ਸੁਲਤਾਨਪੁਰ ਲੋਧੀ : ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ 554ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਗੁਰਪੁਰਬ ਦੀ ਖ਼ੁਸ਼ੀ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ (Historical Gurdwara Sri Ber Sahib) ਸੁਲਤਾਨਪੁਰ ਲੋਧੀ ਦੇ ਮੁੱਖ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਬੜੀ ਸ਼ਰਧਾ ਭਾਵਨਾ ਨਾਲ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 27 ਨਵੰਬਰ ਦੀ ਅੱਧੀ ਰਾਤ ਨੂੰ 1.30 ਵਜੇ ਪਾਏ ਜਾਣਗੇ। ਇਸ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਦੂਰ ਦੁਰਾਡੇ, ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ ਪੁੱਜੀਆਂ।
ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਵੀ ਸਜਾਏ ਗਏ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਸਵੇਰ ਤੋਂ ਹੀ ਮੱਥਾ ਟੇਕ ਰਹੀਆਂ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦੀ ਗਿਣਤੀ ਵਧੀ ਹੈ। ਸੰਗਤਾਂ ਗੁਰੂ ਘਰ ਵਿਖੇ ਮੱਥਾ ਟੇਕ ਰਹੀਆਂ ਹਨ ਅਤੇ ਗੁਰਬਾਣੀ ਦਾ ਆਨੰਦ ਮਾਣ ਰਹੀਆਂ ਹਨ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਵੀ ਸਜਾਏ ਗਏ ਹਨ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਵਿਦੇਸ਼ੀ ਫੁੱਲਾਂ ਨਾਲ ਵਿਸ਼ੇਸ਼ ਸਜਾਵਟ (Special decoration with exotic flowers) ਕੀਤੀ ਗਈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਰੰਗ ਬਿਰੰਗੀਆਂ ਲਾਈਟਾਂ ਦੇ ਵੀ ਪ੍ਰਬੰਧ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਦੀ ਇਮਾਰਤ ਅਤੇ ਸੰਗਤ ਲਈ ਰਿਹਾਇਸ਼ ਅਤੇ ਭੋਜਨ ਲਈ ਵੀ ਉੱਚੇਚੇ ਤੌਰ ਉੱਤੇ ਧਿਆਨ ਦਿੱਤਾ ਗਿਆ ਹੈ ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਸਵੇਰ ਤੋਂ ਹੀ ਮੱਥਾ ਟੇਕ ਰਹੀਆਂ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦੀ ਗਿਣਤੀ ਵਧੀ ਹੈ। ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਦੁਆਰਾ ਹੱਟ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਸੰਗਤ ਦੀ ਭਾਰੀ ਰੌਣਕ ਰਹੀ।
- Farmer's Protest In Mohali: ਕਿਸਾਨਾਂ ਨੇ ਮੁਹਾਲੀ 'ਚ ਲਾਏ ਡੇਰੇ, ਭਲਕੇ ਕਰਨਗੇ ਚੰਡੀਗੜ੍ਹ ਨੂੰ ਕੂਚ !
- ਕਿਸਾਨ ਅੰਦੋਲਨ: ਹੱਕੀ ਮੰਗਾਂ ਲਈ ਕਿਸਾਨਾਂ ਦਾ ਦਿੱਲੀ ਦੀਆਂ ਬਰੂਹਾਂ 'ਤੇ ਇੱਕ ਸਾਲ ਤੋਂ ਵੱਧ ਧਰਨਾ, ਟਿਕੈਤ ਦੇ ਹੰਝੂਆਂ ਨੇ ਅੰਦੋਲਨ 'ਚ ਫੂਕੀ ਸੀ ਜਾਨ
- Guru Nanak Jayanti 2023 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਲੱਗੀ ਰੌਣਕ
ਦਸੱਣਯੋਗ ਹੈ ਕਿ ਇਸ ਮੌਕੇ ਵਿਸ਼ਾਲ ਨਗਰ ਕੀਰਤਨ ਦਾਨਾ ਮੰਡੀ, ਤਲਵੰਡੀ ਪੁਲ ਚੌਕ, ਆਰੀਆ ਸਮਾਜ ਚੌਂਕ,ਗੁਰੂ ਕਾ ਬਾਗ ਸਾਹਿਬ, ਚੌਂਕ ਚੇਲਿਆਂ ਵਾਲਾ, ਸਦਰ ਬਾਜ਼ਾਰ ਆਦਿ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। ਇਸ ਸਮੇਂ ਵਿਸ਼ੇਸ਼ ਹਵਾਈ ਜਹਾਜ ਰਾਹੀਂ ਫੁੱਲਾਂ ਦੀ ਵਰਖਾ ਹੋਵੇਗੀ। ਇਸੇ ਤਰ੍ਹਾਂ 26 ਨਵੰਬਰ ਦੀ ਸ਼ਾਮ ਤੋਂ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜੋਕਿ 28 ਨਵੰਬਰ ਦੀ ਸਵੇਰ ਤੱਕ ਜਾਰੀ ਰਹਿਣਗੇ। ਇਸ ਤੋਂ ਇਲਾਵਾ 27 ਨਵੰਬਰ ਦੀ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ।