ETV Bharat / state

ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਨ ਵਾਲੇ ਇੰਪਰੂਵਮੈਂਟ ਟਰੱਸਟ ਦੇ ਕਰਮਚਾਰੀ ਖ਼ਿਲਾਫ਼ ਕੇਸ ਦਰਜ

ਸੰਦੀਪ ਮਿੱਤਰ ਨੇ ਸਰਕਾਰੀ ਰਿਕਾਰਡ ਅਤੇ ਰਸੀਦਾਂ ਨਾਲ ਛੇੜਛਾੜ ਕੀਤੀ ਅਤੇ ਸਰਕਾਰ ਨਾਲ ਧੋਖਾਧੜੀ ਕਰਨ ਦੇ ਨਾਲ-ਨਾਲ ਆਪਣੇ ਰੁਤਬੇ ਦਾ ਨਾਜਾਇਜ਼ ਲਾਹਾ ਲੈਂਦਿਆਂ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ।

ਵਿਜੀਲੈਂਸ ਬਿਊਰੋ
ਵਿਜੀਲੈਂਸ ਬਿਊਰੋ
author img

By

Published : Jul 21, 2020, 9:16 PM IST

ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਫਗਵਾੜਾ, ਜ਼ਿਲਾ ਕਪੂਰਥਲਾ ਵਿਖੇ ਇੰਪਰੂਵਮੈਂਟ ਟਰੱਸਟ ਵਿੱਚ ਬਤੌਰ ਜੂਨੀਅਰ ਸਹਾਇਕ ਕੰਮ ਕਰ ਰਹੇ ਸੰਦੀਪ ਮਿੱਤਰ ਵਿਰੁੱਧ ਸਰਕਾਰੀ ਰਿਕਾਰਡ ਤੇ ਰਸੀਦਾਂ ਨਾਲ ਛੇੜਛਾੜ ਕਰਨ ਕਰਕੇ ਫ਼ੌਜਦਾਰੀ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਫਗਵਾੜਾ ਦੇ ਚੇਅਰਮੈਨ ਦੀ ਸ਼ਿਕਾਇਤ 'ਤੇ ਦੋਸ਼ੀ ਸੰਦੀਪ ਮਿੱਤਰ ਵਿਰੁੱਧ ਕੇਸ ਦਰਜ ਕੀਤਾ ਹੈ।

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਸੰਦੀਪ ਮਿੱਤਰ ਨੇ ਸਰਕਾਰੀ ਰਿਕਾਰਡ ਅਤੇ ਰਸੀਦਾਂ ਨਾਲ ਛੇੜਛਾੜ ਕੀਤੀ ਅਤੇ ਸਰਕਾਰ ਨਾਲ ਧੋਖਾਧੜੀ ਕਰਨ ਦੇ ਨਾਲ-ਨਾਲ ਆਪਣੇ ਰੁਤਬੇ ਦਾ ਨਾਜਾਇਜ਼ ਲਾਹਾ ਲੈਂਦਿਆਂ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਦੋਸ਼ੀ ਨੇ ਸਰਕਾਰੀ ਰਸੀਦਾਂ ਨੂੰ ਵਰਤਦਿਆਂ ਨਜਾਇਜ਼ ਪੈਸਾ ਇਕੱਠਾ ਕੀਤਾ ਪਰ ਖ਼ਜ਼ਾਨੇ ਵਿੱਚ ਸਬੰਧਤ ਰਕਮ ਜਮਾਂ ਨਹੀਂ ਕਰਵਾਈ। ਇਸ ਤੋਂ ਇਲਾਵਾ ਸੰਦੀਪ ਮਿੱਤਰ ਨੇ ਮਾਲ ਦਫ਼ਤਰ ਵਿੱਚ ਰਜਿਸਟਰੀਆਂ ਕਰਾਉਣ ਦੌਰਾਨ ਕਾਰਜਸਾਧਕ ਅਫ਼ਸਰ ਦੇ ਫਰਜ਼ੀ ਹਸਤਾਖ਼ਰ ਵੀ ਕੀਤੇ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਥਾਣਾ, ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.