ETV Bharat / state

Punjab Vigilance Raid: ਵਿਜੀਲੈਂਸ ਦੀ ਰਡਾਰ 'ਤੇ ਬੀਬੀ ਜਗੀਰ ਕੌਰ, ਬੇਗੋਵਾਲ ਡੇਰੇ ਪਹੁੰਚੀ ਟੀਮ ਨੇ ਕੀਤੀ ਪੁੱਛਗਿੱਛ, ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਇਲਜ਼ਾਮ

Former SGPC President Bibi Jagir Kaur : ਸਾਬਕਾ ਅਕਾਲੀ ਮੰਤਰੀ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਹੁਣ ਵਿਜੀਲੈਂਸ ਦੀ ਰਡਾਰ ਉੱਤੇ ਆ ਗਏ ਹਨ। ਵਿਜੀਲੈਂਸ ਦੀ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਡੇਰੇ ਉੱਤੇ ਰੇਡ ਕਰਕੇ ਕਈ ਘੰਟੇ ਪੁੱਛਗਿੱਛ ਵੀ ਕੀਤੀ। ਇਲਜ਼ਾਮ ਹੈ ਕਿ ਜਗੀਰ ਕੌਰ ਨੇ ਬੇਗੋਵਾਲ ਦੀ ਪੰਚਾਇਤੀ ਜ਼ਮੀਨ ਉੱਤੇ ਗੈਰ-ਕਾਨੂੰਨੀ ਕਬਜ਼ਾ ਕੀਤਾ ਹੈ। (Punjab Vigilance Raid)

Former Akali Minister Bibi Jagir Kaur on the radar of Punjab Vigilance
Punjab Vigilance Raid: ਵਿਜੀਲੈਂਸ ਦੀ ਰਡਾਰ 'ਤੇ ਬੀਬੀ ਜਗੀਰ ਕੌਰ, ਬੇਗੋਵਾਲ ਡੇਰੇ ਪਹੁੰਚੀ ਟੀਮ ਨੇ ਕੀਤੀ ਪੁੱਛਗਿੱਛ, ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਜਗੀਰ ਕੌਰ 'ਤੇ ਇਲਜ਼ਾਮ
author img

By ETV Bharat Punjabi Team

Published : Oct 7, 2023, 11:34 AM IST

ਕਪੂਰਥਲਾ: ਪੰਜਾਬ ਮਾਰਕਫੈੱਡ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਤੋਂ ਬਾਅਦ ਹੁਣ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੀ ਰਡਾਰ (Vigilance radar) 'ਤੇ ਹਨ। ਲੰਘੇ ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਡੇਰੇ 'ਤੇ ਛਾਪਾ ਮਾਰਿਆ। ਟੀਮ ਨੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਅਤੇ ਜਾਂਚ ਵੀ ਕੀਤੀ। ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਅਤੇ ਬੀਤੇ ਸਮੇਂ ਦੌਰਾਨ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਜਗੀਰ ਕੌਰ ਨੇ ਬਣਾਈ ਸੀ।

ਮੋਬਾਈਲ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ: ਬੇਗੋਵਾਲ 'ਚ ਸਥਿਤ ਬੀਬੀ ਜਗੀਰ ਕੌਰ ਦੇ ਡੇਰੇ 'ਤੇ ਵਿਜੀਲੈਂਸ ਟੀਮ ਨੇ ਛਾਪਾ ਮਾਰਿਆ। ਇਸ ਦੌਰਾਨ ਵਿਜੀਲੈਂਸ ਟੀਮ ਨੇ ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ ’ਤੇ ਕਬਜ਼ੇ ਸਬੰਧੀ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਕਿਉਂਕਿ ਬੀਬੀ ਜਗੀਰ ਕੌਰ ਉੱਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਉੱਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ਉੱਤੇ ਕਬਜ਼ਾ (Possession of the land of Nagar Panchayat Begowal) ਕਰਨ ਦਾ ਇਲਜ਼ਾਮ ਹੈ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਦੌਰਾਨ ਟੀਮ ਨੇ ਬੀਬੀ ਜਗੀਰ ਕੌਰ ਦੇ ਡੇਰੇ ਤੋਂ ਲੈਪਟਾਪ, ਮੋਬਾਈਲ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕੀਤੇ ਹਨ। ਮੀਡੀਆ ਰਿਪੋਰਟਾਂ ਮੁਤਾਬਿਕ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਿਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ।

ਕੀ ਹੈ ਪੂਰਾ ਮਾਮਲਾ ?: ਬੇਗੋਵਾਲ ਦੇ ਵਸਨੀਕ ਕਮਲ ਨੇ ਦੱਸਿਆ ਕਿ ਉਸ ਨੇ ਅਗਸਤ 2009 ਵਿੱਚ ਬੀਬੀ ਜਗੀਰ ਕੌਰ ਵੱਲੋਂ ਬਣਾਏ ਗਏ ਸੰਤ ਪ੍ਰੇਮ ਸਿੰਘ ਖ਼ਾਲਸਾ ਹਾਈ ਸਕੂਲ ਬੇਗੋਵਾਲ ਅਤੇ ਨਗਰ ਪੰਚਾਇਤ ਦੀ ਕਰੀਬ 22 ਏਕੜ ਜ਼ਮੀਨ ’ਤੇ ਕਬਜ਼ਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ 2011 ਵਿੱਚ ਕੋਈ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਨੇ ਇਹ ਮਾਮਲਾ ਲੋਕਪਾਲ ਕੋਲ ਚੁੱਕਿਆ ਪਰ ਜਦੋਂ ਇੱਥੇ ਵੀ ਕੋਈ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਨੇ 2014 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਉਨ੍ਹਾਂ ਦੱਸਿਆ ਕਿ ਬੀਬੀ ਜਗੀਰ ਕੌਰ ਨੇ ਸਕੂਲ ਅਤੇ ਡੇਰੇ ਸਮੇਤ (Nagar Panchayat Begowal) ਨਗਰ ਪੰਚਾਇਤ ਬੇਗੋਵਾਲ ਦੀ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਸ ਮਾਮਲੇ ਵਿੱਚ ਹੁਣ ਵਿਜੀਲੈਂਸ ਨੇ ਰੇਡ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.