ETV Bharat / state

ਬੱਚੀਆਂ ਨਾਲ ਹੋ ਰਹੇ ਜਬਰ-ਜਨਾਹ ਵਿਰੁੱਧ ਜਲੰਧਰ 'ਚ ਕੱਢਿਆ ਗਿਆ ਰੋਸ ਮਾਰਚ

ਹਾਲ ਹੀ 'ਚ ਧੁਰੀ ਅਤੇ ਜਲੰਧਰ 'ਚ ਨਾਬਾਲਗ ਬੱਚੀਆਂ ਨਾਲ ਜਬਰ-ਜਨਾਹ ਹੋਇਆ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਪੰਜਾਬ ਭਰ 'ਚ ਕਾਫ਼ੀ ਵਿਰੋਧ ਹੋ ਰਿਹਾ ਅਤੇ ਜਲੰਧਰ ਵਿੱਚ ਵੀ ਇਸਤਰੀ ਜਾਗ੍ਰਿਤੀ ਮੰਚ ਵੱਲੋਂ ਪ੍ਰਸ਼ਾਸਨ ਵਿਰੁੱਧ ਰੋਸ ਮਾਰਚ ਕੱਢਿਆ ਗਿਆ।

ਪ੍ਰਦਰਸ਼ਨ ਕਰ ਰਹੀਆਂ ਔਰਤਾਂ
author img

By

Published : May 29, 2019, 1:50 AM IST

ਜਲੰਧਰ: ਪੰਜਾਬ ਵਿੱਚ ਔਰਤਾਂ ਅਤੇ ਬੱਚੀਆਂ ਨਾਲ ਬਲਾਤਕਾਰ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਅਤੇ ਪੁਲਿਸ ਦੀ ਢਿੱਲੀ ਕਾਰਜ ਪ੍ਰਣਾਲੀ ਤੋਂ ਨਾਰਾਜ਼ ਲੋਕ ਹੁਣ ਸੜਕਾਂ 'ਤੇ ਉੱਤਰ ਆਏ ਹਨ। ਇਸੇ ਤਹਿਤ ਜਲੰਧਰ 'ਚ ਵੀ ਇਸਤਰੀ ਜਾਗ੍ਰਿਤੀ ਮੰਚ ਵੱਲੋਂ ਬੱਚੀਆਂ ਨਾਲ ਹੋ ਰਹੇ ਬਲਾਤਕਾਰ ਨੂੰ ਵੇਖਦਿਆਂ ਰੋਸ ਮਾਰਚ ਕੱਢਿਆ ਗਿਆ ਅਤੇ ਐੱਸਐੱਸਪੀ ਦੇ ਦਫ਼ਤਰ ਬਾਹਰ ਧਰਨਾ ਲਗਾਇਆ ਗਿਆ।

ਵੀਡੀਓ

ਇਸਤਰੀ ਜਾਗ੍ਰਤੀ ਮੰਚ ਦੀਆਂ ਮੈਂਬਰ ਔਰਤਾਂ ਨੇ ਪੁਲਿਸ 'ਤੇ ਦੋਸ਼ ਲਗਾਇਆ ਕਿ ਉਹ ਰਾਜਨੀਤਿਕ ਲੋਕਾਂ ਦੇ ਦਬਾਅ ਹੇਠ ਆ ਕੇ ਕੰਮ ਕਰ ਰਹੀ ਹੈ। ਪ੍ਰਦਰਸ਼ਨ ਕਰ ਰਹੀਆਂ ਇਨ੍ਹਾਂ ਔਰਤਾਂ ਦੀ ਅਗਵਾਈ ਕਰ ਰਹੀ ਅਨੀਤਾ ਸੰਧੂ ਅਤੇ ਜਸਬੀਰ ਕੌਰ ਨੇ ਕਿਹਾ ਕਿ ਬੀਤੇ ਦਿਨੀਂ ਜਲੰਧਰ ਦੇ ਲੋਹੀਆਂ ਇਲਾਕੇ ਵਿੱਚ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਦੀ ਘਟਨਾ ਹੋਈ ਸੀ ਪਰ ਇੰਨੇ ਦਿਨ ਬੀਤ ਜਾਣ ਤੋਂ ਬਾਅਦ ਵੀ ਹੁਣ ਤੱਕ ਪੁਲਿਸ ਨੇ ਇਸ ਮਾਮਲੇ 'ਤੇ ਕੋਈ ਕਾਰਵਾਈ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਦੋਸ਼ੀ ਮੌਜੂਦਾ ਸਰਕਾਰ ਦੇ ਕੁਝ ਆਗੂਆਂ ਦੇ ਨਜ਼ਦੀਕੀ ਹਨ ਜਿਸ ਕਾਰਨ ਪੁਲਿਸ ਰਾਜਨੀਤਿਕ ਆਗੂਆਂ ਦੇ ਦਬਾਅ ਹੇਠ ਆ ਕੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਪੁਲਿਸ ਬਲਾਤਕਾਰ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਛੇਤੀਂ ਤੋਂ ਛੇਤੀ ਗ੍ਰਿਫ਼ਤਾਰ ਕਰੇ ਉਨ੍ਹਾਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇ ਕਿ ਅੱਗੇ ਤੋਂ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਘਿਨੌਣੀ ਹਰਕਤ ਨੂੰ ਅੰਜਾਮ ਨਾ ਦੇ ਸਕੇ।

ਦੂਜੇ ਪਾਸੇ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੂੰ ਸ਼ਾਂਤ ਕਰ ਰਹੀ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਬਲਾਤਕਾਰ ਦੇ ਮਾਮਲਿਆਂ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਚਾਹੇ ਉਹ ਕਿਸੇ ਰਾਜਨੀਤਿਕ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਜਾਂ ਕਿਸੇ ਰਾਜਨੀਤਕ ਆਗੂ ਨਾਲ। ਉਨ੍ਹਾਂ ਕਿਹਾ ਕਿ ਛੇਤੀ ਹੀ ਲੋਹੀਆਂ ਵਾਲੇ ਮਾਮਲੇ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Story.....PB_JLD_Jalandhar_women protest

No of files....01

Feed thru .....ftp

ਐਂਕਰ : ਪੰਜਾਬ ਵਿੱਚ ਮਹਿਲਾਵਾਂ ਅਤੇ ਲੜਕੀਆਂ ਨਾਲ ਬਲਾਤਕਾਰ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ । ਉਧਰ ਦੂਸਰੇ ਪਾਸੇ ਸਰਕਾਰ ਅਤੇ ਪੁਲਿਸ ਦੀ ਢਿੱਲੀ ਕਾਰਜ ਪ੍ਰਣਾਲੀ ਤੋਂ ਨਾਰਾਜ਼ ਲੋਕੀ ਹੁਣ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਸੜਕ ਤੇ ਉਤਰੇ ਹਨ । ਜਲੰਧਰ ਵਿਖੇ ਵੀ ਅੱਜ ਸਤ੍ਰੀ ਜਾਗ੍ਰਿਤੀ ਮੰਚ ਨੇ ਮਹਿਲਾਵਾਂ ਅਤੇ ਲੜਕੀਆਂ ਨਾਲ ਹੋ ਰਹੇ ਬਲਾਤਕਾਰ ਦੇ ਮਾਮਲਿਆਂ ਦੀ ਗਿਣਤੀ ਨੂੰ ਵਧਦਾ ਹੋਇਆ ਦੇਖ ਇੱਕ ਰੋਸ ਮਾਰਚ ਕੱਢਿਆ ਅਤੇ ਜਲੰਧਰ ਦੇ ਐਸਐਸਪੀ ਦੇ ਦਫਤਰ ਦੇ ਬਾਹਰ ਧਰਨਾ ਦਿੱਤਾ ।
 ਇਸਤਰੀ ਜਾਗ੍ਰਤੀ ਮੰਚ ਦੀ ਮੇਮਬਰ ਇਨ੍ਹਾਂ ਮਹਿਲਾਵਾਂ ਨੇ ਪੁਲਿਸ ਨੇ ਆਰੋਪ ਲਗਾਇਆ ਕਿ ਪੁਲਿਸ ਰਾਜਨੀਤਿਕ ਲੋਕਾਂ ਦੇ ਦਬਾਵ ਵਿਚ ਕੰਮ ਕਰ ਰਹੀ ਹੈ । ਪ੍ਰਦਰਸ਼ਨ ਕਰ ਰਹੀਆਂ ਇਨ੍ਹਾਂ ਮਹਿਲਾਵਾਂ ਦੀ ਅਗਵਾਈ ਕਰ ਰਹੀ ਅਨੀਤਾ ਸੰਧੂ ਅਤੇ ਜਸਬੀਰ ਕੌਰ ਨੇ ਕਿਹਾ ਕਿ ਬੀਤੇ ਦਿਨੀਂ ਜਲੰਧਰ ਦੇ ਲੋਹੀਆਂ ਇਲਾਕੇ ਵਿੱਚ ਇੱਕ ਨਾਬਾਲਿਗ ਲੜਕੀ ਨਾਲ ਬਲਾਤਕਾਰ ਦੀ ਘਟਨਾ ਹੋਈ ਸੀ ਪਰ ਇੰਨੇ ਦਿਨ ਬੀਤ ਜਾਣ ਤੋਂ ਬਾਅਦ ਵੀ ਅੱਜ ਤੱਕ ਪੁਲਿਸ ਨੇ ਇਸ ਮਾਮਲੇ ਦੇ ਵਿਚ ਰਾਜਨੀਤਿਕ ਦਬਾਅ ਹੋਣ ਦੇ ਚੱਲਦੇ ਕੋਈ ਕਾਰਵਾਈ ਨਹੀਂ ਕੀਤੀ । ਉਨ੍ਹਾਂ ਕਿਹਾ ਕਿ ਆਰੋਪੀ ਮੌਜੂਦਾ ਸਰਕਾਰ ਦੇ ਕੁਝ ਨੇਤਾਵਾਂ ਦੇ ਨਜ਼ਦੀਕੀ ਹਨ ਜਿਹਦੇ ਕਰਕੇ ਪੁਲਿਸ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੁਲਸ ਬਲਾਤਕਾਰ ਦੇ ਮਾਮਲਿਆਂ  ਵਿੱਚ ਆਰੋਪੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੀ ਸਜ਼ਾ ਤੱਕ ਪਹੁੰਚਾਏ ਤਾਂ ਕਿ ਅਗਾਂਹ ਤੋਂ ਕੋਈ ਵੀ ਇਨਸਾਨ ਏਦਾਂ ਦੀ ਘਿਨੌਣੀ ਹਰਕਤ ਨੂੰ ਅੰਜਾਮ ਨਾ ਦੇ ਸਕੇ । 

ਬਾਈਟ :  ਪ੍ਰਦਰਸ਼ਨਕਾਰੀ ਮਹਿਲਾਵਾਂ 

ਉਧਰ ਦੂਸਰੇ ਪਾਸੇ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ਨੂੰ ਸ਼ਾਂਤ ਕਰ ਪੁਲਿਸ ਨੇ ਉਨ੍ਹਾਂ ਨੂੰ ਪੂਰਾ ਆਸ਼ਵਾਸਨ ਦਿੱਤਾ ਕਿ ਬਲਾਤਕਾਰ ਦੇ ਮਾਮਲਿਆਂ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿਸੇ ਰਾਜਨੀਤਿਕ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਜਾਂ ਕਿਸੇ ਰਾਜਨੀਤਕ ਨੇਤਾ ਨਾਲ । ਉਨ੍ਹਾਂ ਕਿਹਾ ਕਿ ਜਲਦ ਹੀ ਲੋਹੀਆਂ ਵਾਲੇ ਮਾਮਲੇ ਵਿੱਚ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਏਗਾ । 

ਬਾਈਟ :  ਰਵਿੰਦਰ ਪਾਲ ਸਿੰਘ ਸੰਧੂ (ਐੱਸਪੀ ਹੈੱਡਕੁਆਰਟਰ)

ਜਲੰਧਰ
ETV Bharat Logo

Copyright © 2024 Ushodaya Enterprises Pvt. Ltd., All Rights Reserved.