ਜਲੰਧਰ: ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਐਂਪਲਾਈਜ਼ ਯੂਨੀਅਨ ਵੱਲੋਂ ਅੱਜ ਡੀਸੀ ਕੰਪਲੈਕਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਜਤਾਇਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ‘ਤੇ ਪੰਜਾਬ ਦੇ ਹਰ ਵਿਅਕਤੀ ਨਾਲ ਧੋਖਾ ਕਰਨ ਦੇ ਇਲਜ਼ਾਮ ਲਾਏ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੰਦੇ ਕਿਹਾ, ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਾ ਹੋਈਆਂ ਤਾਂ ਉਹ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ। ਜੋਂ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਹਰ ਘਰ ਵਿੱਚ ਜਾਂ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟ ਨਾ ਦੇਣ ਦੀ ਅਪੀਲ ਕਰਨਗੇ।
ਇਸ ਮੌਕੇ ਪ੍ਰਦਰਸ਼ਨਕਾਰੀ ਨੇ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੱਤੀ ਹੈ। ਕਿ ਉਹ 8 ਜੁਲਾਈ ਨੂੰ ਮੋਹਾਲੀ ਦੇ ਮੁੱਖ ਦਫ਼ਤਰ ਦੇ ਬਾਹਰ ਲਗਾਤਾਰ ਧਰਨੇ ‘ਤੇ ਬੈਠ ਜਾਣਗੇ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ, ਕਿ ਪਿਛਲੇ 15 ਸਾਲਾ ਤੋਂ ਇੱਕ ਹੀ ਪੋਸਟ ‘ਤੇ ਕੰਮ ਕਰ ਰਹੇ ਵਰਕਰ ਨੂੰ ਤਰੱਕੀ ਦਿੱਤੀ ਜਾਵੇ ਤੇ ਕੱਚੇ ਮੁਲਾਜ਼ਮਾਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੌਂਡਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਤਰੱਕੀ ਵੱਲ ਲੈਕੇ ਜਾਵੇ, ਤੇ 6ਵੇਂ ਪੇਅ ਕਮਿਸ਼ਨ ਨੂੰ ਸਹੀ ਢੰਗਾ ਨਾਲ ਲਾਗੂ ਕੀਤਾ ਜਾਵੇ। ਤਾਂ ਜੋ ਪੰਜਾਬ ਦੇ ਪੰਜਾਬ ਦੇ ਲੋਕਾਂ ਦੀ ਵੱਧ ਤੋਂ ਵੱਧ ਤਰੱਕੀ ਹੋ ਸਕੇ।
ਇਹ ਵੀ ਪੜ੍ਹੋ:ਬਠਿੰਡਾ: ਵਾਅਦੇ ਤੋਂ ਮੁਕਰੀ ਸਰਕਾਰ ਖ਼ਿਲਾਫ਼ ਡਟੇ ਕਿਸਾਨ