ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤੇ ਜਿਸ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਗਤ ਨੂੰ ਸੰਬੋਧਨ ਕੀਤਾ। ਰਾਸ਼ਟਰਪਤੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਰਾਸ਼ਟਰਪਤੀ ਨੇ ਸੰਬੋਧਨ ਦੌਰਾਨ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਗਿਆਨ ਦਾ ਪ੍ਰਕਾਸ਼ ਫ਼ੈਲਾਇਆ ਤੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ 15ਵੀਂ ਸਦੀ ਵਿੱਚ ਜਾਤ-ਪਾਤ ਛੂਆ-ਛਾਤ ਖ਼ਤਮ ਕੀਤੀ ਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਾਰਿਆਂ ਦੇ ਦਿਲਾਂ ਵਿੱਚ ਵੱਸਦੇ ਹਨ ਤੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਉਪਦੇਸ਼ ਦਿੱਤਾ।
ਸੰਬੋਧਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਯਾਦਗਾਰੀ ਸਿੱਕਾ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਧਰਮ ਪਤਨੀ ਸਬਿਤ ਕੋਵਿੰਦ ਨੂੰ ਵੀ ਸਨਮਾਨਿਤ ਕੀਤਾ।