ਕਪੂਰਥਲਾ : ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ ਵਿਖੇ ਉਸ ਵੇਲੇ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਕੁਝ ਵਿਅਕਤੀਆਂ ਵੱਲੋਂ ਇੱਕ ਘਰ ਵਿੱਚ ਦਾਖਲ ਹੋ ਕੇ ਸਮਾਨ ਦੀ ਭੰਨਤੋੜ ਕੀਤੀ ਗਈ। ਇਸ ਹਮਲੇ ਤੋਂ ਬਾਅਦ ਇਲਾਕੇ ਭਰ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਦਰਅਸਲ ਹਮਲਾਵਰਾਂ ਵੱਲੋਂ ਇਹ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਘਰ ਵਿੱਚ ਸਿਰਫ ਔਰਤਾਂ ਤੇ ਬੱਚੇ ਮੌਜੂਦ ਸਨ, ਇਸ ਦੌਰਾਨ ਔਰਤਾਂ ਨੇ ਲੁਕ ਕੇ ਆਪਣੀ ਜਾਨ ਬਚਾਈ। ਹਮਲੇ ਦਾ ਇਹ ਕਾਰਨ ਪੁਰਾਣਾ ਜ਼ਮੀਨੀ ਰੌਲਾ ਦੱਸਿਆ ਜਾ ਰਿਹਾ ਹੈ।
ਹਮਲੇ ਸਮੇਂ ਖਰਬੂਜ਼ਿਆਂ ਦੇ ਖੇਤ ਵਿੱਚ ਕੰਮ ਕਰ ਰਿਹਾ ਸੀ ਪਰਿਵਾਰ : ਜਾਣਕਾਰੀ ਮੁਤਾਬਕ ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਖਰਬੂਜ਼ਿਆਂ ਦੇ ਖੇਤ ਵਿੱਚ ਕੰਮ ਕਰ ਰਹੇ ਸੀ ਅਤੇ ਉਨ੍ਹਾਂ ਦੇ ਘਰ ਵਿਚ ਤਾਲਾ ਲੱਗਾ ਹੋਇਆ ਸੀ, ਪਰ ਕੁਝ ਵਿਅਕਤੀ ਉਹਨਾਂ ਦੇ ਘਰ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੋਏ ਤੇ ਉਨ੍ਹਾਂ ਦੇ ਸਾਮਾਨ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਗਈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਇਹ ਹਮਲਾਵਰ ਉਨ੍ਹਾਂ ਦੇ ਗੁਆਂਢੀ ਹਨ, ਜਿਨ੍ਹਾਂ ਨਾਲ ਉਹਨਾਂ ਦਾ ਕੋਈ ਪੁਰਾਣਾ ਜ਼ਮੀਨੀ ਵਿਵਾਦ ਚਲ ਰਿਹਾ ਹੈ, ਜਿਸ ਤੋਂ ਬਾਅਦ ਉਹ ਕਈ ਵਾਰ ਉਹਨਾਂ ਉੱਪਰ ਹਮਲਾ ਵੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਘਰ ਵਿੱਚ ਮੌਜੂਦ ਔਰਤਾਂ ਨੇ ਮੱਕੀ ਦੇ ਖੇਤਾਂ ਵਿੱਚ ਲੁਕ ਕੇ ਆਪਣੀ ਜਾਨ ਬਚਾਈ ਹੈ, ਜੇਕਰ ਉਹ ਸਾਹਮਣੇ ਆ ਜਾਂਦੀਆਂ ਤਾਂ ਉਨ੍ਹਾਂ ਨੂੰ ਜਾਨੋਂ ਮਾਰ ਦੇਣਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਹਮਲਾਵਰਾਂ ਵੱਲੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ।
- Couple Committed Suicide: ਪ੍ਰੇਮੀ ਜੋੜੇ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖ਼ੁਦਕੁਸ਼ੀ, ਜਾਣੋ ਮਾਮਲਾ
- ਦਲਿਤ ਔਰਤਾਂ ਨਾਲ ਵਧੀਕੀ ਕਰਨ ਦੇ ਮਾਮਲੇ 'ਚ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ ਮਾਮਲਾ ਕਾਰਵਾਈ ਦੀ ਉੱਠੀ ਮੰਗ
- Sarangarh News: ਸਿਰ ਕੱਟੀ ਲਾਸ਼ ਲੈ ਕੇ ਘੁੰਮਦਾ ਰਿਹਾ ਕਾਤਲ, ਸ਼ਰੇਆਮ ਕਾਰ 'ਚ ਪੰਜ ਥਾਣਿਆਂ ਕੋਲੋਂ ਲੰਘਿਆ ਮਲਜ਼ਮ
ਪਰਿਵਾਰ ਵੱਲੋਂ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ : ਉਹਨਾਂ ਨੇ ਕਿਹਾ ਕਿ ਕਰੀਬ 20 ਤੋਂ 25 ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਦੌਰਾਨ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਦੇ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ ਅਤੇ ਹਮਲਾਵਰਾਂ ਉੱਪਰ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹੈ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਅਮਲ ਵਿੱਚ ਲਿਆਂਦੀ ਜਾਵੇਗੀ। ਪਰ ਪੁਲਿਸ ਨੇ ਇਸ ਪੂਰੀ ਵਾਰਦਾਤ ਨੂੰ ਦੋ ਧਿਰਾਂ ਵਿਚਾਲੇ ਦਾ ਝਗੜਾ ਦੱਸਿਆ ਹੈ।