ਜਲੰਧਰ: ਬੇਸ਼ੱਕ ਸਰਕਾਰਾਂ ਵੱਲੋਂ ਪੰਜਾਬ 'ਚੋਂ ਨਸ਼ਾ ਖ਼ਤਮ (Drugs from Punjab) ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਨਸ਼ੇ ਦੇ ਸੌਦਾਗਰ ਨੌਜਵਾਨ ਪੀੜ੍ਹੀ ਦੀ ਜ਼ਿੰਦਗੀ ਤਬਾਹ ਕਰ ਰਹੇ ਹਨ। ਕੁੱਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਲੰਧਰ ਦੇ ਗੁਰਾਇਆ (Goraya of Jalandhar) ਤੋਂ ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ 26 ਸਾਲਾਂ ਨੌਜਵਾਨ ਦੀ ਮੌਤ (26-year-old dies of drug overdose) ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਜੋ ਪਿੰਡ ਮਾਹਲਾਂ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਲਾਸ਼ ਜੈ ਹਿੰਦ ਕਲੋਨੀ ਦੇ ਛੱਪੜ ਨੇੜੇ ਤੋਂ ਮਿਲੀ ਹੈ।
ਮ੍ਰਿਤਕ ਦੀ ਲਾਸ਼ ਕੋਲੋ ਇੱਸ ਸਰਿੰਜ਼ ਤੇ ਲੈਟ ਮਿਲਿਆ ਹੈ। ਮ੍ਰਿਤਕ ਦੀ ਲਾਸ਼ ਮਿਲਿਣ ‘ਤੇ ਸਥਾਨਕ ਲੋਕਾਂ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤਾ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਮੌਕੇ ‘ਤੇ ਪਹੁੰਚੇ ਜਾਂਚ ਅਫ਼ਸਰ ਜਗਦੀਸ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਕੇਂਦਰੀ ਜੇਲ੍ਹ ਬਠਿੰਡਾ ‘ਚ ਪੁਲਿਸ ਵੱਲੋਂ ਛਾਪੇਮਾਰੀ
ਉਧਰ ਮੌਕੇ ‘ਤੇ ਮੌਜੂਦ ਕਲੋਨੀ ਦੇ ਲੋਕਾਂ ਨੇ ਇਸ ਮੌਕੇ ਪੰਜਾਬ ਦੀ ਕਾਨੂੰਨ ਵਿਵਸਥਾ (Law and order of Punjab) ਨੂੰ ਲੈਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਵਾਂਗ ਹੀ ਜਿੱਥੇ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ (Youth deaths due to drugs) ਹੋ ਰਹੀਆਂ ਹਨ। ਉੱਥੇ ਹੀ ਉਸੇ ਤਰ੍ਹਾਂ ਹੀ ਲੁੱਟ-ਖੋਹ ਅਤੇ ਹੋਰ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਇਸ ਮੌਕੇ ਇਨ੍ਹਾਂ ਲੋਕਾਂ ਨੇ ਪੰਜਾਬ ਸਰਕਾਰ (Government of Punjab) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਹਾਲਾਤਾਂ ਨੂੰ ਜਲਦ ਤੋਂ ਜਲਦ ਸੁਧਾਰਨ ਤਾਂ ਜੋ ਪੰਜਾਬ ਵਿੱਚ ਲੋਕ ਸੁਰੱਖਿਅਤ ਮਹਿਸੂਸ ਕਰ ਸਕਣ।
ਇਹ ਵੀ ਪੜ੍ਹੋ: ਬਿਹਾਰ 'ਚ ਟੁੱਟੇਗਾ ਪਾਕਿਸਤਾਨ ਦਾ ਵਿਸ਼ਵ ਰਿਕਾਰਡ, ਅਮਿਤ ਸ਼ਾਹ ਵੀ ਰਹਿਣਗੇ ਮੌਜੂਦ