ETV Bharat / state

ਪਵਿੱਤਰ ਨਗਰੀ ਨੂੰ ਚਮਕਾਉਣ ਲਈ ਲਗਭਗ 2500 ਸਫ਼ਾਈ ਕਰਮੀ ਨਿਭਾ ਰਹੇ ਸੇਵਾ - 2500 SANITATION STAFF APPOINTED IN SULTANPUR LODHI

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਸੰਗਤ ਦੀ ਆਮਦ ਦੇ ਬਾਵਜੂਦ ਸਫਾਈ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਨਗਰ ਦੀ ਸਫਾਈ ਦੇ ਲਈ ਪੰਜਾਬ ਸਰਕਾਰ ਵੱਲੋਂ ਲਗਭਗ 2500 ਸਫਾਈ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀ ਵੱਲੋਂ ਈ-ਸਾਈਕਲਾਂ ਦੀ ਮਦਦ ਨਾਲ ਸਫਾਈ ਪ੍ਰਬੰਧਾਂ 'ਤੇ ਜਾਇਜਾ ਕਰ ਰਹੇ ਹਨ।

ਫ਼ੋਟੋ
author img

By

Published : Nov 13, 2019, 12:06 AM IST

ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਿੱਥੇ ਸੰਗਤਾਂ ਦਾ ਸੈਲਾਬ ਆ ਗਿਆ ਹੈ, ਉਥੇ ਸਫਾਈ ਪ੍ਰਬੰਧਾਂ ਪੱਖੋਂ ਵੀ ਕੋਈ ਕਸਰ ਨਹੀਂ ਛੱਡੀ ਗਈ ਹੈ, ਜਿਸ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਸਰਕਾਰਾਂ ਵਿਭਾਗ ਦੇ ਰੀਜਨਲ ਡਿਪਟੀ ਡਾਇਰੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਆਏ ਸੰਗਤਾਂ ਦੇ ਸੈਲਾਬ ਅਤੇ ਸਫਾਈ ਪ੍ਰਬੰਧਾਂ ਦੇ ਪੱਖ ਤੋਂ ਸੁਲਤਾਨਪੁਰ ਲੋਧੀ ਦੀ ਤੁਲਨਾ ਕੁੰਭ ਮੇਲੇ ਵਾਲੇ ਅਲਾਹਾਬਾਦ ਸ਼ਹਿਰ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਆਮਦ ਦੇ ਬਾਵਜੂਦ ਸਾਫ-ਸਫਾਈ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ।

ਫ਼ੋਟੋ
ਫ਼ੋਟੋ

ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਨਗਰੀ ਵਿੱਚ 73 ਲੰਗਰ ਚੱਲ ਰਹੇ ਹਨ ਤੇ ਇਨ੍ਹਾਂ ਲੰਗਰਾਂ ਵਿੱਚ ਸਾਫ-ਸਫਾਈ ਦੀ ਜ਼ਿੰਮੇਵਾਰੀ ਸਥਾਨਕ ਸਰਕਾਰਾਂ ਵਿਭਾਗ ਨੇ ਆਪਣੇ ਮੋਢਿਆਂ 'ਤੇ ਚੁੱਕੀ ਹੋਈ ਹੈ। ਚਾਰ ਮੈਂਬਰੀ ਕਮੇਟੀ ਜਿਸ ਵਿੱਚ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਪ੍ਰਮੁੱਖ ਸਕੱਤਰ ਏ ਵੇਨੂੰ ਪ੍ਰਸਾਦ, ਸੀਈਓ ਪੀਐਮਆਈਡੀਸੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਕਰਨੇਸ਼ ਸ਼ਰਮਾ ਇਨ੍ਹਾਂ ਸਾਰੇ ਪ੍ਰਬੰਧਾਂ ਦੀ ਅਗਵਾਈ ਕਰ ਰਹੀ ਹੈ।

ਫ਼ੋਟੋ
ਫ਼ੋਟੋ

ਬਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਲਗਭਗ 2500 ਸਫਾਈ ਕਾਮੇ ਤਾਇਨਾਤ ਕੀਤੇ ਗਏ ਹਨ , ਜੋ ਤਿੰਨ ਸ਼ਿਫਟਾਂ ਵਿੱਚ 24 ਘੰਟੇ ਸੇਵਾਵਾਂ ਨਿਭਾਅ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਲੱਖਾਂ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਸਫਾਈ ਪ੍ਰਬੰਧਾਂ ਦੀ ਨਿਗਰਾਨੀ ਕੋਈ ਸੌਖਾ ਕੰਮ ਨਹੀਂ ਸੀ, ਇਸ ਲਈ ਸਬੰਧਤ ਅਫਸਰ ਈ-ਸਾਈਕਲਾਂ 'ਤੇ ਰਾਊਂਡ ਲਾ ਕੇ ਜਾਇਜ਼ਾ ਲੈ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

Intro:ਵੱਡੀ ਗਿਣਤੀ ਸੰਗਤ ਦੀ ਆਮਦ ਦੇ ਬਾਵਜੂਦ ਸੁਲਤਾਨਪੁਰ ਲੋਧੀ ਵਿਖੇ ਪੁਖਤਾ ਸਫਾਈ ਪ੍ਰਬੰਧ, ਚੁਫੇਰਿਓਂ ਸ਼ਲਾਘਾ

