ਜਲੰਧਰ: ਵਧ ਰਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਜਲੰਧਰ ਦੇ ਯੂਥ ਕਾਂਗਰਸ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਜੰਮਕੇ ਮੋਦੀ ਸਰਕਾਰ ਖਿਲਾਫ਼ ਨਾਅਰੇਜਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਵੱਲੋਂ ਲਗਾਤਾਰ ਤੇਲ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ ਜਿਸਨੂੰ ਉਹ ਕਦੇ ਵੀ ਬਰਦਾਸ਼ਿਤ ਨਹੀਂ ਕਰਨਗੇ।
ਯੂਥ ਕਾਂਗਰਸੀ ਤੇ ਵਾਈਸ ਪ੍ਰਧਾਨ ਦੀਪਕ ਖੋਸਲਾ ਨੇ ਦੱਸਿਆ ਕਿ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਜ਼ਾਫ਼ਾ ਹੋ ਰਿਹਾ ਹੈ ਜਿਸ ਕਾਰਨ ਪੂਰੇ ਦੇਸ਼ ਵਿੱਚ ਮਹਿੰਗਾਈ ਕਾਫੀ ਵਧ ਗਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੂੰ ਜਗਾਉਣ ਦੇ ਲਈ ਉਨ੍ਹਾਂ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਸੁੱਤੀ ਪਈ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਕਿ ਤੇਲ ਕੀਮਤਾਂ ਨੂੰ ਘੱਟ ਕਰਵਾਇਆ ਜਾ ਸਕੇ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਤੇਲ ਕੀਮਤਾਂ ਦੇ ਵਿੱਚ ਵਾਧੇ ਦੇ ਨਾਲ ਨਾਲ ਹੋਰ ਵੀ ਸਮਾਨ ਮਹਿੰਗਾ ਹੋ ਰਿਹਾ ਹੈ ਜਿਸ ਕਾਰਨ ਆਮ ਲੋਕਾਂ ਨੂੰ ਘਰ ਦਾ ਗੁਜਾਰਾ ਕਰਨਾ ਵੀ ਔਖਾ ਹੋ ਗਿਆ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਤੇਲ ਕੀਮਤਾਂ ਨੂੰ ਕੰਟਰੋਲ ਨਹੀਂ ਕੀਤਾ ਜਾਂਦਾ ਉਨ੍ਹਾਂ ਸਮਾਂ ਕੇਂਦਰ ਖਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।
ਇਹ ਵੀ ਪੜ੍ਹੋ:ਬਿਜਲੀ ਸੰਕਟ ਲਈ ਕੈਪਟਨ ਦੀ ਨਾਲਾਇਕੀ ਜ਼ਿੰਮੇਵਾਰ : ਸੁਖਬੀਰ