ਜਲੰਧਰ: ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਨਗਰ ਕੀਰਤਨ (Vishal Nagar Kirtan at Sultanpur Lodhi) ਸਜਾਇਆ ਗਿਆ ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤ ਨੇ ਹਿੱਸਾ ਲਿਆ। ਇਹ ਨਗਰ ਕੀਰਤਨ ਗੁਰਦੁਆਰਾ ਸੰਤਘਾਟ ਤੋਂ ਪ੍ਰਾਰੰਭ ਹੋਇਆ ਅਤੇ ਨਗਰ ਦੇ ਅੰਦਰ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸੰਤ ਘਾਟ ਵਿਖੇ ਹੀ ਇਸ ਦੀ ਸਮਾਪਤੀ ਹੋਈ ।
ਇਸ ਨਗਰ ਕੀਰਤਨ ਦੌਰਾਨ ਜਿੱਥੇ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ ਉੱਥੇ ਹੀ ਜਗ੍ਹਾ ਜਗ੍ਹਾ ਲੋਕਾਂ ਵੱਲੋਂ ਲੰਗਰ ਦੀ ਸੇਵਾ ਵੀ ਨਿਭਾਈ ਗਈ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (Shiromani Gurdwara Parbandhak Committee President) ਹਰਜਿੰਦਰ ਸਿੰਘ ਧਾਮੀ ਵੀ ਉਚੇਚੇ ਤੌਰ ਉੱਤੇ ਨਗਰ ਕੀਰਤਨ ਵਿੱਚ ਹਿੱਸਾ ਲੈਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਸੰਦੇਸ਼ ਸਿੱਖ ਸੰਗਤ ਨੂੰ ਦਿੰਦੇ ਹੋਏ ਸਮੂਹ ਜਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ।
ਇਹ ਵੀ ਪੜ੍ਹੋ: ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਿਆ
ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਉਹ ਨਗਰੀ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਚੌਦਾਂ ਸਾਲ ਨੌੰ ਮਹੀਨੇ ਅਤੇ ਤੇਰਾ ਦਿਨ ਬਿਤਾਏ ਸਨ। ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਇਸ ਦੌਰਾਨ ਆਪਣੀ ਭੈਣ ਬੀਬੀ ਨਾਨਕੀ ਅਤੇ ਭਾਈਆ ਜੈਰਾਮ ਜੀ ਦੇ ਨਾਲ ਰਹੇ ਅਤੇ ਇੱਥੇ ਹੀ ਮੋਦੀਖਾਨੇ ਵਿਚ ਨੌਕਰੀ ਕੀਤੀ ।