ETV Bharat / state

ਸੁਲਤਾਨਪੁਰ ਲੋਧੀ ’ਚ ਸਿੱਧੂ ਸਣੇ 15 ਤੋਂ 20 ਕਾਂਗਰਸੀ ਵਿਧਾਇਕਾਂ ਦੀ ਗੁਪਤ ਮੀਟਿੰਗ

ਸੁਲਤਾਨਪੁਰ ਲੋਧੀ ਦੇ ਸਾਬਕਾ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਗ੍ਰਹਿ ਵਿਖੇ ਕਈ ਕਾਂਗਰਸੀ ਆਗੂਆਂ ਵੱਲੋਂ ਗੁਪਤ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨਵਜੋਤ ਸਿੰਘ ਸਿੱਧੂ ਸਣੇ 15 ਤੋਂ 20 ਕਾਂਗਰਸੀ ਵਿਧਾਇਕ ਅਤੇ ਸਾਬਕਾ ਵਿਧਾਇਕਾਂ ਵੱਲੋਂ ਮੀਟਿੰਗ ਕੀਤੀ ਗਈ।

ਕਾਂਗਰਸੀ ਵਿਧਾਇਕਾਂ ਦੀ ਗੁਪਤ ਮੀਟਿੰਗ
ਕਾਂਗਰਸੀ ਵਿਧਾਇਕਾਂ ਦੀ ਗੁਪਤ ਮੀਟਿੰਗ
author img

By

Published : Mar 26, 2022, 4:57 PM IST

Updated : Mar 26, 2022, 5:30 PM IST

ਕਪੂਰਥਲਾ: ਪੰਜਾਬ ਵਿਧਾਨਸਭਾ ਚੋਣ 2022 ਚ ਹਾਰ ਤੋਂ ਬਾਅਦ ਜਿੱਥੇ ਕਾਂਗਰਸ ਪਾਰਟੀ ਵੱਲੋਂ ਮੰਥਨ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਵੀ ਚਰਚਾ ਜ਼ੋਰਾਂ ’ਤੇ ਹੈ। ਇਸੇ ਦੌਰਾਨ ਸੁਲਤਾਨਪੁਰ ਲੋਧੀ ਦੇ ਸਾਬਕਾ ਹਲਕਾ ਵਿਧਾਇਕ ਨਵਤੋਜ ਸਿੰਘ ਚੀਮਾ ਦੇ ਗ੍ਰਹਿ ਵਿਖੇ ਕਈ ਵਿਧਾਇਕਾਂ ਵੱਲੋਂ ਗੁਪਤ ਮੀਟਿੰਗ ਕੀਤੀ ਗਈ।

ਕਾਂਗਰਸੀ ਵਿਧਾਇਕਾਂ ਦੀ ਗੁਪਤ ਮੀਟਿੰਗ

ਮਿਲੀ ਜਾਣਕਾਰੀ ਮੁਤਾਬਿਕ ਇਸ ਮੀਟਿੰਗ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ 15 ਤੋਂ 20 ਕਾਂਗਰਸੀ ਵਿਧਾਇਕ ਅਤੇ ਸਾਬਕਾ ਵਿਧਾਇਕ ਸ਼ਾਮਲ ਹੋਏ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਵੀ ਕੀਤਾ ਗਿਆ। ਨਾਲ ਹੀ ਮੀਟਿੰਗ ਤੋਂ ਬਾਅਦ ਦੀ ਤਸਵੀਰ ਵੀ ਸਾਂਝੀ ਕੀਤੀ।

ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਹੱਕ ਸੱਚ ਦੀ ਲੜਾਈ ਨੇਕ ਨੀਅਤ ਤੇ ਇਮਾਨਦਾਰੀ ਨਾਲ ਲੜਾਂਗੇ। ਨਾਲ ਹੀ ਉਨ੍ਹਾਂ ਨੇ ਜਿੱਤੇਗਾ ਪੰਜਾਬ ਦਾ ਹੈਸ਼ਟੈਗ ਵੀ ਬਣਾਇਆ।

