ਕਪੂਰਥਲਾ: ਇੱਕ ਪਾਸੇ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ਼ ਪਿਛਲੇ 10 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਵਿੱਚ ਕਿਸਾਨ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਨੂੰ ਲੈਕੇ ਰੁਲਦਾ ਨਜਰ ਆ ਰਿਹਾ ਹੈ। ਦਰਅਸਲ ਕੇਂਦਰ ਸਰਕਾਰ ਵੱਲੋਂ ਪਹਿਲਾਂ ਝੋਨੇ ਦੀ ਸਰਕਾਰੀ ਬੋਲੀ 1 ਅਕਤੂਬਰ ਦੀ ਰੱਖੀ ਗਈ ਸੀ ਜਿਸਨੂੰ ਮੁਲਤਵੀ ਕਰਕੇ 11 ਅਕਤੂਬਰ ਦੀ ਕਰ ਦਿੱਤਾ ਗਿਆ ਹੈ। ਝੋਨੇ ਦੀ ਖਰੀਦ ਨੂੰ ਮੁਲਤਵੀ ਕਰਨ ਨੂੰ ਲੈਕੇ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਵੇਖਣ ਨੂੰ ਵੀ ਮਿਲਿਆ।
ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਮਤਰਈ ਮਾਂ ਵਾਂਗ ਸਲੂਕ ਕਰ ਰਹੀ ਹੈ ਜੋ ਨਾ ਸਹਾਰਨਯੋਗ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਾਡੇ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ। ਇਸ ਲਈ ਸਰਕਾਰੀ ਖਰੀਦ ਦੀ ਬੋਲੀ ਦੀ ਤਰੀਕ ਨੂੰ ਮੁਲਤਵੀ ਕਰ ਵਧਾ ਦਿੱਤਾ ਗਿਆ ਹੈ। ਇਸ ਬਾਰੇ ਜਦੋਂ ਵਿਧਾਇਕ ਨਵਤੇਜ ਚੀਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਮਾੜੇ ਇਰਾਦਿਆਂ ਤੋਂ ਬਾਜ ਨਹੀਂ ਆ ਰਹੀ ਹੈ। ਜੋ ਕਿਸਾਨ ਅੰਦੋਲਨ (kissan movement) ਵਿੱਚ ਵੀ ਅਸੀਂ ਦੇਖ ਚੁੱਕੇ ਹਾਂ। ਉਨਾਂ ਕਿਹਾ ਕਿ ਅਸੀਂ ਹਰ ਵਕਤ ਕਿਸਾਨਾਂ ਨਾਲ ਡਟਕੇ ਖੜੇ ਹਾਂ ਅਤੇ ਹਰ ਪੱਖੋਂ ਉਨ੍ਹਾਂ ਦੀ ਮਦਦ ਕਰਨ ਲਈ ਤਿਆਰ ਹਾਂ।
ਝੋਨੇ ਦੀ ਖਰੀਦ ਨੂੰ ਲੈ ਕੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲੈਦੀਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਪਹਿਲਾਂ ਹੀ ਇਕ ਸਾਲ ਤੋਂ ਪਰੇਸ਼ਾਨ ਕਰਦੀ ਅ ਰਾਹੀਂ ਹੈ ਅਤੇ ਹੁਣ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦਾ ਮੰਡੀਕਰਨ ਦੀ ਤਰੀਕ ਹੁਣ 11 ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਕੋਈ ਵੀ ਪਰੇਸ਼ਾਨੀ ਨਹੀਂ ਆਵੇਗੀ।
ਇਹ ਵੀ ਪੜ੍ਹੋ:ਕੇਜਰੀਵਾਲ ਦੀ ਸਿਹਤ ਗਰੰਟੀ ਨੇ ਭਖਾਈ ਪੰਜਾਬ ਦੀ ਸਿਆਸਤ, ਵਿਰੋਧੀਆਂ ਨੇ ਚੁੱਕੇ ਵੱਡੇ ਸਵਾਲ