ETV Bharat / state

University Student Commit Suicide: ਐਲਪੀਯੂ ਦੇ ਵਿਦਿਆਰਥੀ ਨੇ ਸ਼ੱਕੀ ਹਲਾਤਾਂ 'ਚ ਕੀਤੀ ਖੁਦਕੁਸ਼ੀ: ਹੈਦਰਾਬਾਦ ਦਾ ਰਹਿਣ ਵਾਲਾ ਸੀ ਮ੍ਰਿਤਕ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਇੰਜੀਨੀਅਰਿੰਗ 'ਚ ਫਾਈਨਲ ਸਾਲ ਦੇ ਵਿਦਿਆਰਥੀ ਵਰੁਣ ਕੁਮਾਰ ਸੁਬੂਧੀ ਵਜੋਂ ਸ਼ੱਕੀ ਹਾਲਾਤਾਂ 'ਚ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਹੈਦਰਾਬਾਦ ਦਾ ਰਹਿਣ ਵਾਲਾ ਸੀ। (University Student Commit Suicide)

University Student Commit Suicide
University Student Commit Suicide
author img

By ETV Bharat Punjabi Team

Published : Oct 28, 2023, 5:20 PM IST

Updated : Oct 28, 2023, 6:19 PM IST

ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ

ਕਪੂਰਥਲਾ: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਇੰਜੀਨੀਅਰਿੰਗ ਦੇ ਫਾਈਨਲ ਸਾਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨੇ ਸ਼ੱਕੀ ਹਾਲਾਤਾਂ 'ਚ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਹੈਦਰਾਬਾਦ ਦੇ ਰਹਿਣ ਵਾਲੇ ਵਰੁਣ ਕੁਮਾਰ ਸੁਬੂਧੀ ਵਜੋਂ ਹੋਈ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਫਗਵਾੜਾ ਦੇ ਲੋਹ ਗੇਟ ਵਿਖੇ ਬਣੇ ਪੀਜੀ ਵਿੱਚ ਰਹਿੰਦਾ ਸੀ। ਨੌਜਵਾਨ ਵਲੋਂ ਖੁਦਕੁਸ਼ੀ ਕਿਉਂ ਕੀਤੀ ਗਈ, ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। (University Student Commit Suicide)

ਵਿਦਿਆਰਥੀ ਨੇ ਕੀਤੀ ਖੁਦਕੁਸ਼ੀ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਵਲੋਂ ਆਪਣੇ ਪੀਜੀ 'ਚ ਖੁਦਕੁਸ਼ੀ ਕੀਤੀ ਗਈ ਹੈ। ਘਟਨਾ ਦਾ ਪਤਾ ਸ਼ਨੀਵਾਰ ਸਵੇਰ ਨੂੰ ਪਤਾ ਲੱਗਿਆ, ਜਿਸ ਤੋਂ ਫਗਵਾੜਾ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਤੇ ਪੁਲਿਸ ਟੀਮ ਆਪਣੀ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਪੁਲਿਸ ਨੂੰ ਮੁੱਢਲੀ ਜਾਂਚ 'ਚ ਪਤਾ ਲੱਗਿਆ ਹੈ ਕਿ ਨੌਜਵਾਨ ਡਿਪਰੈਸ਼ਨ ਦਾ ਸ਼ਿਕਾਰ ਸੀ, ਜਿਸ ਦੇ ਚੱਲਦੇ ਉਸ ਵਲੋਂ ਇਹ ਕਦਮ ਚੁੱਕਿਆ ਹੋ ਸਕਦਾ ਹੈ, ਜਿਸ ਦੇ ਚੱਲਦੇ ਪੁਲਿਸ ਨੇ ਫਿਲਹਾਲ 174 ਦਾ ਮਾਮਲਾ ਦਰਜ ਕਰ ਦਿੱਤਾ ਹੈ। ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦੇ ਉਸ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ 'ਚ ਰੱਖਿਆ ਗਿਆ ਹੈ।

ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ: ਇਸ ਸਬੰਧੀ ਫਗਵਾੜਾ ਥਾਣੇ ਦੇ ਐਸਐਚਓ ਸੁਰਜੀਤ ਸਿੰਘ ਪੱਡਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲਾਅ ਗੇਟ ਨੇੜੇ ਮਰਵਾਹਾ ਪੀਜੀ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਖੁਦ ਮੌਕੇ 'ਤੇ ਜਾ ਕੇ ਦੇਖਿਆ ਤਾਂ ਵਿਦਿਆਰਥੀ ਮ੍ਰਿਤਕ ਪਾਇਆ ਗਿਆ। ਵਿਦਿਆਰਥੀ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਇੰਜੀਨੀਅਰਿੰਗ ਦੇ ਫਾਈਨਲ ਸਾਲ ਦੀ ਪੜ੍ਹਾਈ ਕਰ ਰਿਹਾ ਵਰੁਣ ਕੁਮਾਰ 2020 ਤੋਂ ਪੜ੍ਹ ਰਿਹਾ ਸੀ। ਵਰੁਣ ਕੁਮਾਰ ਹੈਦਰਾਬਾਦ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਖੁਦਕੁਸ਼ੀ ਦੀ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Last Updated : Oct 28, 2023, 6:19 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.