ਕਪੂਰਥਲਾ : ਗੁਰੂ ਨਾਨਕ ਖਾਲਸਾ ਕਾਲਜ ਮਹਿਲਾ ਵਿੰਗ ਕੈਂਪਸ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਦੱਸਿਆ ਕਿ, ਕਿਹਾ ਜਾਂਦਾ ਹੈ ਕਿ ਸਿਰਫ਼ ਇੱਕ ਔਰਤ ਹੀ ਸਾਰੇ ਰਿਸ਼ਤਿਆਂ ਨੂੰ ਚੰਗੀ ਤਰ੍ਹਾਂ ਸੰਭਾਲਦੀ ਹੈ। ਔਰਤਾਂ ਦਾ ਵੀ ਸਮਾਜ ਵਿੱਚ ਹਰ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਹੈ।
ਇਹ ਵੀ ਪੜ੍ਹੋ : Mehbooba Passport Issue: ਮਹਿਬੂਬਾ ਮੁਫਤੀ ਦੇ ਪਾਸਪੋਰਟ 'ਤੇ ਤਿੰਨ ਮਹੀਨਿਆਂ 'ਚ ਫੈਸਲਾ ਲਵੇ ਜੰਮੂ ਅਤੇ ਕਸ਼ਮੀਰ ਪਾਸਪੋਰਟ ਦਫਤਰ: ਦਿੱਲੀ ਹਾਈ ਕੋਰਟ
ਔਰਤਾਂ ਨਾ ਸਿਰਫ਼ ਘਰੇਲੂ, ਸਗੋਂ ਆਰਥਿਕ ਜ਼ਿੰਮੇਵਾਰੀਆਂ ਨੂੰ ਵੀ ਸੰਭਾਲ ਰਹੀਆਂ : ਇਹ ਦਿਵਸ 8 ਮਾਰਚ ਨੂੰ ਦੁਨੀਆ ਭਰ ਵਿੱਚ ਔਰਤਾਂ ਨੂੰ ਅਧਿਕਾਰ ਅਤੇ ਸਨਮਾਨ ਦੇਣ ਲਈ ਮਨਾਇਆ ਜਾ ਰਿਹਾ ਹੈ, ਕਿਉਂਕਿ ਇੱਕ ਔਰਤ ਆਪਣੀ ਜ਼ਿੰਦਗੀ ਵਿੱਚ ਕਈ ਕਿਰਦਾਰ ਨਿਭਾਉਂਦੀ ਹੈ। ਅੱਜ ਦੇ ਦਿਨ ਅਸੀਂ ਪੇਸ਼ ਕਰਦੇ ਹਾਂ ਵੱਖ-ਵੱਖ ਸਿੱਖਿਆ ਅਤੇ ਹੋਰ ਘਰੇਲੂ ਔਰਤਾਂ ਦੇ ਵਿਚਾਰ ਜਿਨ੍ਹਾਂ ਨੇ ਮਹਿਲਾ ਦਿਵਸ 'ਤੇ ਆਪਣੀਆਂ ਖਾਹਿਸ਼ਾਂ ਅਤੇ ਔਰਤਾਂ ਦੇ ਹੱਕਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਔਰਤਾਂ ਨਾ ਸਿਰਫ਼ ਘਰੇਲੂ, ਸਗੋਂ ਆਰਥਿਕ ਜ਼ਿੰਮੇਵਾਰੀਆਂ ਨੂੰ ਵੀ ਸੰਭਾਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Punjabi singer Mankirat Aulakh: ਪੰਜਾਬੀ ਗਾਇਕ ਮਨਕੀਰਤ ਔਲਖ ਨੂੰ NIA ਨੇ ਦੁਬਈ ਜਾਣ ਤੋਂ ਰੋਕਿਆ, ਕੀਤੀ ਪੁਛਗਿੱਛ
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਮਾੜੀ : ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੀਬੀ ਹਰਸਿਮਰਤ ਕੌਰ ਨੇ ਦਸਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਕੀਤੇ ਝੂਠੇ ਵਾਅਦੇ ਲੋਕਾਂ ਦੇ ਸਾਹਮਣੇ ਹਨ। ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਮਾੜੀ ਹੈ। ਸਰਕਾਰ ਨੇ ਪੰਜਾਬ ਨੂੰ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਅਧੀਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੇ ਕਿ ਦਿਨ ਭਰ ਦੇ ਨਾਂ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਪੰਜਾਬ ਵਿੱਚ ਲਗਾਤਾਰ ਲੁੱਟਾਂ-ਖੋਹਾਂ ਗੋਲੀਕਾਂਡ ਅਤੇ ਨਸ਼ਾ ਵੱਧਦਾ ਹੀ ਜਾ ਰਿਹਾ ਹੈ। ਇਸਦੇ ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਅੱਜ ਦਾ ਦੌਰ ਇਸ ਤਰ੍ਹਾਂ ਦਾ ਹੈ ਕਿ ਹੁਣ ਥਾਣਿਆਂ ਦੇ ਉੱਪਰ ਵੀ ਕਬਜ਼ਾ ਹੋਣ ਲੱਗ ਪਏ ਹਨ। ਕਾਨੂੰਨ ਦੀ ਸਥਿਤੀ ਪੰਜਾਬ ਦੇ ਵਿਚ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਵਿਚ ਵਪਾਰੀ ਵਰਗ ਆਰਥਿਕ ਤੰਗੀ ਦੇ ਨਾਲ ਹੀ ਰਿਹਾ ਹੈ ਪਰ ਪੰਜਾਬ ਜੋ ਪੂਰੀ ਤਰਾਂ ਖਤਮ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ।