ETV Bharat / state

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਯੂਨੀਅਨ ਦੇ ਵਰਕਰਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ - ਹੜਤਾਲ

ਸ਼ਹਿਰ ਦੇ ਬਲਾਕ ਕੋਆਰਡੀਨੇਟਰਜ਼ ਐਸੋਸੀਏਸ਼ਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ।

Breaking News
author img

By

Published : Aug 15, 2020, 7:17 PM IST

ਜਲੰਧਰ: ਸ਼ਹਿਰ ਦੇ ਬਲਾਕ ਕੋਆਰਡੀਨੇਟਰਜ਼ ਐਸੋਸੀਏਸ਼ਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਯੂਨੀਅਨ ਦੇ ਵਰਕਰਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਪ੍ਰਦਰਸ਼ਨਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ 2011 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਤੌਰ ਕੋਆਰਡੀਨੇਟਰਜ਼ ਭਰਤੀ ਕੀਤਾ ਗਿਆ ਸੀ ਜਿੱਥੇ ਉਨ੍ਹਾਂ ਨੂੰ ਕੰਮ ਕਰਦਿਆਂ 9 ਸਾਲ ਹੋ ਗਏ ਹਨ ਪਰ ਅਜੇ ਤੱਕ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕੋਈ ਵਾਧਾ ਨਹੀਂ ਕੀਤਾ। ਇਸ ਕਰਕੇ ਉਹ ਅੱਜ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਸਰਕਲ ਪੱਧਰ ਉੱਤੇ ਕੀਤੇ ਜਾ ਰਹੇ ਹਨ। ਜੋ ਕਿ 18 ਅਗਸਤ ਤੱਕ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਜਿਹੇ ਰੋਸ ਮੁਜ਼ਾਹਰੇ ਪਹਿਲਾਂ ਵੀ ਕੀਤੇ ਗਏ ਸਨ ਪਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ।

ਫ਼ੋਟੋ
ਫ਼ੋਟੋ

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਇਹ ਹੀ ਮੰਗ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਜਾਂ ਉਨ੍ਹਾਂ ਦੀਆਂ ਆਮਦਨਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਮੰਗਾਂ ਨੂੰ ਨਾ ਮੰਨਿਆਂ ਤਾਂ ਉਹ ਸੂਬਾ ਪੱਧਰ ਉੱਤੇ ਰੋਸ ਮੁਜ਼ਾਹਰੇ ਕਰਨਗੇ।

ਫ਼ੋਟੋ
ਫ਼ੋਟੋ

ਇਹ ਵੀ ਪੜ੍ਹੋ: ਜਲੰਧਰ: ਤੱਲਣ ਸਾਹਿਬ ਗੁਰਦੁਆਰੇ ਦੇ ਸੇਵਾਦਾਰ ਦੀ ਖੂਹ 'ਚੋਂ ਮਿਲੀ ਲਾਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.