ETV Bharat / state

ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਜੀ ਦਾ ਇਤਿਹਾਸ - ਸ੍ਰੀ ਨਨਕਾਣਾ ਸਾਹਿਬ

ਕਪੂਰਥਲਾ ਜ਼ਿਲ੍ਹੇ 'ਚ ਸਥਿਤ ਸ਼ਹਿਰ ਸੁਲਤਾਨਪੁਰ ਲੋਧੀ (Sultanpur Lodhi) ਦੀ ਪਵਿੱਤਰ ਧਰਤੀ ਉੱਪਰ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਆਪਣੇ ਜੀਵਨ ਦੇ 14 ਸਾਲ 9 ਮਹੀਨੇ ਅਤੇ 13 ਦਿਨ ਬਤੀਤ ਕੀਤੇ ਸਨ। ਸੁਲਤਾਨਪੁਰ ਲੋਧੀ (Sultanpur Lodhi) ਉਹ ਸਥਾਨ ਹੈ ਜਿਥੇ ਸ੍ਰੀ ਨਨਕਾਣਾ ਸਾਹਿਬ (Sri Nankana Sahib) ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਸਭ ਤੋਂ ਵੱਧ ਸਮਾਂ ਬਤੀਤ ਕੀਤਾ। ਇਥੇ ਕਈ ਇਤਿਹਾਸਕ ਗੁਰਦੁਆਰੇ ਮੌਜੂਦ ਹਨ, ਇਨ੍ਹਾਂ ਚੋਂ ਇੱਕ ਹੈ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਜੀ (Gurdwara Sri Sant Ghat Sahib Ji), ਆਓ ਜਾਣਦੇ ਹਾਂ ਇਸ ਦਾ ਇਤਿਹਾਸ...

ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਜੀ ਦਾ ਇਤਿਹਾਸ

author img

By

Published : Sep 13, 2021, 4:56 PM IST

ਕਪੂਰਥਲਾ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਆਪਣੇ ਜੀਵਨ ਦੇ 14 ਸਾਲ 9 ਮਹੀਨੇ ਤੇ 13 ਦਿਨ ਬਤੀਤ ਕੀਤੇ ਸਨ। ਇਸੇ ਸਥਾਨ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੀ ਆਪਣੀ ਵੱਡੀ ਭੈਣ ਬੇਬੇ ਨਾਨਕੀ ਤੇ ਭਾਇਆ ਜੈ ਰਾਮ ਜੀ ਸਣੇ ਆਪਣੇ ਪਰਿਵਾਰ ਨਾਲ ਰਹਿੰਦੇ ਸਨ।

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ

ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਪਵਿੱਤਰ ਨਗਰੀ ਸੁਲਤਾਨਪੁਰ ਲੋਧੀ 'ਚ ਆਪਣੀ ਵੱਡੀ ਭੈਣ ਬੇਬੇ ਨਾਨਕੀ ਤੇ ਭਾਇਆ ਜੈ ਰਾਮ ਜੀ ਨਾਲ ਰਹਿੰਦੇ ਸਨ। ਇਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦਾ ਵਿਆਹ ਬੀਬੀ ਸੁਲਖਣੀ ਜੀ ਨਾਲ ਹੋਇਆ। ਇਸੇ ਪਵਿੱਤਰ ਧਰਤੀ 'ਤੇ ਬਾਬਾ ਸ਼੍ਰੀ ਚੰਦ ਜੀ ਤੇ ਬਾਬਾ ਲਖਮੀ ਦਾਸ ਜੀ ਦਾ ਜਨਮ ਹੋਇਆ। ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਤੋਂ ਇਲਾਵਾ ਇਸ ਪਵਿੱਤਰ ਨਗਰੀ ਨੂੰ ਹੋਰਨਾਂ ਗੁਰੂ ਸਹਿਬਾਨਾਂ ਦੀ ਚਰਨਛੋਹ ਵੀ ਪ੍ਰਾਪਤ ਹੈ।

ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਜੀ ਦਾ ਇਤਿਹਾਸਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਜੀ ਦਾ ਇਤਿਹਾਸ

ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਜੀ ਦਾ ਇਤਿਹਾਸ

ਸੁਲਤਾਨਪੁਰ ਲੋਧੀ ਨੂੰ ਇਤਿਹਾਸਕ ਨਗਰੀ ਮੰਨਿਆ ਜਾਂਦਾ ਹੈ, ਕਿਉਂਕਿ ਇਹ ਉਹ ਸਥਾਨ ਹੈ ਜਿਸ ਨੂੰ ਸਿੱਖ ਕੌਮ ਦੇ ਸਰਮਾਏ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਸਣੇ ਕਈ ਹੋਰਨਾਂ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ। ਜਿਸ ਸਥਾਨ 'ਤੇ ਕਾਲੀ ਬੇਈ ਨੇੜੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਰੋਜ਼ਾਨਾ ਇਸ਼ਨਾਨ ਕਰਨ ਜਾਂਦੇ ਸਨ, ਉਸ ਸਥਾਨ 'ਤੇ ਮੌਜੂਦਾ ਸਮੇਂ 'ਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ (Gurdwara Sri Ber Sahib Ji) ਸੁਸ਼ੋਭਿਤ ਹੈ। ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਇਸੇ ਸਥਾਨ 'ਤੇ ਰੱਬੀ ਚਿੰਤਨ ਤੇ ਸਾਧਨਾ ਕਰਦੇ ਸਨ। ਇਸੇ ਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਰੰਭ ਹੋਇਆ। ਇੱਕ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਬੇਈ 'ਚ ਡੂੱਬਕੀ ਲਾਈ ਤੇ ਉਹ ਤਿੰਨ ਦਿਨਾਂ ਤੱਕ ਪਾਣੀ ਦੇ ਅੰਦਰ ਹੀ ਲੀਨ ਰਹੇ। ਤਿੰਨ ਦਿਨਾਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਜਿਸ ਸਥਾਨ 'ਤੇ ਪ੍ਰਗਟ ਹੋਏ, ਉਸ ਸਥਾਨ 'ਤੇ ਮੌਜੂਦਾ ਸਮੇਂ ਵਿੱਚ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਜੀ (Gurdwara Sri Sant Ghat Sahib Ji) ਸੁਸ਼ੋਭਿਤ ਹੈ।

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਦਾ ਇਤਿਹਾਸ

ਬਾਣੀ ਦਾ ਮੂਲ ਮੰਤਰ

ਇਹ ਉਹ ਸਥਾਨ ਹੈ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਬੇਈ ਚੋਂ ਤਿੰਨ ਦਿਨਾਂ ਬਾਅਦ ਪ੍ਰਗਟ ਹੋਏ ਸਨ ਤੇ ਇਥੇ ਹੀ ਉਨ੍ਹਾਂ ਨੇ ਰੱਬੀ ਬਾਣੀ, ਮੂਲ ਮੰਤਰ "ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ"॥ ਦਾ ਉਚਾਰਣ ਕੀਤਾ ਸੀ। ਇਸੇ ਸਥਾਨ ਤੋਂ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਇਲਾਹੀ ਬਾਣੀ ਦੀ ਸ਼ੁਰੂਆਤ ਕੀਤੀ ਤੇ ਆਪਣੀਆਂ ਚਾਰ ਉਦਾਸੀਆਂ ਲਈ ਚਾਲੇ ਪਾਏ ਸਨ। ਇਸੇ ਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਰੰਭ ਹੋਇਆ ਸੀ। ਇਸ ਸਥਾਨ 'ਤੇ ਹੁਣ ਗੁਰਦੁਆਰਾ ਸ੍ਰੀ ਸੰਤ ਘਾਟ ਜੀ ਸੁਸ਼ੋਭਿਤ ਹੈ।

ਮੂਲ ਮੰਤਰ ਅਸਥਾਨ
ਮੂਲ ਮੰਤਰ ਅਸਥਾਨ

ਸੰਗਤ ਨੂੰ ਗੁਰੂ ਕੀ ਬਾਣੀ ਨਾਲ ਜੋੜਨ ਦਾ ਯਤਨ

ਪ੍ਰਬੰਧਕਾਂ ਮੁਤਾਬਕ ਇਸ ਗੁਰਦੁਆਰਾ ਸਾਹਿਬ ਵਿੱਚ ਗੁਰੂ ਜੀ ਦੀ ਚਾਰ ਉਦਾਸਿਆਂ ਨਾਲ ਸਬੰਧਤ ਚਾਰ ਮੰਜਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਤਾਂ ਜੋ ਸੰਗਤਾਂ ਸਿੱਖ ਇਤਿਹਾਸ ਤੇ ਗੁਰੂ ਜੀ ਦੇ ਜੀਵਨ ਤੇ ਉਨ੍ਹਾਂ ਦੀ ਬਾਣੀ ਨਾਲ ਜੁੜ ਸਕੇ। ਕਿਉਂਕਿ ਇਸੇ ਸਥਾਨ ਤੋਂ ਗੁਰੂ ਜੀ ਨੇ ਲੋਕਾਂ ਨੂੰ ਪਰਮ ਪਿਤਾ ਪਰਮਾਤਾਮਾ ਨਾਲ ਜੁੜਨ, ਆਪਸੀ ਭਾਈਚਾਰੇ, ਵੱਡ ਕੇ ਛੱਕਣ ਦੀ ਸਿੱਖਿਆ ਦੇਣੀ ਆਰੰਭ ਕੀਤੀ। ਇਹ ਸਥਾਨ ਸਿੱਖ ਕੌਮ ਦੇ ਲਈ ਪਵਿੱਤਰ ਸਥਾਨ ਹੈ। ਇਥੇ ਰੋਜ਼ਾਨਾ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪੁੱਜਦੀ ਹੈ।

ਇਹ ਵੀ ਪੜ੍ਹੋ : ਧਰਮਾਂ ਤੋਂ ਉੱਤੇ ਉੱਠ ਇਤਿਹਾਸਕ ਵਿਰਾਸਤ ਦੀ ਸੰਭਾਲ ਕਰ NRI ਨੇ ਪੇਸ਼ ਕੀਤੀ ਮਿਸਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.