ETV Bharat / state

ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਪੁੱਜੇ ਕੈਪਟਨ ਅਮਰਿੰਦਰ ਸਿੰਘ - 551st birth anniversary of Guru Nanak

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਫ਼ੋਟੋ
ਫ਼ੋਟੋ
author img

By

Published : Nov 30, 2020, 3:12 PM IST

ਸੁਲਤਾਨਪੁਰ ਲੋਧੀ: ਅੱਜ ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਹੈ। ਇਸ ਪਾਵਨ ਪੁਰਬ ਨੂੰ ਦੁਨੀਆ ਭਰ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਥੇ ਸਿੱਖ ਸੰਗਤ ਹੁੰਮ-ਹੁਮਾ ਕੇ ਪਹੁੰਚ ਰਹੀ ਹੈ। ਉੱਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਦੇ ਸਾਰੇ ਆਗੂਆਂ ਨਾਲ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

ਵੀਡੀਓ

ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਇੱਥੋਂ ਦੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਬਿਆਸ ਤੋਂ ਨਿਕਲੇ ਸੀ ਤੇ ਕਿਹਾ ਕਿ ਸੀ "ਕੋਈ ਹਿੰਦੂ ਨਹੀਂ, ਕੋਈ ਮੁਸਲਮਾਨ ਨਹੀਂ, ਸਭ ਰੱਬ ਦੇ ਬੰਦੇ"। ਅੱਜ ਹਿੰਦੋਸਤਾਨ ਦੇ ਵਿੱਚ ਇਸ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਹਿੰਦੋਸਤਾਨ ਵਿੱਚ ਅੱਜ ਕੌਮਾਂ ਫੱਟ ਰਹੀਆਂ ਹਨ ਕੌਮਾਂ ਵਿੱਚ ਝਗੜੇ ਹੋ ਰਹੇ ਹਨ। ਦੇਸ਼ ਨੂੰ ਤੋੜਿਆ ਜਾ ਰਿਹਾ ਹੈ ਤੇ ਅੱਜ ਸਾਡਾ ਫ਼ਰਜ ਬਣ ਰਿਹਾ ਹੈ ਕਿ ਅਸੀਂ ਗੁਰੂ ਨਾਨਕ ਦੇਵ ਜੀ ਦੇ ਆਦੇਸ਼ਾਂ ਨੂੰ ਅਪਣਾਈਏ ਤਾਂ ਜੋ ਦੇਸ਼ ਮਜ਼ਬੂਤ ਹੋ ਸਕੇ।

ਵੀਡੀਓ

ਉਨ੍ਹਾਂ ਗੁਆਂਢੀ ਦੇਸ਼ ਪਾਕਿਸਤਾਨ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਗੁਆਂਢੀ ਦੇਸ਼ ਕੋਈ ਨਾ ਕੋਈ ਗੜਬੜੀ ਕਰਦਾ ਰਹਿੰਦਾ ਹੈ ਜਿਸ ਦਾ ਸਾਹਮਣਾ ਕਰਨਾ ਹੈ। ਸਾਹਮਣਾ ਕਰਨ ਲਈ ਮਜ਼ਬੂਤ ਦੇਸ਼ ਬਣਾਉਣਾ ਪਵੇਗਾ ਤੇ ਮਜ਼ਬੂਤ ਦੇਸ਼ ਲਈ ਸਾਰੀਆਂ ਕੌਮਾਂ ਨੂੰ ਇੱਕ ਜੁੱਟ ਹੋਣ ਪਾਵੇਗਾ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਣ ਉੱਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਨੇ ਸਿਰੋਪਾਓ ਦੇ ਕੇ ਸਨਮਾਨ ਕੀਤਾ।

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.