ETV Bharat / state

ਤੋੜੇ ਬੰਨ੍ਹ ਦਾ ਖੁੱਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਕੀਤਾ ਮੁੜ ਨਿਰਮਾਣ, ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ - ਕਪੂਰਥਲਾ ਦੀ ਖ਼ਬਰ ਪੰਜਾਬੀ ਵਿੱਚ

ਕਪੂਰਥਲਾ ਤੋਂ ਵਿਧਾਇਕ ਰਾਣਾ ਇੰਦਰਪ੍ਰਤਾਪ ਨੇ ਸਭ ਨੂੰ ਹੈਰਾਨ ਕਰਦਿਆਂ ਕੁੱਝ ਪਿੰਡਾਂ ਨੂੰ ਬਚਾਉਣ ਲਈ ਬੰਨ੍ਹ ਨੂੰ ਤੋੜ ਦਿੱਤਾ ਸੀ। ਇਸ ਤੋਂ ਮਗਰੋਂ ਸਰਕਾਰ ਵੱਲੋਂ ਵਿਧਾਇਕ ਰਾਣਾ ਇੰਦਰਪ੍ਰਤਾਪ ਉੱਤੇ ਪਰਚਾ ਵੀ ਦਰਜ ਕੀਤਾ ਗਿਆ ਸੀ,ਪਰ ਹੁਣ ਵਿਧਾਇਕ ਨੇ ਖੁੱਦ ਹੀ ਤੋੜੇ ਬੰਨ੍ਹ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਹੈ।

In Kapurthala, MLA Rana Inderpratap started the construction of the dam
ਤੋੜੇ ਬੰਨ੍ਹ ਦਾ ਖੁੱਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਕੀਤਾ ਮੁੜ ਨਿਰਮਾਣ, ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
author img

By

Published : Jul 20, 2023, 8:09 PM IST

ਵਿਧਾਇਕ ਰਾਣਾ ਇੰਦਰਪ੍ਰਤਾਪ ਉੱਤੇ ਹੋਇਆ ਸੀ ਪਰਚਾ

ਕਪੂਰਥਲਾ:
ਬੀਤੇ ਦਿਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜਲੰਧਰ ਜ਼ਿਲ੍ਹੇ ਦੇ ਆਖਰੀ ਪਿੰਡ ਗਿੱਦੜਪਿੰਡੀ ਨੇੜੇ ਧੁੱਸੀ ਬੰਨ੍ਹ ਟੁੱਟਣ ਕਾਰਨ ਸੁਲਤਾਨਪੁਰ ਲੋਧੀ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਹੜ੍ਹ ਆ ਗਏ ਸਨ, ਜਿਸ ਕਾਰਨ ਸਾਰੀ ਫ਼ਸਲ ਤਬਾਹ ਹੋ ਗਈ ਸੀ। ਪਾਣੀ ਭਰ ਜਾਣ ਕਾਰਨ ਇਲਾਕਾ ਭਾਰੀ ਮੁਸ਼ਕਿਲਾਂ ਵਿੱਚ ਘਿਰ ਗਿਆ, ਜਿਸ ਕਾਰਨ ਲੋਕਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਸ ਇਲਾਕੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਵੱਲੋਂ ਪਾਣੀ ਦੀ ਨਿਕਾਸੀ ਜਲਦੀ ਕਰਵਾਉਣ ਦੀ ਮੰਗ ਨੂੰ ਲੈ ਕੇ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ 20-25 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਨਾਲ ਲੈ ਕੇ 14 ਜੁਲਾਈ ਨੂੰ ਬੰਨ੍ਹ ਤੋੜ ਦਿੱਤਾ ਸੀ।

ਮੁੜ ਬਣਾਇਆ ਬੰਨ੍ਹ: ਉਨ੍ਹਾਂ ਵੱਲੋਂ ਦਾਅਵਾ ਕੀਤਾ ਗਿਆ ਕਿ ਜਲਦ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਪਾਣੀ ਦੀ ਨਿਕਾਸੀ ਸ਼ੁਰੂ ਹੋ ਜਾਵੇਗੀ ਅਤੇ ਦੋ-ਤਿੰਨ ਦਿਨਾਂ ਵਿੱਚ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀਆਂ ਸੜਕਾਂ ’ਤੇ ਆਵਾਜਾਈ ਸ਼ੁਰੂ ਹੋ ਜਾਵੇਗੀ, ਜਿਸ ਕਾਰਨ ਹਲਕੇ ਵਿੱਚ ਪਾਣੀ ਦਾ ਪੱਧਰ ਵੱਧ ਜਾਵੇਗਾ। ਇਨ੍ਹਾਂ ਪਿੰਡਾਂ ਨੂੰ ਹੁਣ ਇੱਕ ਵਾਰ ਫਿਰ ਤੋਂ ਖਤਰਾ ਬਣ ਗਿਆ ਹੈ, ਜਿਸ ਦੇ ਚੱਲਦਿਆਂ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਸੰਤਾਂ ਮਹਾਂਪੁਰਸ਼ਾਂ ਦੀ ਅਗਵਾਈ 'ਚ ਖੁਦ ਬੰਨ੍ਹ ਨੂੰ ਤੋੜਿਆ ਸੀ, ਇਸ ਦੌਰਾਨ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਇਸ ਬੰਨ੍ਹ ਨੂੰ ਦੁਬਾਰਾ ਬਣਾਇਆ । ਇਸ ਕੰਮ ਵਿੱਚ , ਹਜ਼ਾਰਾਂ ਸਥਾਨਕ ਲੋਕ ਬੋਰੀਆਂ ਭਰਨ, ਬੋਰੀਆਂ ਚੁੱਕਣ ਅਤੇ ਬੰਨ੍ਹ ਵਿੱਚ ਦਰਾੜ ਨੂੰ ਭਰਨ ਦੇ ਕੰਮ ਵਿੱਚ ਲੱਗੇ ਹੋਏ ਸਨ।

ਮੁਆਵਜ਼ੇ ਦੀ ਮੰਗ:
ਵਿਧਾਇਕ ਰਾਣਾ ਨੇ ਕਿਹਾ ਕਿ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਇਹ ਡੈਮ ਬਣਾਉਣਾ ਜ਼ਰੂਰੀ ਸੀ ਅਤੇ ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਨੂੰ ਮੈਂ ਖੁਦ ਤੋੜਿਆ ਸੀ, ਹੁਣ ਮੈਂ ਖੁਦ ਇਸ ਬੰਨ੍ਹ ਨੂੰ ਪੂਰਾ ਕਰਾਂਗਾ, ਜਿਸ ਦਾ ਕੰਮ ਹੁਣ ਪੂਰਾ ਹੋ ਚੁੱਕਾ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ। ਵਿਧਾਇਕ ਰਾਣਾ ਨੇ ਕਿਹਾ ਕਿ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਇਹ ਡੈਮ ਬਣਾਉਣਾ ਜ਼ਰੂਰੀ ਸੀ ਅਤੇ ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਨੂੰ ਮੈਂ ਖੁਦ ਤੋੜਿਆ ਸੀ, ਹੁਣ ਮੈਂ ਖੁਦ ਇਸ ਬੰਨ੍ਹ ਨੂੰ ਪੂਰਾ ਕਰਾਂਗਾ, ਜਿਸ ਦਾ ਕੰਮ ਹੁਣ ਪੂਰਾ ਹੋ ਚੁੱਕਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.