ਸੁਲਤਾਨਪੁਰ ਲੋਧੀ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ 'ਚ ਕਰਫਿਊ ਲਗਾਇਆ ਗਿਆ ਹੈ। ਕਰਫਿਊ ਦੇ ਦੌਰਾਨ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਵਾਲੇ ਸਫ਼ਾਈ ਸੇਵਕਾਂ ਦਾ ਵਿਧਾਇਕ ਨਵਤੇਜ ਚੀਮਾ ਅਤੇ ਐਸਡੀਐਮ ਡਾ. ਚਾਰੂਮਿਤਾ ਵੱਲੋਂ ਸਨਮਾਨਤ ਕੀਤਾ ਗਿਆ।
ਇਸ ਦੌਰਾਨ ਉਨਾਂ ਨੂੰ ਰਾਸ਼ਨ ਅਤੇ ਹੋਰਨਾਂ ਜ਼ਰੂਰੀ ਵਸਤੂਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਵਿਧਾਇਕ ਨਵਤੇਜ ਚੀਮਾ ਨੇ ਕਿਹਾ ਕਿ ਇਸ ਮਹਾਂਮਾਰੀ ਦੌਰਾਨ ਸਫ਼ਾਈ ਸੇਵਕਾਂ ਵੱਲੋਂ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਲਈ ਉਨਾਂ ਦਾ ਮਨੋਬਲ ਉੱਚਾ ਕਰਨਾ ਅਤੇ ਉਨ੍ਹਾਂ ਦੀ ਹਰੇਕ ਦੁੱਖ-ਤਕਲੀਫ਼ ਵਿੱਚ ਸਾਥ ਦੇਣਾ ਸਾਡਾ ਫਰਜ਼ ਬਣਦਾ ਹੈ।