ਜਲੰਧਰ: ਸੂਬੇ ਵਿੱਚ ਸੜਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਫਗਵਾੜਾ ਜਲੰਧਰ ਜੀ.ਟੀ ਰੋਡ ‘ਤੇ ਹੋਏ ਸੜਕੀ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਲੜਕੇ ਦੀ ਪਹਿਚਾਣ ਸਾਹਿਲ ਵਾਸੀ ਬੜਿੰਗ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਵਿਧਾਇਕ ਗੁਰਦਿੱਤ ਸਿੰਘ ਨੇ ਕੀਤੀ ਨਸ਼ਾ ਵੇਚਣ ਅਤੇ ਨਸ਼ਾ ਕਰਨ ਵਾਲਿਆਂ ਖਿਲਾਫ ਕਾਰਵਾਈ
ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸਾਹਿਲ ਅਤੇ ਸ਼ਿਵਾਨੀ ਵਾਸੀ ਦੀਪ ਨਗਰ ਮੋਟਰਸਾਈਕਲ ‘ਤੇ ਫਗਵਾੜਾ ਵਾਲੀ ਸਾਈਡ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ ਕਿ ਚਹੇੜੂ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਪਿਸਤੌਲ ਦੀ ਨੋਕ 'ਤੇ ਖੋਹੀ ਕਾਰ
ਇਸ ਭਿਆਨਕ ਹਾਦਸੇ ਵਿੱਚ ਸਾਹਿਲ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਲੜਕੀ ਸ਼ਿਵਾਨੀ ਦਾ ਬਚਾਅ ਹੋ ਗਿਆ। ਇਸ ਸਬੰਧੀ ਮੌਕੇ ‘ਤੇ ਪਹੁੰਚੇ ਹਾਈਵੇ ਪੈਟਰੋਲੀਆ ਦੇ ਏ.ਐੱਸ.ਆਈ ਬਿੰਦਰਪਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਨੂੰ ਲੈ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਭਖ਼ਦੇ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