ਜਲੰਧਰ: ਕੇਂਦਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਨੂੰ ਲੈਕੇ ਜਿਥੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ, ਉਥੇ ਹੀ ਪੰਜਾਬ 'ਚ ਵੀ ਕਈ ਥਾਵਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਨੂੰ ਹਰ ਵਰਗ ਦਾ ਸਾਥ ਵੀ ਮਿਲਿਆ ਹੈ।
ਪੰਜਾਬ ਦੇ ਲੋਕ ਆਪਣੇ-ਆਪਣੇ ਤਰੀਕੇ ਨਾਲ ਕਿਸਾਨਾਂ ਦਾ ਸਾਥ ਦੇ ਰਹੇ ਹਨ। ਇਸ ਦੀ ਤਾਜ਼ਾ ਉਦਹਾਰਨ ਡੇਰਾ ਬਾਬਾ ਨਾਨਕ ਦੇ ਪਿੰਡ ਅਗਵਾਨ ਦੀ ਹੈ, ਜਿਥੇ ਨੌਜਵਾਨ ਦੌੜ ਲਗਾ ਕੇ ਕਿਸਾਨ ਸੰਘਰਸ਼ 'ਚ ਸ਼ਾਮਲ ਹੋਣ ਜਾ ਰਿਹਾ ਹੈ। ਜਿਸ ਨੂੰ ਲੈਕੇ ਨੌਜਵਾਨ ਦੇ ਫਿਲੌਰ ਪਹੁੰਚਣ 'ਤੇ ਉਸਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਨੌਜਵਾਨ ਗੁਰਵਿੰਦਰ ਸਿੰਘ ਦਾ ਕਹਿਣਾ ਕਿ ਉਸ ਦੀ ਦੌੜ ਸਿੰਘੂ ਬਾਰਡਰ 'ਤੇ ਜਾ ਕੇ ਸਮਾਪਤ ਹੋਵੇਗੀ। ਨੌਜਵਾਨ ਦਾ ਕਹਿਣਾ ਕਿ ਰੋਜ਼ਾਨਾ ਉਸ ਵਲੋਂ 50 ਤੋਂ 55 ਕਿਲੋਮੀਟਰ ਦੌੜ ਲਗਾਈ ਜਾਵੇਗੀ। ਇਸ ਦੇ ਨਾਲ ਹੀ ਨੌਜਵਾਨ ਦਾ ਕਹਿਣਾ ਕਿ ਸਰਕਾਰਾਂ ਵਲੋਂ ਕੋਰੋਨਾ ਦਾ ਡਰ ਦਿਖਾ ਕੇ ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨੌਜਵਾਨ ਨੇ ਅਪੀਲ ਕੀਤੀ ਕਿ ਹਰ ਇੱਕ ਨੂੰ ਕਿਸਾਨੀ ਸੰਘਰਸ਼ 'ਚ ਆਪਣੇ ਮੁਤਾਬਿਕ ਯੋਗਦਾਨ ਪਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ:20 ਦਿਨਾਂ ਦੇ ਬੱਚੇ ਨੇ 10 ਦਿਨ 'ਚ ਜਿੱਤੀ ਕੋਰੋਨਾ 'ਜੰਗ'