿ ਪਟਵਾਰੀ ਵਿਪਨ ਕੁਮਾਰ ਨੂੰ ਦਸ ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਵਾਰੀ ਵਿਪਨ ਕੁਮਾਰ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।