ETV Bharat / state

ਬੇਕਾਬੂ ਤੇਜ਼ ਰਫ਼ਤਾਰੀ ਕਾਰ ਨੇ ਮਾਂ-ਪਿਓ-ਪੁੱਤ ਨੂੰ ਦਰੜਿਆ, ਮਾਂ ਦੀ ਮੌਕੇ 'ਤੇ ਮੌਤ

author img

By

Published : Aug 17, 2020, 8:37 PM IST

Updated : Aug 17, 2020, 9:16 PM IST

ਜਲੰਧਰ-ਕਪੂਰਥਲਾ ਰੋਡ ਉੱਤੇ ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਇੱਕੋ ਪਰਿਵਾਰ ਦੇ 3 ਜੀਆਂ ਨੂੰ ਦਰੜ ਦਿੱਤਾ। ਇਸ ਸੜਕ ਹਾਦਸੇ ਵਿੱਚ ਔਰਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ 2 ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।

ਬੇਕਾਬੂ ਤੇਜ਼ ਰਫ਼ਤਾਰੀ ਕਾਰ ਨੇ ਮਾਂ-ਪਿਓ-ਪੁੱਤ ਨੂੰ ਦਰੜਿਆ, ਮਾਂ ਦੀ ਮੌਕੇ 'ਤੇ ਮੌਤ
ਬੇਕਾਬੂ ਤੇਜ਼ ਰਫ਼ਤਾਰੀ ਕਾਰ ਨੇ ਮਾਂ-ਪਿਓ-ਪੁੱਤ ਨੂੰ ਦਰੜਿਆ, ਮਾਂ ਦੀ ਮੌਕੇ 'ਤੇ ਮੌਤ

ਜਲੰਧਰ: ਜਲੰਧਰ-ਕਪੂਰਥਲਾ ਰੋਡ ਉੱਤੇ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਦੁਰਘਟਨਾ ਇੰਨੀ ਜ਼ਬਰਦਸਤ ਸੀ ਕਿ ਇੱਕ ਮਹਿਲਾ ਦੀ ਤਾਂ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਤੀ ਅਤੇ 7 ਸਾਲਾ ਬੱਚਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਇਹ ਪਰਿਵਾਰ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਅਤੇ ਪਿੱਛੋਂ ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਇਨ੍ਹਾਂ ਨੂੰ ਦਰੜ ਦਿੱਤਾ। ਇਸ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਇਸ ਸੜਕ ਹਾਦਸੇ ਵਿੱਚ ਮਹਿਲਾ ਦੀ ਮੌਤ ਹੋ ਗਈ ਅਤੇ ਉਸ ਦਾ 7 ਸਾਲਾ ਬੱਚਾ ਤੇ ਉਸ ਦਾ ਪਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪੁਲਿਸ ਜਾਣਕਾਰੀ ਮਿਲਦੇ ਹੀ ਮੌਕੇ ਉੱਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ।

Last Updated : Aug 17, 2020, 9:16 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.