ETV Bharat / state

ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਮਹਿਲਾ ਵੱਲੋਂ ਖੁਦਕੁਸ਼ੀ - ਮਾਮਲਾ ਦਰਜ

ਜਲੰਧਰ ਚ ਇੱਕ ਮਹਿਲਾ ਦੇ ਵੱਲੋਂ ਪਾਣੀ ਵਾਲੀ ਟੈਂਕੀ ਤੇ ਚੜ੍ਹ ਕੇ ਛਾਲ ਮਾਰ ਖੁਦਕੁਸ਼ੀ ਕੀਤੀ ਗਈ ਹੈ। ਓਧਰ ਦੂਜੇ ਪਾਸੇ ਪੁਲਿਸ ਨੇ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲਿਆ ਗਿਆ ਹੈ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਮਹਿਲਾ ਵੱਲੋਂ ਖੁਦਕੁਸ਼ੀ

author img

By

Published : Jun 28, 2021, 2:50 PM IST

ਜਲੰਧਰ: ਸ਼ਹਿਰ ਦੇ ਗੁਰੂ ਨਾਨਕਪੁਰਾ ਇਲਾਕੇ ਵਿੱਚ ਇੱਕ ਮਹਿਲਾ ਨੇ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ । ਇਸ ਘਟਨਾ ਨੂੰ ਲੈਕੇ ਇਲਾਕੇ ਦੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਪਾਣੀ ਦੀ ਟੈਂਕੀ ਨਜਦੀਕ ਮਹਿਲਾ ਦੀ ਲਾਸ਼ ਨੂੰ ਵੇਖ ਕੇ ਕਿਸੇ ਨੇ ਪੁਲਿਸ ਨੇ ਫੋਨ ਕੀਤਾ । ਓਧਰ ਮੌਕੇ ਤੇ ਪਹੁੰਚੀ ਪੁਲਸ ਨੇ ਮਹਿਲਾ ਦੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਫਿਲਹਾਲ ਮਹਿਲਾ ਦੀ ਪਹਿਚਾਣ ਨਹੀਂ ਹੋ ਪਾਈ ਹੈ ਇਸ ਲਈ ਉਸ ਦੇ ਲਾਸ਼ ਨੂੰ ਬਹੱਤਰ ਘੰਟਿਆਂ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਤਾਂ ਕਿ ਉਸ ਦਾ ਕੋਈ ਵਾਰਿਸ ਉਸ ਦੀ ਪਛਾਣ ਕਰ ਸਕੇ।

ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਮਹਿਲਾ ਵੱਲੋਂ ਖੁਦਕੁਸ਼ੀ

ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਏ ਐੱਸ ਆਈ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰੂ ਨਾਨਕ ਪੁਰਾ ਵਿਖੇ ਪਾਣੀ ਦੀ ਟੈਂਕੀ ਨਜਦੀਕ ਇਕ ਮਹਿਲਾ ਜ਼ਖ਼ਮੀ ਹਾਲਤ ਵਿੱਚ ਪਈ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਮਹਿਲਾ ਦੀ ਮੌਤ ਹੋ ਚੁੱਕੀ ਸੀ ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਦੀ ਪਛਾਣ ਦੇ ਲਈ ਉਸ ਦੀਆਂ ਫੋਟੋਆਂ ਨੂੰ ਸੋਸ਼ਲ ਮੀਡੀਆ ਵਿੱਚ ਪਾਇਆ ਗਿਆ ਹੈ ਤਾਂ ਕਿ ਜਲਦ ਹੀ ਉਸ ਦੀ ਪਛਾਣ ਹੋ ਸਕੇ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਹੁਸ਼ਿਆਰਪੁਰ: ਨੌਜਵਾਨ ਦੀ ਛੱਤ ਨਾਲ ਲਟਕਦੀ ਮਿਲੀ ਲਾਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.