ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਵਿਜੈ ਸਾਂਪਲਾ ਵੱਲੋਂ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਕਿਤੀ ਗਈ। ਜਿਸ 'ਚ ਉਨ੍ਹਾਂ ਨੇ ਕਾਂਗਰਸ 'ਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ 'ਚ ਵਧੇ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਤਿੱਖਾ ਰੋਸ ਜ਼ਾਹਰ ਕੀਤਾ।
ਵਿਜੈ ਸਾਂਪਲਾ ਨੇ ਕਿਹਾ ਕਿ ਇਹ ਕਾਨੂੰਨ ਦੇਸ਼ ਦੇ ਹਿੱਤ ਵਿੱਚ ਹੈ ਤੇ ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰ ਇਸ ਬਾਰੇ ਭੜਕਾ ਰਹੀ ਹੈ। ਉੱਥੇ ਹੀ ਇਸ ਦੌਰਾਨ ਸਾਂਪਲਾ ਵੱਲੋਂ ਸੂਬੇ 'ਚ 1 ਜਨਵਰੀ ਤੋਂ ਵਧਾਇਆ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨੇ ਸਾਧੇ। ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਵਾਇਰਲ ਹੋ ਰਹੀ ਵੀਡੀਓ ਦੇ ਮਾਮਲੇ 'ਤੇ ਬੋਲਦੇ ਹੋਏ ਸਾਂਪਲਾ ਨੇ ਕਿਹਾ ਕਿ ਜੋ ਲੋਕ ਇੱਕ ਪਾਸੇ ਮਰਿਆਦਾ ਦਾ ਖ਼ਿਆਲ ਰੱਖਣ ਦੀਆਂ ਗੱਲਾਂ ਕਰਦੇ ਹਨ ਉਨ੍ਹਾਂ ਨੂੰ ਬੋਲਣ ਲੱਗੇ ਵੀ ਮਰਿਆਦਾ ਦਾ ਖ਼ਿਆਲ ਰੱਖਣਾ ਚਾਹੀਦਾ ਹੈ।