ETV Bharat / state

ਗੁਰੂਘਰ ’ਚ ਕੁਰਸੀਆਂ-ਸੋਫੇ ਰੱਖਣ ਤੇ ਭੜਕੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ, ਬਾਹਰ ਕੱਢ ਕੇ ਲਾਈ ਅੱਗ !

author img

By

Published : Dec 13, 2022, 8:34 AM IST

Updated : Dec 13, 2022, 9:09 AM IST

ਵਾਰਿਸ ਪੰਜਾਬ ਜਥੇਬੰਦੀ ਨੇ ਜਲੰਧਰ ਵਿਖੇ ਮਾਡਲ ਟਾਊਨ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਪਈਆਂ ਕੁਰਸੀਆਂ ਅਤੇ ਸੋਫਿਆਂ ਨੂੰ ਬਾਹਰ ਕੱਢ ਕੇ ਅੱਗ ਲਗਾ (set fire to benches and chairs) ਦਿੱਤੀ।

Waris Punjab organization set fire to benches and chairs at Jalandhar Gurudwara Sahib
ਗੁਰੂਘਰ ਵਿੱਚ ਕੁਰਸੀਆਂ ਤੇ ਸੋਫ਼ੇ ਰੱਖਣ ਤੋਂ ਭੜਕੇ ਭਾਈ ਅੰਮ੍ਰਿਤਪਾਲ

ਜਲੰਧਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਲੰਧਰ ਵਿਖੇ ਵੱਖ-ਵੱਖ ਗੁਰੂਘਰਾਂ ਦਾ ਦੌਰਾ ਕੀਤਾ ਤੇ ਇਸੇ ਦੌਰਾਨ ਉਹ ਆਪਣੇ ਸਮਰਥਕਾਂ ਨਾਲ ਮਾਡਲ ਟਾਊਨ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਹੁੰਚੇ, ਜਿਥੇ ਗੁਰੂ ਘਰ ਪਈਆਂ ਕੁਰਸੀਆਂ ਅਤੇ ਸੋਫ਼ਿਆਂ ਨੂੰ ਦੇਖ ਕੇ ਉਹ ਭੜਕ ਗਏ ਤੇ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਬਰਾਬਰ ਕਿਸ ਤਰ੍ਹਾਂ ਬੈਠ ਸਕਦੇ ਹਾਂ ?

ਇਹ ਵੀ ਪੜੋ: ਕਰਜੇ ਤੋਂ ਪ੍ਰੇਸ਼ਾਨ ਪਿੰਡ ਮੂਸਾ ਦੇ ਕਿਸਾਨ ਨੇ ਕੀਤੀ ਖੁਦਕਸ਼ੀ

ਕੁਰਸੀਆਂ ਅਤੇ ਸੋਫਿਆਂ ਨੂੰ ਬਾਹਰ ਕੱਢ ਲਾਈ ਅੱਗ: ਇਸ ਤੋਂ ਬਾਅਦ ਉਹਨਾਂ ਨੇ ਐਕਸ਼ਨ ਲੈਂਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਪਈਆਂ ਕੁਰਸੀਆਂ ਅਤੇ ਸੋਫਿਆਂ ਨੂੰ ਬਾਹਰ ਕੱਢ ਕੇ ਅੱਗ ਲਗਾ ਦਿੱਤੀ। ਇਸ ਦੌਰਾਨ ਪੂਰਾ ਹੰਗਾਮਾ ਹੋਇਆ ਜਿਸ ਦੀਆਂ ਵੀਡੀਓ ਵੀ ਵਾਇਰਲ ਹੋ ਰਹੀਆਂ ਹਨ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਸਮਰਥਨ ਭੜਕੇ ਹੋਏ ਹਨ ਤੇ ਤੇਜ਼ਧਾਰ ਹਥਿਆਰਾਂ ਨਾਲ ਸੋਫ਼ੇ ਪਾੜ ਕੇ ਅੱਗ ਲਗਾ ਰਹੇ ਹਨ।

ਇਹ ਦੌਰਾਨ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਕੁਰਸੀਆਂ ਅਤੇ ਸੋਫਿਆਂ ਨੂੰ ਅੱਗ ਨਹੀਂ ਲਾਉਣੀ ਚਾਹੁੰਦੇ ਸਨ, ਪਰ ਅੱਗ ਲੱਗ ਗਈ ਹੈ। ਇੱਥੇ ਕੁਰਸੀਆਂ ਅਤੇ ਸੋਫੇ ਲਗਾ ਕੇ ਗੁਰਦੁਆਰੇ ਨੂੰ ਮਹਿਲ ਬਣਾ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਅਸੀਂ ਗੁਰੂ ਦੇ ਬਰਾਬਰ ਨਹੀਂ ਬੈਠ ਸਕਦੇ ਹਨ। ਅੰਮ੍ਰਿਤਪਾਲ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਬੈਂਚ ਅਤੇ ਕੁਰਸੀਆਂ ਗੁਰਦੁਆਰਿਆਂ ’ਚ ਨਹੀਂ ਰਹਿਣ ਦੇਣਗੇ, ਬਜ਼ੁਰਗਾਂ ਅਤੇ ਬੀਮਾਰ ਲੋਕਾਂ ਨੂੰ ਵੀ ਸੰਗਤ ਵਿਚਕਾਰ ਨੀਵੇਂ ਹੀ ਬੈਠਣਾ ਹੋਵੇਗਾ, ਨਹੀਂ ਤਾਂ ਉਹ ਗੁਰਦੁਆਰੇ ਦੇ ਬਾਹਰ ਬੈਠ ਸਕਦੇ ਹਨ।

ਇਹ ਵੀ ਪੜੋ: ਤਰਨਤਾਰਨ ਵਿਖੇ RPG ਦੇ ਹਮਲੇ ਤੋਂ ਪੁਲਿਸ ਨੇ ਨੈਸ਼ਨਲ ਹਾਈਵੇ ਤੇ ਸਰਹੱਦੀ ਖੇਤਰਾਂ ਦੇ ਥਾਣਿਆਂ ਦੀ ਵਧਾਈ ਸੁਰੱਖਿਆ

Last Updated : Dec 13, 2022, 9:09 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.