  • Few like minded Cong Mla’s,Ex Mla’s,2022 Candidates & Ex President Ppcc held a meeting today at Sultanpur to carry forward our crusade fr PB to ensure speedy revival of Cong in PB.We’re sure party will take future decisions on merit n honesty in accordance with mandate of”Badlav” pic.twitter.com/C2tadbQhQh

    — Sukhpal Singh Khaira (@SukhpalKhaira) March 26, 2022 " class="align-text-top noRightClick twitterSection" data=" ">

ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਹੱਕ ਸੱਚ ਦੀ ਲੜਾਈ ਨੂੰ ਅੱਗੇ ਵਧਾਉਂਦਿਆਂ ਪੰਜਾਬ ਕਾਂਗਰਸ ਦੇ ਐਮਐਲਏ , ਸਾਬਕਾ ਐਮਐਲਏੋ, 2022 ਦੇ ਉਮੀਦਵਾਰ ਅਤੇ ਸਾਬਕਾ ਪ੍ਰਧਾਨ ਪੀਪੀਸੀਸੀ ਨੇ ਸੁਲਤਾਨਪੁਰ ਲੋਧੀ ਵਿਖੇ ਇੱਕ ਅਹਿਮ ਬੈਠਕ ਕੀਤੀ। ਸਾਨੂੰ ਸੱਭ ਨੂੰ ਉਮੀਦ ਹੈ ਕਿ ਜਿਸ ਤਰਾਂ ਦੇ ਬਦਲਾਓ ਲਈ ਲੋਕਾਂ ਨੇ ਫ਼ਤਵਾ ਦਿੱਤਾ ਹੈ, ਨੂੰ ਮੱਦੇਨਜਰ ਰੱਖਦਿਆਂ ਸਾਡੀ ਪਾਰਟੀ ਯੋਗਤਾ ਅਤੇ ਇਮਾਨਦਾਰੀ ਦੇ ਅਧਾਰ ਉੱਤੇ ਫੈਸਲੇ ਲਵੇਗੀ ਤਾਂ ਜੋ ਜਲਦ ਤੋ ਜਲਦ ਪੰਜਾਬ ਵਿੱਚ ਕਾਂਗਰਸ ਦੀ ਸਾਖ ਮੁੜ ਬਹਾਲ ਕੀਤੀ ਜਾ ਸਕੇ।

ਪੰਜ ਸੂਬਿਆਂ ਦੇ ਪ੍ਰਧਾਨਾਂ ਤੋਂ ਮੰਗੇ ਗਏ ਸੀ ਅਸਤੀਫੇ: ਕਾਬਿਲੇਗੌਰ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਉੱਤਰਾਖੰਡ, ਉੱਤਰਪ੍ਰਦੇਸ਼, ਪੰਜਾਬ, ਗੋਆ ਅਤੇ ਮਨੀਪੁਰ ਦੇ ਸੂਬਾ ਪ੍ਰਧਾਨਾਂ ਦੇ ਅਸਤੀਫੇ ਮੰਗੇ ਗਏ ਸੀ। ਪਾਰਟੀ ਦਾ ਕਹਿਣਾ ਹੈ ਕਿ ਇਨ੍ਹਾਂ ਸੂਬਾ ਪ੍ਰਧਾਨਾਂ ਦੇ ਅਸਤੀਫੇ ਤੋਂ ਬਾਅਦ ਇਨ੍ਹਾਂ ਰਾਜਾਂ ਵਿੱਚ ਸੰਗਠਨ ਦਾ ਮੁੜ ਗਠਨ ਕੀਤਾ ਜਾਵੇਗਾ ਅਤੇ ਨਵੇਂ ਲੋਕਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਸੋਨੀਆ ਗਾਂਧੀ ਵੱਲੋਂ ਕਹਿ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾ੍ਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜੋ: ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ’ਤੇ ਮਿਲੀ ਇੱਕ ਹੋਰ ਸ਼ਿਕਾਇਤ, ਪੁਲਿਸ ਨੇ ਲਿਆ ਵੱਡਾ ਐਕਸ਼ਨ

Last Updated : Mar 26, 2022, 5:30 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.