ਜਲੰਧਰ: ਇੱਥੋਂ ਦੇ ਕਸਬਾ ਫਿਲੌਰ ਦੇ ਪਿੰਡ ਕੱਤਪਾਲੋ ਵਿਖੇ ਬਿਜਲੀ ਬੋਰਡ ਵੱਲੋਂ ਮੁਹੱਲੇ 'ਚ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਲਗਾਉਣ ਉੱਤੇ ਪਿੰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਬਿਜਲੀ ਵਿਭਾਗ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਰੋਸ ਪ੍ਰਦਰਸ਼ਨ ਕਰ ਰਹੇ ਪਿੰਡ ਵਾਸੀਆਂ ਨੇ ਕਿਹਾ ਕਿ ਮੁਹੱਲੇ ਵਿੱਚ ਛੋਟੇ-ਛੋਟੇ ਬੱਚੇ ਰਹਿੰਦੇ ਹਨ ਅਤੇ ਹਾਈ ਵੋਲਟੇਜ ਦੀਆਂ ਤਾਰਾਂ ਉਨ੍ਹਾਂ ਦੇ ਮੁਹੱਲੇ ਵਿੱਚ ਲਗਾਈਆਂ ਜਾ ਰਹੀਆਂ ਹਨ ਜੋ ਕਿ ਖਤਰਨਾਕ ਸਾਬਿਤ ਹੋ ਸਕਦੀਆਂ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮੰਦਿਰ ਪਾਸੇ ਨਗਰ ਨੂੰ ਜਾਣ ਵਾਲੀ ਸੜਕ ਉੱਤੇ ਆਟਾ ਪਿਸਣ ਵਾਲੀ ਚੱਕੀ ਤੱਕ 11 ਹਜ਼ਾਰ ਹਾਈ ਵੋਲਟੇਜ ਦੀਆਂ ਤਾਰਾਂ ਪਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ:ਉਲੰਪਿਕ 'ਚ ਸੋਨ ਤਮਗਾ ਜਿੱਤਣ ਦੀ ਪੂਰੀ ਤਿਆਰੀ: ਮਨੂ ਭਾਕਰ
ਪਿੰਡ ਵਾਸੀਆਂ ਨੇ ਕਿਹਾ ਕਿ ਪਹਿਲਾਂ ਵੀ ਬਿਜਲੀ ਵਿਭਾਗ ਦੇ ਜੇਈ ਦੇ ਨਾਲ ਗੱਲ ਕੀਤੀ ਸੀ ਤਾਂ ਉਨ੍ਹਾਂ ਕਿਹਾ ਸੀ ਕਿ ਇੱਥੇ ਸਿਰਫ਼ ਕੇਵਲ ਹੀ ਪਾਈ ਜਾਵੇਗੀ ਜਿਸ ਦੇ ਚਲਦਿਆਂ ਉਨ੍ਹਾਂ ਨੇ ਇੱਥੇ ਖੰਭੇ ਲਗਾਉਣ ਦਿੱਤੇ ਹਨ। ਇਸ ਤੋਂ ਬਾਅਦ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਕੰਮ ਨੂੰ ਉੱਥੇ ਹੀ ਬੰਦ ਕਰ ਦਿੱਤਾ। ਮੁਹੱਲਾ ਵਾਸੀਆਂ ਨੇ ਕਿਹਾ ਕਿ ਸਿਰਫ ਹਾਈ ਵੋਲਟੇਜ਼ ਦੀਆਂ ਤਾਰਾਂ ਨਾ ਪਾਈਆਂ ਜਾਣ ਆਮ ਕੇਬਲ ਦੀਆਂ ਤਾਰਾਂ ਪਾਈਆਂ ਜਾਣ।
ਇਸ ਸੰਬੰਧ ਵਿਚ ਜਦੋਂ ਜੇ.ਈ ਜਸਵਿੰਦਰ ਸਿੰਘ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਉੱਚ ਅਧਿਕਾਰੀਆਂ ਦੇ ਨਾਲ ਗੱਲਬਾਤ ਕਰ ਲਈ ਅਤੇ ਜਦੋਂ ਉਹ ਕੇਵਲ ਦੇਣਗੇ ਤਾਂ ਉਹ ਕੰਮ ਨੂੰ ਮੁੜ ਤੋਂ ਸ਼ੁਰੂ ਕਰਵਾ ਦੇਣਗੇ।