ਨਵੀਂ ਦਿੱਲੀ: ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸ਼ੁੱਕਰਵਾਰ ਨੂੰ ਪੁਲਿਸ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਮਾਮਲੇ ਦੀ ਜਾਂਚ ਲਈ ਛੇ ਪੁਲਿਸ ਅਧਿਕਾਰੀਆਂ ਦੀ ਐਸਆਈਟੀ ਬਣਾਈ ਗਈ ਹੈ। ਇਨ੍ਹਾਂ ਵਿੱਚ 4 ਮਹਿਲਾ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ। ਡੀਸੀਪੀ ਪੱਧਰ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਜਾਂਚ ਕੀਤੀ ਜਾ ਰਹੀ ਹੈ।
ਬੇਗੁਨਾਹੀ ਨੂੰ ਸਾਬਿਤ ਕਰਦੀ ਵੀਡੀਓ ਅਤੇ ਕਾਲ ਰਿਕਾਰਡਿੰਗ: ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਐਸਆਈਟੀ ਦੇ ਸਾਹਮਣੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ 'ਤੇ ਲਗਾਏ ਗਏ ਸਾਰੇ ਇਲਜ਼ਾਮ ਬੇਬੁਨਿਆਦ ਹਨ। ਉਸ ਨੇ ਦੱਸਿਆ ਕਿ ਜਲਦੀ ਹੀ ਉਹ ਆਪਣੀ ਬੇਗੁਨਾਹੀ ਨੂੰ ਸਾਬਿਤ ਕਰਦੇ ਕੁਝ ਵੀਡੀਓ ਅਤੇ ਕਾਲ ਰਿਕਾਰਡਿੰਗ ਪੇਸ਼ ਕਰਨਗੇ। ਉਸ ਨੇ ਕਿਹਾ ਹੈ ਕਿ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਉਸ ਵਿਰੁੱਧ ਏਜੰਡਾ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਕੁਝ ਸਿਆਸੀ ਪਾਰਟੀਆਂ ਦੇ ਲੋਕ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਹੀ ਸਾਰੇ ਪੀੜਤ ਪਹਿਲਵਾਨਾਂ ਦੇ ਬਿਆਨ ਵੀ 164 ਤਹਿਤ ਦਰਜ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ POCSO ਮਾਮਲੇ 'ਚ ਪੀੜਤ ਪਹਿਲਵਾਨ ਦਾ ਬਿਆਨ ਦਰਜ ਕੀਤਾ ਗਿਆ ਸੀ।
- BKU ਉਗਰਾਹਾਂ ਵੱਲੋਂ ਪਹਿਲਵਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ, ਕੁਸ਼ਤੀ ਸੰਘ ਦੇ ਮੁਖੀ ਦਾ ਪੁਤਲਾ ਫੂਕ ਕੇ ਮੰਗਿਆ ਇਨਸਾਫ਼
- SC Adani Hindenburg dispute: ਅਡਾਨੀ-ਹਿੰਡਨਬਰਗ ਵਿਵਾਦ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ
- International Nurses Day : ਨਰਸਾਂ ਦੇ ਯੋਗਦਾਨ ਨੂੰ ਸਨਮਾਨ ਤੇ ਯਾਦ ਕਰਨ ਦਾ ਦਿਨ ਹੈ, ਅੰਤਰਰਾਸ਼ਟਰੀ ਨਰਸ ਦਿਵਸ, ਜਾਣੋ ਖਾਸ ਤੱਥ
ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਗ੍ਰਿਫਤਾਰ ਕਰਨ ਦੀ ਮੰਗ: ਇਸ ਦੇ ਨਾਲ ਹੀ, ਪਹਿਲਵਾਨ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ 'ਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਪਹਿਲਵਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ। ਦਿੱਲੀ ਪੁਲਿਸ ਨੇ ਉਸ ਦੇ ਖਿਲਾਫ ਕਨਾਟ ਪਲੇਸ ਥਾਣੇ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਸਨ। ਇਸ ਸਬੰਧੀ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੀੜਤਾ ਨੇ ਸ਼ਿਕਾਇਤ ਕੀਤੀ ਹੈ ਕਿ ਜਦੋਂ ਉਸ ਨਾਲ ਛੇੜਛਾੜ ਹੋਈ ਤਾਂ ਉਹ ਨਾਬਾਲਗ ਸੀ। ਇਸ ਦੇ ਨਾਲ ਹੀ ਹੋਰ ਛੇ ਮਹਿਲਾ ਪਹਿਲਵਾਨਾਂ ਦੇ ਦੋਸ਼ਾਂ 'ਤੇ ਦੂਜੀ ਐਫਆਈਆਰ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਦੋਸ਼ਾਂ ਦੀ ਜਾਂਚ ਕਰ ਰਹੀ ਹੈ।