ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਮਾਛੀਜੋਆ ਵਿੱਚ ਸਵੇਰੇ 3:00 ਵਜੇ ਦੇ ਕਰੀਬ 5 ਸਾਲਾ ਨਾਬਾਲਗ਼ ਬੱਚੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਅਤੇ ਬੱਚੀ ਦੇ ਮਾਪਿਆਂ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਮੰਜੇ 'ਤੇ ਸੁੱਤੀ ਪਈ ਸੀ।
ਪਰਿਵਾਰ ਦਾ ਕਹਿਣਾ ਹੈ ਕਿ ਸਵੇਰੇ 3:00 ਵਜੇ ਕਰੀਬ ਕੋਈ ਵਿਅਕਤੀ ਕੰਧ ਟੱਪ ਕੇ ਆਇਆ ਤੇ ਉਸ ਨੂੰ ਅਗਵਾ ਕਰ ਕੇ ਲੈ ਗਿਆ। ਬੱਚੀ ਦੇ ਪਿਤਾ ਨੇ ਦੱਸਿਆ ਕਿ ਸਾਡੀ ਕਿਸੇ ਨਾਲ ਵੀ ਕੋਈ ਵੀ ਦੁਸ਼ਮਣੀ ਵੀ ਨਹੀਂ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਸੁਲਤਾਨਪੁਰ ਲੋਧੀ ਸਰਵਨ ਸਿੰਘ ਬੱਲ ਤੇ ਐਸਐਚਓ ਸਰਬਜੀਤ ਸਿੰਘ ਭਾਰੀ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ।
ਐੱਸਐੱਚੳ ਸਰਬਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜਲਦੀ ਹੀ ਬੱਚੀ ਦੀ ਭਾਲ ਕਰ ਲਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਘਰ 'ਚੋਂ ਮੋਬਾਈਲ ਵੀ ਚੋਰੀ ਹੋਇਆ ਹੈ।