ਸੁਲਤਾਨਪੁਰ ਲੋਧੀ: ਮੋਰਚਾ ਫ਼ਤਿਹ ਕਰਨ ਉਪਰੰਤ ਕਿਸਾਨਾਂ ਦੀ ਵਾਪਸੀ ’ਤੇ ਸੁਲਤਾਨਪੁਰ ਲੋਧੀ ਦੇ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਕਿਸਾਨਾਂ ਦਾ ਸੁਆਗਤ ਕੀਤਾ ਗਿਆ(Farmers welcomed at Sultanpur Lodhi)। ਗੁਰਦੁਆਰਾ ਸ੍ਰੀ ਬੇਰ ਸਾਹਿਬ ਪਹੁੰਚਣ ’ਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ ਫ਼ਤਿਹ ਮਾਰਚ ਕਰਕੇ ਆਏ ਯੋਧਿਆਂ ਦਾ ਥਾਂ-ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਤਿੰਨ ਖੇਤੀ ਕਾਨੂੰਨਾਂ ਖ਼ਿਲਾਫ ਇੱਕ ਸਾਲ ਤੋਂ ਡਟੇ ਕਿਸਾਨ ਖੇਤੀ ਕਾਨੂੰਨਾਂ ’ਤੇ ਮੋਰਚਾ ਫ਼ਤਿਹ ਕਰਨ ਉਪਰੰਤ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਪਹੁੰਚੇ।
ਇਥੇ ਕਿਸਾਨਾਂ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਉੱਥੇ ਹੀ ਜਿੱਤ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਹੁੰਚਣ ਤੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਪਾਰਕਿੰਗ ਅੰਦਰ ਦਾਖਲ ਹੋਣ ਵਾਲੇ ਕਿਸਾਨਾਂ ਦੇ ਫੁੱਲਾਂ ਦੇ ਹਾਰ ਪਾਏ ਗਏ ਅਤੇ ਲੱਡੂਆਂ ਦਾ ਲੰਗਰ ਲਗਾ ਕੇ ਮੂੰਹ ਮਿੱਠਾ ਕਰਵਾਇਆ ਗਿਆ (Navtej Singh Cheema news)ਅਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਕਿਸਾਨਾਂ ਨੂੰ ਸਿਰੋਪਾਓ ਭੇਂਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ (Farmers' leader Baupur pay obeisance)। ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਨਾਲ ਕਿਸਾਨੀ ਸੰਘਰਸ਼ ਨੂੰ ਜਿੱਤ ਪ੍ਰਾਪਤ ਹੋਈ ਹੈ।
ਉਨ੍ਹਾਂ ਕਿਹਾ ਕਿ ਇਹ ਗੁਰੂ ਨਾਨਕ ਦੇਵ ਜੀ ਦੀ ਬਖਸ਼ੀਸ਼ ਸੀ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੇ ਬਣਾਏ ਤਿੰਨ ਕਾਲ਼ੇ ਕਾਨੂੰਨ ਵਾਪਸ ਲੈਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਸ ਅੰਦੋਲਨ ਨੇ ਇਤਿਹਾਸ ਨੂੰ ਦੁਬਾਰਾ ਜ਼ਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਵਾਰ ਕੇ ਸ਼ਹੀਦ ਹੋਏ। ਮੈਂ ਉਨ੍ਹਾਂ ਸ਼ਹੀਦਾ ਨੂੰ ਪ੍ਰਨਾਮ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ ਹਨ। ਇਸ ਮੌਕੇ ਵਿਧਾਇਕ ਚੀਮਾ ਨੇ ਕਿਹਾ ਕਿ ਅੱਜ ਤੋਂ ਬਾਅਦ ਜਦ ਕਿੱਧਰੇ ਵੀ ਕਿਸਾਨੀ ਹੱਕਾਂ ਦੀ ਗੱਲ ਛਿੜੇਗੀ ਤਾਂ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਹੇਠ ਲੜੇ ਗਏ ਇਸ ਲੰਬੇ ਘੋਲ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਹੈ ਚਾਹੇ ਕਿਸਾਨੀ ਕਰਜੇ ਦੀ ਗੱਲ ਹੋਵੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਕਿਸਾਨਾਂ ਦੀ ਹਰ ਕੀਮਤ ਤੇ ਅਤੇ ਆਮ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਉਹ ਆਪਣੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਇੱਕ ਵਾਰ ਫਿਰ ਤੋਂ ਭਰੋਸਾ ਦੇਣਾ ਚਾਹੁੰਦੇ ਹਨ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੋਈ ਵੀ ਕਦਮ ਚੁਕਣ ਤੋਂ ਪਿੱਛੇ ਨਹੀਂ ਹਟਦੇ।ਇਸ ਮੌਕੇ ਪਰਵਿੰਦਰ ਸਿੰਘ ਪੱਪਾ ਚੇਅਰਮੈਨ ਮਾਰਕੀਟ ਕਮੇਟੀ, ਦੀਪਕ ਧੀਰ ਰਾਜੂ ਪ੍ਰਧਾਨ ਨਗਰ ਕੌਂਸਲ , ਚੇਅਰਮੈਨ ਤੇਜਵੰਤ ਮਾਨ ਅਤੇ ਹੋਰ ਆਗੂਆਂ ਨੇ ਕਿਹਾ ਕਿ ਇਸ ਅੰਦੋਲਨ ਵਿਚ ਹਰ ਵਰਗ ਦਾ ਯੋਗਦਾਨ ਰਿਹਾ ਹੈ, ਜਿਸ ਕਾਰਨ ਮੋਦੀ ਸਰਕਾਰ ਨੂੰ ਇਸ ਇਤਿਹਾਸਿਕ ਅੰਦੋਲਨ ਅੱਗੇ ਝੁਕਨਾ ਪਿਆ, ਜਿਸ ਕਾਰਨ ਇਸ ਅੰਦੋਲਨ ਦੀ ਜਿੱਤ ਦਾ ਸਿਹਰਾ ਹਰ ਉਸ ਵਰਗ ਨੂੰ ਜਾਂਦਾ ਹੈ, ਜਿਸ ਨੇ ਇਸ ਅੰਦੋਲਨ ਚ ਕਿਸੇ ਨਾ ਕਿਸੇ ਰੂਪ ਵਿੱਚ ਯੋਗਦਾਨ ਪਾਇਆ ਹੈ।
ਇਸ ਮੌਕੇ ਜਦੋਂ ਗੱਡੀਆਂ ਨਾਲ ਜਸ਼ਨ ਦਾ ਕਾਫ਼ਲਾ ਸ਼ਹਿਰ ਅੰਦਰ ਦਾਖਲ ਹੋਇਆ, ਉਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸਮਾਜਸੇਵੀ ਸੰਸਥਾਵਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਕਿਸਾਨਾਂ ਨੂੰ ਹਾਰ ਵੀ ਪਾਏ ਗਏ। ਸ਼ਹਿਰ ’ਚ ਜਸ਼ਨ ਦਾ ਮਾਹੌਲ ਦੇਖ ਕੇ ਲੋਕ ਫੁੱਲੇ ਨਹੀਂ ਸਮਾ ਰਹੇ ਸਨ।