ਕਪੂਰਥਲਾ: ਝੋਨੇ ਦੀ ਬਿਜਾਈ ਦਾ ਕੰਮ ਪੂਰੇ ਜ਼ੋਰਾਂ 'ਤੇ ਹੈ ਪਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਹੀ ਅੱਠ ਘੰਟੇ ਦੀ ਸਪਲਾਈ ਬਿਜਲੀ ਨਹੀਂ ਦਿੱਤੀ ਜਾ ਰਹੀ ਹੈ। ਜਿਸ ਦੇ ਵਜੋਂ ਕਿਸਾਨਾਂ ਨੇ ਫਗਵਾੜਾ ਦੇ ਸ਼ੂਗਰ ਮਿੱਲ ਚੌਕ 'ਚ ਇਕੱਠੇ ਹੋ ਕੇ ਜ਼ਬਰਦਸਤ ਧਰਨਾ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਹਾਈਵੇਅ ਨੰਬਰ ਇੱਕ ਨੂੰ ਕਰੀਬ ਤਿੰਨ ਘੰਟੇ ਤੋਂ ਵੀ ਵੱਧ ਸਮੇਂ ਤੱਕ ਬੰਦ ਰੱਖਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਦੇ ਚੱਲਦਿਆਂ ਅੱਠ ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਦੀ ਗੱਲ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਸਬੰਧਿਤ ਵਿਭਾਗ ਵਲੋਂ ਬਿਜਲੀ ਪੂਰਾ ਸਮਾਂ ਨਹੀਂ ਦਿੱਤੀ ਜਾ ਰਹ। ਜਿਸ ਕਾਰਨ ਉਨ੍ਹਾਂ ਵਲੋਂ ਇਹ ਜਾਮ ਲਗਾਇਆ ਗਿਆ ਹੈ। ਕਿਸਾਨਾਂ ਦਾ ਕਹਿਣਾ ਕਿ ਜੇਕਰ ਅਜਿਹੇ ਹਾਲਤ ਕਿਸਾਨਾਂ ਦੇ ਰਹੇ ਤਾਂ ਕਿਸਾਨੀ ਖ਼ਤਮ ਹੋ ਜਾਵੇਗੀ।
ਇਸ ਮੌਕੇ 'ਤੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਠੀਕ ਅੱਠ ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਫਸਲ ਸਹੀ ਢੰਗ ਨਾਲ ਬੀਜ ਸਕਣ। ਇਸ ਮੌਕੇ ਧਰਨਾ ਪ੍ਰਦਰਸ਼ਨ 'ਤੇ ਪਹੁੰਚੇ ਬਿਜਲੀ ਵਿਭਾਗ ਦੇ ਐਕਸੀਅਨ ਵਲੋਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦਾ ਪੂਰਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਚੁੱਕਿਆ।
ਇਹ ਵੀ ਪੜ੍ਹੋ:ਦਿਲ ਦਹਿਲਾਉਣ ਵਾਲਾ ਵਾਇਰਲ ਵੀਡੀਓ: ਤੇਜ਼ ਰਫਤਾਰ ਗੱਡੀ ਨੇ ਆਟੋ ਨੂੰ ਮਾਰੀ ਟੱਕਰ