ਕਪੂਰਥਲਾ: ਅੱਜ ਦੇਰ ਸ਼ਾਮ ਕਪੂਰਥਲਾ ਦੇ ਪਿੰਡ ਮੁਸ਼ਕਵੇਦ ਵਿੱਚ (Kapurthala village Mushakved clash) ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿੱਚ ਝੜਪ ਹੋ ਗਈ। ਜਿਸ ਵਿੱਚ ਇੱਕ ਗਰੁੱਪ ਨੇ ਫਾਇਰਿੰਗ ਵੀ ਕੀਤੀ ਹੈ। ਇਸ ਫਾਇਰਿੰਗ ਦੌਰਾਨ ਇੱਕ ਨੌਜਵਾਨ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਿਊਟੀ ਡਾਕਟਰ ਨੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਪੁਲਿਸ ਟੀਮ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਮਰਜੈਂਸੀ ਵਾਰਡ ਵਿੱਚ ਦਾਖ਼ਲ: ਪੁਲਿਸ ਮੁਤਾਬਿਕ ਪਿੰਡ ਮੁਸ਼ਕਵੇਦ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟ ਆਪਸ ਵਿੱਚ ਭਿੜ ਗਏ। ਜਿਸ ਵਿੱਚ ਇੱਕ ਗਰੁੱਪ ਵੱਲੋਂ 4-5 ਰਾਊਂਡ ਫਾਇਰ ਕੀਤੇ ਗਏ ਇਸ ਦੌਰਾਨ ਕਰਨ ਕੁਮਾਰ ਜਿਸ ਦੀ ਉਮਰ 23 ਸਾਲ ਹੈ, ਉਸ ਦੀ ਲੱਤ ਵਿੱਚ ਗੋਲੀ ਲੱਗ ਗਈ ਅਤੇ ਉਹ ਜ਼ਖ਼ਮੀ ਹੋ ਗਿਆ। ਪਿੰਡ ਵਾਸੀਆਂ ਨੇ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ। ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਕਿਸੇ ਕੇਸ ਦੀ ਤਰੀਕ ਤੋਂ ਵਾਪਿਸ ਆ ਰਿਹਾ ਸੀ ਤਾਂ ਹਮਲਾਵਰਾਂ ਨੇ ਵੱਖ-ਵੱਖ ਵਾਹਨਾਂ ਰਾਹੀਂ ਉਸ ਨੂੰ ਪਿੰਡ ਦੇ ਕੋਲ ਘੇਰ ਕੇ ਫਾਇਰਿੰਗ ਕਰ ਦਿੱਤੀ ਜਿਸ ਦੌਰਾਨ ਇੱਕ ਗੋਲੀ ਉਸ ਦੀ ਲੱਤ ਵਿੱਚ ਲੱਗ ਗਈ।
- SUKHBIR BADAL ON AAP: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦਾ ਸੂਬਾ ਸਰਕਾਰ 'ਤੇ ਤੰਜ, ਕਿਹ-ਹਾਰ ਤੋਂ ਬਚਣ ਲਈ ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਕੀਤੀਆਂ ਲੇਟ
- China Made Lamps : ਚਾਈਨਾ ਮੇਡ ਦੀਵਿਆਂ ਨੇ ਮਿੱਟੀ ਦੇ ਦੀਵਿਆਂ ਨੂੰ ਪਾਈ ਮਾਰ, ਦੀਵੇ ਬਣਾਉਣ ਵਾਲਿਆਂ ਦਾ ਨਹੀਂ ਵਿਕ ਰਿਹਾ ਸਮਾਨ, ਗੁਜ਼ਾਰਾ ਹੋਇਆ ਮੁਸ਼ਕਿਲ
- Demonstration against BJP leader: ਭਾਜਪਾ ਆਗੂ ਦੇ ਗੁਰੂਘਰਾਂ ਨੂੰ ਉਖਾੜ ਸੁੱਟਣ ਦੇ ਬਿਆਨ ਦਾ ਅਜਨਾਲਾ 'ਚ ਵਿਰੋਧ, ਧਾਰਾ 295ਏ ਤਹਿਤ ਮਾਮਲਾ ਦਰਜ ਕਰਨ ਦੀ ਕੀਤੀ ਮੰਗ
ਪੁਲਿਸ ਕਰ ਰਹੀ ਫਰਾਰ ਹਮਲਾਵਰਾਂ ਦੀ ਭਾਲ: ਡਾਕਟਰਾਂ ਨੇ ਜ਼ਖ਼ਮੀ ਨੌਜਵਾਨ ਦੀ ਗੰਭੀਰ ਹਾਲਤ (The serious condition of the youth) ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਤੋਂ ਬਾਅਦ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ। ਡਾਕਟਰਾਂ ਮੁਤਾਬਿਕ ਨੌਜਵਾਨ ਦੀ ਲੱਤ ਵਿੱਚ ਗੋਲੀ ਲੱਗੀ ਸੀ ਪਰ ਫਿਲਹਾਲ ਉਹ ਖਤਰੇ ਤੋਂ ਬਾਹਰ ਹੈ। ਪੁਲਿਸ ਟੀਮ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ। ਜਿਸ ਵਿੱਚ ਪਤਾ ਲੱਗਾ ਹੈ ਕਿ ਹਮਲਾਵਰ ਸੱਤ-ਅੱਠ ਦੀ ਗਿਣਤੀ ਵਿੱਚ ਸਨ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। ਫਿਲਹਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਿਕ ਜ਼ਖਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।