ਕਪੂਰਥਲਾ: ਸੁਲਤਾਨਪੁਰ ਲੋਧੀ ਨਜ਼ਦੀਕ ਵਿੱਚ ਪੁਲਿਸ ਨੇ ਵਿਦੇਸ਼ੀ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਪੁਲਿਸ ਦੇ ਸੂਤਰਾਂ ਅਨੁਸਾਰ ਇਨ੍ਹਾਂ ਹਥਿਆਰਾਂ ਨਾਲ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦਿੱਤਾ ਜਾਣਾ ਸੀ।
ਪੁਲਿਸ ਦੇ ਸੂਤਰਾਂ ਅਨੁਸਾਰ ਪਿੰਡ ਕਮਾਲਪਰਿ-ਮਠੋਵਾਲ ਵਿੱਚ ਦੇਰ ਰਾਤ ਨੂੰ ਮੁਹਿੰਮ ਚਲਾਈ ਗਈ ਸੀ। ਜਿੱਥੇ ਪੁਲਿਸ ਨੇ ਵੱਡੀ ਮਾਤਰਾ ਵਿੱਚ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਹਾਲੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਇਸ ਸਾਰੇ ਮਾਮਲੇ 'ਤੇ ਪੁਲਿਸ ਅਧਿਕਾਰੀ ਬਿਆਨ ਦੇਣ ਤੋਂ ਕਤਰਾ ਰਹੇ ਹਨ।
(ਵਧੇਰੇ ਵੇਰਵਿਆਂ ਦੀ ਉਡੀਕ)