ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ 'ਚ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਸੁਲਤਾਨਪੁਰ ਲੋਧੀ ਵਿਖੇ ਜਿਥੇ ਸਮਾਗਮ ਕਰਵਾਏ ਗਏ, ਉਥੇ ਹੀ 96 ਕਰੋੜੀ ਬੁੱਢਾ ਦਲ ਵਲੋਂ ਮੁਹੱਲਾ ਵੀ ਕੱਢਿਆ ਗਿਆ। ਇਸ ਦੌਰਾਨ ਨਿਹੰਗ ਸਿੰਘਾਂ ਵਲੋਂ ਜਿਥੇ ਘੌੜਬਾਜ਼ੀ ਦੀ ਕਲਾ ਦਿਖਾਈ ਗਈ ਉਥੇ ਹੀ ਗੱਤਕੇ ਦੇ ਜੌਹਰ ਵੀ ਦਿਖਾਏ ਗਏ।
ਇਸ ਮੌਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨ ਸੰਘਰਸ਼ 'ਤੇ ਬੋਲਦਿਆਂ ਕਿਹਾ ਕਿ ਦੇਰ ਨਾਲ ਸਹੀ ਪਰ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਸਹੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਨ , ਜਿਨ੍ਹਾਂ ਕਿਸਾਨਾਂ ਦੇ ਸੰਘਰਸ਼ ਦੀ ਅਵਾਜ਼ ਸੁਣੀ।
ਇਹ ਵੀ ਪੜ੍ਹੋ : ਕਰਤਾਰਪੁਰ ਸਾਹਿਬ ਪਹੁੰਚੇ ਸਿੱਧੂ ਨੇ ਇਮਰਾਨ ਖ਼ਾਨ ਨੂੰ ਸੱਦਿਆ 'ਵੱਡਾ ਭਰਾ', ਹੋ ਗਿਆ ਵਿਵਾਦ
ਇਸ ਦੇ ਨਾਲ ਹੀ ਉਨ੍ਹਾਂ ਕਿਸਾਨ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਪ੍ਰਤੀ ਅਵਾਜ਼ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਪਰਿਵਾਰਾਂ ਦੀ ਬਾਂਹ ਫੜਨੀ ਚਾਹੀਦੀ ਹੈ, ਜਿਨ੍ਹਾਂ ਕਿਸਾਨਾਂ ਦੀ ਸੰਘਰਸ਼ ਦੌਰਾਨ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਤੀ ਮਦਦ ਕਰੇ ਅਤੇ ਨਾਲ ਹੀ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਵੀ ਦੇਵੇ ਤਾਂ ਜੋ ਉਹ ਆਪਣਾ ਖਰਚ ਚਲਾ ਸਕਣ।
ਇਸ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਸਮੁੱਚੀ ਕੌਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹੱਲਾ ਕੱਢ ਕੇ ਨਿਹੰਗ ਸਿੰਘਾਂ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਕੰਗਨਾ ਨੇ ਦੱਸਿਆ ਗ਼ਲਤ