ਪਵਿੱਤਰ ਨਗਰੀ ਨੂੰ ਚਮਕਾਉਣ ਲਈ ਲਗਭਗ 2500 ਸਫਾਈ ਕਾਮੇ ਦੇ ਰਹੇ ਹਨ ਸੇਵਾਵਾਂ

ਅਧਿਕਾਰੀ ਈ-ਸਾਈਕਲਾਂ ਦੀ ਮਦਦ ਨਾਲ ਸਫਾਈ ਪ੍ਰਬੰਧਾਂ 'ਤੇ ਰੱਖ ਰਹੇ ਨੇ ਨਜ਼ਰBody:

ਚੰਡੀਗੜ੍ਹ/ਸੁਲਤਾਨਪੁਰ ਲੋਧੀ (ਕਪੂਰਥਲਾ), 12 ਨਵੰਬਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਿੱਥੇ ਸੰਗਤਾਂ ਦਾ ਸੈਲਾਬ ਆ ਗਿਆ ਹੈ, ਉਥੇ ਸਫਾਈ ਪ੍ਰਬੰਧਾਂ ਪੱਖੋਂ ਵੀ ਕੋਈ ਕਸਰ ਨਹੀਂ ਛੱਡੀ ਗਈ ਹੈ, ਜਿਸ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਸਰਕਾਰਾਂ ਵਿਭਾਗ ਦੇ ਰੀਜਨਲ ਡਿਪਟੀ ਡਾਇਰੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਆਏ ਸੰਗਤਾਂ ਦੇ ਸੈਲਾਬ ਅਤੇ ਸਫਾਈ ਪ੍ਰਬੰਧਾਂ ਦੇ ਪੱਖ ਤੋਂ ਸੁਲਤਾਨਪੁਰ ਲੋਧੀ ਦੀ ਤੁਲਨਾ ਕੁੰਭ ਮੇਲੇ ਵਾਲੇ ਅਲਾਹਾਬਾਦ ਸ਼ਹਿਰ ਨਾਲ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਦੀ ਆਮਦ ਦੇ ਬਾਵਜੂਦ ਸਾਫ-ਸਫਾਈ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਉਨਾਂ ਦੱਸਿਆ ਕਿ ਇਸ ਪਵਿੱਤਰ ਨਗਰੀ ਵਿਚ 73 ਲੰਗਰ ਚੱਲ ਰਹੇ ਹਨ ਤੇ ਇਨਾਂ ਲੰਗਰਾਂ ਵਿਚ ਸਾਫ-ਸਫਾਈ ਦੀ ਜ਼ਿੰਮੇਵਾਰੀ ਸਥਾਨਕ ਸਰਕਾਰਾਂ ਵਿਭਾਗ ਨੇ ਆਪਣੇ ਮੋਢਿਆਂ 'ਤੇ ਚੁੱਕੀ ਹੋਈ ਹੇ। ਚਾਰ ਮੈਂਬਰੀ ਕਮੇਟੀ ਜਿਸ ਵਿਚ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਪ੍ਰਮੁੱਖ ਸਕੱਤਰ ਏ ਵੇਨੂੰ ਪ੍ਰਸਾਦ, ਸੀਈਓ ਪੀਐਮਆਈਡੀਸੀ ਅਜੋਏ ਸ਼ਰਮਾ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਕਰਨੇਸ਼ ਸ਼ਰਮਾ ਇਨਾਂ ਸਾਰੇ ਪ੍ਰਬੰਧਾਂ ਦੀ ਅਗਵਾਈ ਕਰ ਰਹੀ ਹੇ।

ਇਸ ਸਫਾਈ ਯੋਜਨਾ ਨੂੰ ਲਾਗੂ ਕਰਵਾਉਣ ਵਾਲੇ ਰੀਜਨਲ ਡਿਪਟੀ ਡਾਇਰੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿਚ ਲਗਭਗ 2500 ਸਫਾਈ ਕਾਮੇ ਤਾਇਨਾਤ ਕੀਤੇ ਗਏ ਹਨ , ਜੋ ਤਿੰਨ ਸ਼ਿਫਟਾਂ ਵਿਚ 24 ਘੰਟੇ ਸੇਵਾਵਾਂ ਨਿਭਾਅ ਰਹੇ ਹਨ।

ਉਨਾਂ ਕਿਹਾ ਕਿ ਇਨਾਂ ਸਮਾਗਮਾਂ ਵਿਚ ਲੱਖਾਂ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਸਫਾਈ ਪ੍ਰਬੰਧਾਂ ਦੀ ਨਿਗਰਾਨੀ ਕੋਈ ਸੌਖਾ ਕੰਮ ਨਹੀਂ ਸੀ, ਇਸ ਲਈ ਸਬੰਧਤ ਅਫਸਰ ਈ-ਸਾਈਕਲਾਂ 'ਤੇ ਰਾਊਂਡ ਲਾ ਕੇ ਜਾਇਜ਼ਾ ਲੈ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।Conclusion:

For All Latest Updates

TAGGED:

CLEANLINESS
ETV Bharat Logo

Copyright © 2025 Ushodaya Enterprises Pvt. Ltd., All Rights Reserved.