ETV Bharat / state

551ਵੇਂ ਗੁਰਪੁਰਬ 'ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਠਾਠਾਂ ਮਾਰਦੇ ਪਹੁੰਚ ਰਹੇ ਨੇ ਸ਼ਰਧਾਲੂ - Gurdwara Sri Ber Sahib

ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੱਡੇ ਪੱਧਰ ਉੱਤੇ ਸਮਾਗਮ ਕਰਵਾਏ ਜਾ ਰਹੇ ਹਨ।

ਫ਼ੋਟੋ
ਫ਼ੋਟੋ
author img

By

Published : Nov 28, 2020, 8:01 PM IST

ਕਪੂਰਥਲਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੱਡੇ ਪੱਧਰ ਉੱਤੇ ਸਮਾਗਮ ਕਰਵਾਏ ਜਾ ਰਹੇ ਹਨ। ਅੱਜ ਕੋਰੋਨਾ ਮਹਾਂਮਾਰੀ ਦਾ ਖੌਫ ਭੁਲਾ ਕੇ ਪੰਜਾਬ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਕੰਪਲੈਕਸ ਨੂੰ ਵਿਦੇਸ਼ੀ ਫੁੱਲਾਂ ਅਤੇ ਰੰਗ ਬਿਰੰਗੀਆਂ ਸ਼ਾਨਦਾਰ ਲੜੀਆਂ ਨਾਲ ਸਜਾਇਆ ਜਾ ਰਿਹਾ ਹੈ। ਜਿਸ ਨਾਲ ਗੁਰਦੁਆਰਾ ਸਾਹਿਬ ਦਾ ਪੂਰਾ ਕੰਪਲੈਕਸ ਇਕ ਅਲੌਕਿਕ ਝਲਕ ਦਿਖਾ ਰਿਹਾ ਹੈ।

ਵੀਡੀਓ

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ 28 ਤੋਂ ਲੈ ਕੇ 30 ਨਵੰਬਰ ਤੱਕ ਸ੍ਰੀ ਬੇਰ ਸਾਹਿਬ ਵਿਖੇ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੂਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤ ਠਾਠਾਂ ਮਾਰਦੀਆਂ ਨਤਮਸਤਕ ਹੋ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਤਿੰਨ ਦਿਨ ਚੱਲਣ ਵਾਲੇ ਇੰਨ੍ਹਾਂ ਸਮਾਗਮਾਂ ਦੇ ਪਹਿਲੇ ਦਿਨ ਭਾਈ ਮਰਦਾਨਾ ਦੀਵਾਨ ਹਾਲ ਵਿਖੇ ਧਾਰਮਿਕ ਨਾਟਕ ਖੇਡੇ ਜਾਣਗੇ ਤੇ ਕੱਲ ਸਵੇਰੇ ਗੁਰਦੁਆਰਾ ਸੰਤਘਾਟ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਤੇ ਸ਼ਾਮ ਨੂੰ ਭਾਈ ਮਰਦਾਨਾ ਹਾਲ 'ਚ ਕਵੀ ਦਰਬਾਰ ਸਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 30 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਹ ਸਾਰੇ ਧਾਰਮਿਕ ਸਮਾਗਮ ਚੱਲਣਗੇ ਅਤੇ 12 ਵਜੇ 550 ਸਾਲਾ ਪ੍ਰਕਾਸ਼ ਪੂਰਬ ਉੱਤੇ ਲੰਗਰ ਦੀ ਸੇਵਾ ਕੀਤੀ ਸੀ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸ਼ਰਧਾਲੂਆਂ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਥੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸੈਨੇਟਾਈਜ਼ਰ ਅਤੇ ਮਸਕਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.