ਜਲੰਧਰ: ਜਲੰਦਰ ਦਿਹਾਤੀ ਪੁਲਿਸ ਦੇ ਅਧੀਨ ਪੈਂਦੇ ਥਾਣਾ ਕਰਤਾਰਪੁਰ 'ਚ ਇੱਕ ਨੌਜਵਾਨ ਵਲੋਂ ਪੁਲਿਸ ਹਿਰਾਸਤ 'ਚ ਖੁਦਕੁਸ਼ੀ ਕਰਨਾ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਤਿੰਦਰ ਸਿੰਘ ਵਾਸੀ ਪਿੰਡ ਮੁੱਦੋਵਾਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 18-19 ਸਾਲ ਦੱਸੀ ਜਾ ਰਹੀ ਹੈ। ਜਦਕਿ ਪਰਿਵਾਰ ਵਲੋਂ ਪੁਲਿਸ 'ਤੇ ਉਨ੍ਹਾਂ ਦੇ ਪੁੱਤਰ ਨੂੰ ਮਾਰਨ ਦੇ ਇਲਜ਼ਾਮ ਲਗਾਏ ਗਏ ਹਨ।
ਇਸ ਸਬੰਧੀ ਕਰਤਾਰਪੁਰ ਦੇ ਡੀਐਸਪੀ ਸੁਖਪਾਲ ਸਿੰਘ ਦਾ ਕਹਿਣਾ ਕਿ ਨੌਜਵਾਨ ਨੂੰ ਚੋਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਸੀ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਚੋਰੀ ਦੇ ਮਾਮਲੇ 'ਚ ਪੁੱਛਗਿਛ ਸਬੰਧੀ ਇਸ ਨੌਜਵਾਨ ਦੀ ਗ੍ਰਿਫ਼ਤਾਰੀ ਕੀਤੀ ਗਈ ਅਤੇ ਇਸ ਵਲੋਂ ਖੁਦਕੁਸ਼ੀ ਕਰ ਲਈ ਗਈ।
ਇਸ ਸਬੰਧੀ ਪਰਿਵਾਰ ਵਲੋਂ ਪੁਲਿਸ 'ਤੇ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੇ ਇਲਜ਼ਾਮ ਲਗਾਏ ਹਨ। ਪਰਿਵਾਰ ਦਾ ਕਹਿਣਾ ਕਿ ਪੁਲਿਸ ਵਲੋਂ ਉਨ੍ਹਾਂ ਦਾ ਪੁੱਤਰ ਅਗਵਾ ਕੀਤਾ ਗਿਆ ਅਤੇ ਉਸਦੀ ਬੁਤੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਸ ਕੁੱਟਮਾਰ ਕਾਰਨ ਹੀ ਉਕਤ ਨੌਜਵਾਨ ਦੀ ਮੌਤ ਹੋਈ ਹੈ। ਉਨ੍ਹਾਂ ਦਾ ਕਹਿਣਾ ਕਿ ਨੌਜਵਾਨ ਨਾਲ ਕੁੱਟਮਾਰ ਕਰਨ ਵਾਲੇ ਸਬੰਧਿਤ ਮੁਲਾਜ਼ਮਾਂ 'ਤੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕਾਰਵਾਈ ਨਹੀਂ ਹੁੰਦੀ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ:'ਕੋਰੋਨਾ ਦਾ ਡਰ ਦੇ ਅੰਦੋਲਨ ਖਤਮ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ'