ਕਪੂਰਥਲਾ: ਇੱਕ ਪਾਸੇ ਦਿੱਲੀ ਦੀ ਸਰਹੱਦ ’ਤੇ ਬੈਠੇ ਕਿਸਾਨ ਖੇਤੀ ਬਿੱਲਾਂ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ ਪਿਛਲੇ 10 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਵਿੱਚ ਕਿਸਾਨ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਨੂੰ ਲੈਕੇ ਰੁਲਦਾ ਨਜ਼ਰ ਆ ਰਿਹਾ ਹੈ। ਗੱਲ ਕੀਤੀ ਜਾਵੇ ਸੁਲਤਾਨਪੁਰ ਲੋਧੀ ਹਲਕੇ ਦੀ ਇੱਥੇ ਪੰਜਾਬ ਵਿੱਚੋ ਕਪੂਰਥਲਾ ਦੀ ਤਾਂ ਇੱਥੇ ਕਿਸਾਨ ਮੰਡੀਆਂ ਚ ਝੋਨੇ ਦੀ ਫਸਲ ਲੈ ਕੇ ਪਹੁੰਚ ਰਹੇ ਹਨ। ਪਰ ਮੀਂਹ ਪੈਣ ਕਾਰਨ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੀਂਹ ਕਾਰਨ ਕਿਸਾਨ ਪਰੇਸ਼ਾਨ
ਦੱਸ ਦਈਏ ਕਿ ਤੜਕਸਾਰ ਭਾਰੀ ਮੀਂਹ ਕਾਰਨ ਕਿਸਾਨਾਂ ਦਾ ਝੋਨਾ ਅਨਾਜ ਮੰਡੀ ’ਚ ਮੀਂਹ ਕਾਰਨ ਕਾਫੀ ਖਰਾਬ ਹੋ ਗਿਆ ਹੈ। ਕਿਸਾਨ ਕਾਰਨ ਕਿਸਾਨਾਂ ਦੇ ਚਿਹਰੇ ਤੇ ਨਿਰਾਸ਼ਾ ਸਾਫ ਦਿਖਾਈ ਦੇ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਲਈ ਕੁਝ ਨਹੀਂ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਰੱਬ ਵੱਲੋਂ ਵੀ ਉਨ੍ਹਾਂ ’ਤੇ ਕਹਿਰ ਢਾਹਿਆ ਜਾ ਰਿਹਾ ਹੈ। ਮੀਂਹ ਕਾਰਨ ਉਨ੍ਹਾਂ ਦੀਆਂ ਝੋਨੇ ਦੀ ਫਸਲ ਖਰਾਬ ਹੋ ਰਹੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀ ਦੇ ਆੜਤੀਆਂ ਜਾਂ ਮਾਰਕੀਟ ਕਮੇਟੀ ਵੱਲੋ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕੀਤਾ ਗਿਆ ਹੈ। ਬੀਜੇਪੀ ਸਰਕਾਰ ਕਿਸਾਨ ਮਾਰੂ ਨੀਤੀਆਂ ਅਪਣਾ ਰਹੀ ਹੈ ਅਤੇ ਕਿਸਾਨ ਅੰਦੋਲਨ ਦਾ ਬਦਲਾ ਲੈਣ ਦੇ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਵੀ ਚੰਗੇ ਢੰਗ ਦੇ ਨਹੀਂ ਕਰਵਾ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਇਸਦਾ ਭੁਗਤਾਨ ਨੁਕਸਾਨ ਦੇ ਤੌਰ ’ਤੇ ਝੱਲਣਾ ਪੈ ਰਿਹਾ ਹੈ।
'ਪ੍ਰਸ਼ਾਸਨ ਨੇ ਨਹੀਂ ਲਈ ਕੋਈ ਸਾਰ'
ਕਾਬਿਲੇਗੌਰ ਹੈ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਝੋਨੇ ਦੀ ਸਰਕਾਰੀ ਦੀ ਬੋਲੀ 1 ਅਕਤੂਬਰ ਦੀ ਰੱਖੀ ਗਈ ਸੀ ਜਿਸਨੂੰ ਮੁਲਤਵੀ ਕਰਕੇ 11 ਅਕਤੂਬਰ ਕਰ ਦਿੱਤਾ ਗਿਆ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਵੇਖਣ ਨੂੰ ਵੀ ਮਿਲਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਿਆਦਾ ਬਾਰਿਸ਼ ਹੋਣ ਕਰਨ ਮੰਡੀਆਂ ਵਿਚ ਪਿਆ ਝੋਨਾ ਖਰਾਬ ਹੋ ਰਿਹਾ ਹੈ ਅਤੇ ਪ੍ਰਸ਼ਾਸਨ ਵੱਲੋ ਕੋਈ ਵੀ ਸਾਰ ਨਹੀਂ ਲਈ ਜਾ ਰਹੀ ਹੈ।