ਕਪੂਰਥਲਾ:ਸੁਲਤਾਨਪੁਰ ਲੋਧੀ (Sultanpur Lodhi of Kapurthala) ਦੇ ਪਿੰਡ ਕੋਠੇ ਚੇਤਾ ਸਿੰਘ ਵਾਲਾ ਵਿਖੇ ਪਿੰਡ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿੱਚ ਖੂਨੀ ਟਕਰਾਅ ਹੋ ਗਿਆ। ਜਿਸ 'ਚ ਮਹਿਲਾ ਸਰਪੰਚ ਸਮੇਤ 5 ਵਿਅਕਤੀ ਜ਼ਖਮੀ ਹੋ (5 persons injured) ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
'ਸ਼ਰਾਰਤੀ ਨੌਜਵਾਨਾਂ ਕਾਰਨ ਪਿੰਡ ਵਾਸੀ ਪਰੇਸ਼ਾਨ'
ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ (Civil Hospital) ਵਿੱਚ ਜ਼ੇਰੇ ਇਲਾਜ ਅਧੀਨ ਪਿੰਡ ਕੋਠੇ ਚੇਤਾ ਸਿੰਘ ਵਾਲਾ ਦੀ ਸਰਪੰਚ ਮਨਜੀਤ ਕੌਰ ਪਤਨੀ ਹਰਭਜਨ ਸਿੰਘ ਨੇ ਦੱਸਿਆ ਕਿ ਰਾਤ ਸਾਢੇ 9 ਵਜੇ ਦੇ ਕਰੀਬ ਪਿੰਡ ਦੇ ਕੁਝ ਸ਼ਰਾਰਤੀ ਨੌਜਵਾਨ (Naughty young )ਟਰੈਕਟਰ ਤੇ ਉੱਚੀ ਆਵਾਜ਼ ਵਿਚ ਗੀਤ ਲਾਕੇ ਇਧਰ-ਉਧਰ ਘੁੰਮ ਰਹੇ ਸਨ। ਜਿਸ ਕਾਰਨ ਸਾਰੇ ਪਿੰਡ ਵਾਸੀ ਪ੍ਰੇਸ਼ਾਨ ਸਨ।
'40 ਨੌਜਵਾਨਾਂ ਨੇ ਕੀਤਾ ਹਮਲਾ'
ਉਨ੍ਹਾਂ ਨੇ ਦੱਸਿਆ ਕਿ ਜਦੋਂ ਮੇਰੇ ਪਤੀ ਨੇ ਬਾਹਰ ਜਾ ਕੇ ਨੌਜਵਾਨਾਂ ਨੂੰ ਟਰੈਕਟਰ 'ਤੇ ਗੀਤ ਬੰਦ ਕਰਨ ਲਈ ਕਿਹਾ ਤਾਂ ਟਰੈਕਟਰ 'ਤੇ ਸਵਾਰ ਨੌਜਵਾਨਾਂ ਨੇ ਮੇਰੇ ਪਤੀ ਨੂੰ ਅੱਗੇ ਤੋਂ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਪਰ ਉਨ੍ਹਾਂ ਕਿਹਾ ਕਿ ਮੇਰੇ ਪਤੀ ਨੇ ਕੁਝ ਨਹੀਂ ਕਿਹਾ ਅਤੇ ਮੇਰਾ ਪਤੀ ਘਰ ਦੇ ਅੰਦਰ ਆ ਗਿਆ।ਸਰਪੰਚ ਮਨਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਾਅਦ 'ਚ ਉਕਤ ਨੌਜਵਾਨ 40 ਨੌਜਵਾਨਾਂ ਨੂੰ ਨਾਲ ਲੈ ਕੇ ਸਾਡੇ ਘਰ 'ਚ ਦਾਖਲ ਹੋ ਗਏ ਅਤੇ ਸਾਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
'ਜਾਨਲੇਵਾ ਹਮਲੇ 'ਚ ਕਈ ਜ਼ਖ਼ਮੀ'
ਸਰਪੰਚ ਮਨਜੀਤ ਕੌਰ ਨੇ ਦੱਸਿਆ ਕਿ ਉਕਤ ਨੌਜਵਾਨਾਂ ਨੇ ਮੇਰੇ 'ਤੇ ਟਰੈਕਟਰ ਚੜਾਅ ਦਿੱਤਾ। ਜਿਸ ਕਾਰਨ ਮੇਰੀ ਲੱਤ ਟੁੱਟ ਗਈ। ਸਰਪੰਚ ਮਨਜੀਤ ਕੌਰ ਨੇ ਦੱਸਿਆ ਕਿ ਜਦੋਂ ਮੇਰੇ ਪਰਿਵਾਰ ਦੇ ਮੈਂਬਰ ਮੈਨੂੰ ਅਤੇ ਮੇਰੇ ਪਤੀ ਨੂੰ ਬਚਾਉਣ ਲਈ ਅੱਗੇ ਆਏ ਤਾਂ ਉਕਤ ਨੌਜਵਾਨਾਂ ਨੇ ਮੇਰੇ ਪਰਿਵਾਰਕ ਮੈਂਬਰਾਂ ਕਰਨ ਸਿੰਘ ਪੁੱਤਰ ਅਜੀਤ ਸਿੰਘ, ਦਲਬੀਰ ਸਿੰਘ ਪੁੱਤਰ ਅਜੀਤ ਸਿੰਘ, ਕਰਨ ਦੀਪ ਸਿੰਘ ਪੁੱਤਰ ਦਲਬੀਰ ਸਿੰਘ, ਜਗਦੀਸ਼ ਸਿੰਘ ਪੁੱਤਰ ਸ. ਹਰਭਜਨ ਸਿੰਘ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਜਿਸ ਕਾਰਨ ਸਾਡੇ ਸਾਰੇ ਪਰਿਵਾਰਕ ਮੈਂਬਰ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਗੰਭੀਰ ਹਾਲਤ 'ਚ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਹੈ। ਸਰਪੰਚ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨੌਜਵਾਨ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪੁਲਿਸ ਵੱਲੋਂ ਜਾਂਚ ਸ਼ੁਰੂ
ਘਟਨਾ ਸਥਾਨ ਦੇ ਮੌਕੇ 'ਤੇ ਪਹੁੰਚੇ ਐਸ.ਐਚ.ਓ ਬਿਕਰਮ ਸਿੰਘ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸਾਡੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਖਮੀ ਹੋਏ ਵਿਅਕਤੀਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾਵੇਗਾ। ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਿਸੇ ਕਿਸਮ ਦੀ ਗੁੰਡਾਗਰਦੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਪੰਚ ਸਮੇਤ ਕੁੱਲ 5 ਵਿਅਕਤੀ ਜ਼ਖ਼ਮੀ ਹੋਏ ਹਨ।