ਜਲੰਧਰ: ਵਿਦੇਸ਼ ਵਿੱਚ ਰਹਿੰਦੇ ਆਪਣੇ ਪੁੱਤਰ ਤੋਂ ਵੀਡੀਓ ਕਾਲ 'ਤੇ ਗੱਲ ਕਰਦੇ ਸਮੇਂ ਹਰਦੀਪ ਨਗਰ ਦੀ ਮਹਿਲਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਹਿਲਾ ਦੇ ਪੁੱਤਰ ਨੇ ਆਪਣੇ ਰਿਸ਼ਤੇਦਾਰ ਅਤੇ ਗੁਆਂਢੀਆਂ ਨੂੰ ਇਸ ਘਟਨਾ ਬਾਰੇ ਸੂਚਨਾ ਦਿੱਤੀ। ਹਰਦੀਪ ਨਗਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮ੍ਰਿਤਕ ਤਰਸੇਮ ਕੌਰ ਦੇ ਪੁੱਤਰ ਦਾ ਭੁਪਿੰਦਰ ਸਿੰਘ ਦਾ ਫੋਨ ਆਇਆ ਸੀ ਕਿ ਉਨ੍ਹਾਂ ਦੀ ਮਾਤਾ ਦੀ ਆਤਮਹੱਤਿਆ ਕਰਨ ਜਾ ਰਹੀ ਹੈ ਉਨ੍ਹਾਂ ਨੇ ਤੁਰੰਤ ਜਾ ਕੇ ਰੋਕਿਆ ਜਾਵੇ। ਪਰ ਜਦੋਂ ਤੱਕ ਉਹ ਪਹੁੰਚੇ ਉਦੋਂ ਤੱਕ ਮਹਿਲਾ ਨੇ ਖੁਦਕੁਸ਼ੀ ਕਰ ਲਈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੋ ਲੜਕੀਆਂ ਅਤੇ ਬੇਟਾ ਵਿਦੇਸ਼ ਵਿੱਚ ਰਹਿੰਦਾ ਹੈ। ਦੋ ਸਾਲ ਪਹਿਲੇ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ ਉਦੋਂ ਤੋਂ ਤਰਸੇਮ ਕੌਰ ਘਰ ਵਿੱਚ ਇਕੱਲੀ ਰਹਿੰਦੀ ਸੀ। ਡਿਪਰੈਸ਼ਨ ਦੇ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ। ਉਨ੍ਹਾਂ ਨੇ ਆਪਣੇ ਪੁੱਤਰ ਦੇ ਕਹੇ ਸੁਣਾ ਕੇ ਉਸ ਦਾ ਜਦੋਂ ਫੋਨ ਆਇਆ ਤਾਂ ਉਨ੍ਹਾਂ ਦੇ ਬੇਟੇ ਨੇ ਦੱਸਿਆ ਕਿ ਵੀਡੀਓ ਕੋਲ ਕਰਦੇ ਸਮੇਂ ਉਨ੍ਹਾਂ ਦੀ ਮਾਤਾ ਨੇ ਗਲੇ ਵਿੱਚ ਰੱਸੀ ਪਾਈ ਸੀ ਜਿਸ ਤੋਂ ਬਾਅਦ ਰਿਸ਼ਤੇਦਾਰਾਂ ਅਤੇ ਆਸ ਪੜੋਸ ਵਾਲਿਆਂ ਨੂੰ ਫੋਨ ਕੀਤਾ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਰਦੀਪ ਨਗਰ ਨਿਵਾਸੀ ਤਰਸੇਮ ਕੌਰ ਨੇ ਆਤਮਹੱਤਿਆ ਕਰ ਲਈ ਤੇ ਘਰ ਪੁੱਜ ਕੇ ਤਰਸੇਮ ਕੌਰ ਦੀ ਮ੍ਰਿਤਕ ਦੇਹ ਨੂੰ ਥੱਲੇ ਉਤਾਰਿਆ। ਜਿਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਇਕੱਲੇ ਰਹਿਣ ਕਾਰਨ ਮਹਿਲਾ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਸੀ। ਫਿਲਹਾਲ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।