ETV Bharat / state

ਪੰਜਾਬੀ ਗਾਇਕ ਸਿੰਗਾ ਖਿਲਾਫ਼ ਥਾਣੇ ਪੁੱਜੀ ਸ਼ਿਕਾਇਤ, ਸਿੰਗਾ ਸਮੇਤ ਪੰਜ ਉੱਤੇ FIR ਦਰਜ - ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ

ਪੰਜਾਬੀ ਗਾਇਕ ਸਿੰਗਾ ਸਣੇ ਪੰਜ ਲੋਕਾਂ 'ਤੇ ਕਪੂਰਥਲਾ 'ਚ ਐਫ਼ ਆਈ ਆਰ ਦਰਜ ਹੋਈ ਹੈ। ਜਿਸ 'ਚ ਇਲਜ਼ਾਮ ਹੈ ਕਿ ਸਿੰਗਾ ਵਲੋਂ ਆਪਣੇ ਨਵੇਂ ਗੀਤ 'ਚ ਅਸ਼ਲੀਲਤਾ ਅਤੇ ਹਥਿਆਰਾਂ ਨੂੰ ਪ੍ਰਮੋਟ ਕੀਤਾ ਗਿਆ ਹੈ।

ਪੰਜਾਬੀ ਗਾਇਕ ਸਿੰਗਾ ਖਿਲਾਫ਼ ਥਾਣੇ ਪੁੱਜੀ ਸ਼ਿਕਾਇਤ

author img

By

Published : Aug 11, 2023, 12:10 PM IST

ਪੰਜਾਬੀ ਗਾਇਕ ਸਿੰਗਾ ਖਿਲਾਫ਼ ਥਾਣੇ ਪੁੱਜੀ ਸ਼ਿਕਾਇਤ

ਕਪੂਰਥਲਾ: ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਿਲਾਂ ਘੱਟਣ ਦੀ ਥਾਂ ਵੱਧਦੀਆਂ ਜਾ ਰਹੀਆਂ ਹਨ। ਕਪੂਰਥਲਾ 'ਚ ਅਸ਼ਲੀਲਤਾ ਅਤੇ ਹਥਿਆਰਾਂ ਦਾ ਪ੍ਰਚਾਰ ਕਰਨ ਦੇ ਦੋਸ਼ 'ਚ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਸਮੇਤ 5 ਲੋਕਾਂ 'ਤੇ ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ’ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਗੀਤਾਂ 'ਚ ਹਥਿਆਰਾਂ ਨੂੰ ਲੈਕੇ ਕਾਰਵਾਈ: ਭੀਮ ਰਾਓ ਯੁਵਾ ਫੋਰਸ ਦੇ ਮੈਂਬਰਾਂ ਨੇ ਐਸਐਸਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਗਾ ਵਾਸੀ ਪਿੰਡ ਜਗਨੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਹਥਿਆਰਾਂ ਵਾਲੇ ਗੀਤਾਂ ਦਾ ਪ੍ਰਚਾਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।

ਗੀਤ ਵਿੱਚ ਅਸ਼ਲੀਲ ਸ਼ਬਦਾਂ ਦੀ ਵਰਤੋਂ : ਹੁਣ ਸਿੰਗਾ ਦਾ ਨਵਾਂ ਗੀਤ ਸਟਿਲ ਅਲਾਈਵ.. ਜੋ ਕਿ ਮਹੀਨਾ ਪਹਿਲਾਂ ਲਾਂਚ ਹੋਇਆ ਸੀ, ਪੰਜਾਬੀ ਚੈਨਲਾਂ 'ਤੇ ਲਗਾਤਾਰ ਚੱਲ ਰਿਹਾ ਹੈ। ਇਹ ਗੀਤ ਅਸ਼ਲੀਲਤਾ ਨਾਲ ਭਰਪੂਰ ਹੈ। ਇਸ ਗੀਤ ਵਿੱਚ ਅਸ਼ਲੀਲ ਸ਼ਬਦਾਂ ਦੀ ਵੀ ਵਰਤੋਂ ਕੀਤੀ ਗਈ ਹੈ, ਜਿਸ ਕਾਰਨ ਸਮਾਜ ਵਿੱਚ ਅਸ਼ਲੀਲਤਾ ਫੈਲ ਰਹੀ ਹੈ। ਅਜਿਹੇ ਗੀਤ ਸੁਣਨ ਯੋਗ ਨਹੀਂ ਹਨ।

ਗਾਇਕ ਸਮੇਤ ਚਾਰ ਹੋਰ ਸ਼ਾਮਲ: ਪੁਲਿਸ ਨੇ ਸਿੰਗਾ ਤੋਂ ਇਲਾਵਾ ਨਿਰਮਾਤਾ ਬੀਗ ਕੇ ਸਿੰਘ, ਨਿਰਦੇਸ਼ਕ ਅਮਨਦੀਪ ਸਿੰਘ, ਵੀਰੂਨ ਵਰਮਾ ਸੋਨੂੰ ਗਿੱਲ ਡੀਓਪੀ ਅਤੇ ਗੀਤ ਦਾ ਸੰਪਾਦਨ ਕਰਨ ਵਾਲੇ ਜਤਿਨ ਅਰੋੜਾ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 294 ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

2 ਸਾਲ ਪਹਿਲਾਂ ਵੀ ਹੋਇਆ ਸੀ ਪਰਚਾ : ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬੀ ਗਾਇਕ 'ਤੇ ਪਰਚਾ ਹੋ ਚੁੱਕਿਆ, ਜੋ 2 ਸਾਲ ਪਹਿਲਾਂ ਸਾਈਬਰ ਸੈੱਲ ਮੋਹਾਲੀ ਨੇ ਵਾਇਰਲ ਵੀਡੀਓ ਦੇ ਆਧਾਰ 'ਤੇ ਸਿੰਗਾ ਅਤੇ ਉਸ ਦੇ ਸਾਥੀ ਜਗਪ੍ਰੀਤ ਸਿੰਘ ਉਰਫ ਜੱਗੀ ਖਿਲਾਫ ਆਈਪੀਸੀ ਦੀ ਧਾਰਾ 336 ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਸੈਸ਼ਨ ਅਦਾਲਤ ਨੇ ਸਿੰਗਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਸੀ।

ਹੋਰ ਗਾਇਕਾਂ 'ਤੇ ਵੀ ਹੋ ਚੁੱਕੀ ਕਾਰਵਾਈ: ਦੱਸ ਦਈਏ ਕਿ ਪੰਜਾਬ ਸਰਕਾਰ ਗੰਨ ਕਲਚਰ ਨੂੰ ਲੈਕੇ ਸਖ਼ਤ ਨਜ਼ਰ ਆ ਰਹੀ ਹੈ, ਜਿੰਨਾਂ ਵਲੋਂ ਪੰਜਾਬ ਪੁਲਿਸ ਨੂੰ ਸਖ਼ਤ ਨਿਰਦੇਸ਼ ਵੀ ਦੇ ਦਿੱਤੇ ਹਨ। ਇਸ ਦੇ ਚੱਲਦੇ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਗੀਤਾਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਚੱਲਦੇ ਪੰਜਾਬੀ ਗਾਇਕਾਂ ਤੇ ਗੀਤਕਾਰਾਂ 'ਤੇ ਕਾਰਵਾਈ ਹੋਈ ਹੋਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.