ਕਪੂਰਥਲਾ : ਦੋ ਹਫ਼ਤੇ ਪਹਿਲਾਂ ਜਲੰਧਰ ਦੇ ਇੱਕ ਪੁਲਿਸ ਮੁਲਾਜ਼ਮ ਤੋਂ ਤੰਗ ਆ ਕੇ ਦੋ ਭਰਾਵਾਂ ਨੇ ਗੋਵਿੰਦਲਾਲ ਪੁਲ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਜਿਸ ਤੋਂ ਬਾਅਦ ਕੱਲ੍ਹ ਨਦੀ ਨੇੜੇ ਖੇਤਾਂ 'ਚੋਂ ਇਕ ਭਰਾ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੇ ਪਰਿਵਾਰ ਵੱਲੋਂ ਲਾਸ਼ ਦੀ ਸ਼ਨਾਖਤ ਅਤੇ ਪੁਲਿਸ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡੀਐਸਪੀ ਬਬਨਦੀਪ ਸਿੰਘ ਨੇ ਦਿੱਤੀ। ਜਾਣਕਾਰੀ ਮੁਤਾਬਿਕ ਪਰਿਵਾਰ ਦੀ ਸ਼ਿਕਾਇਤ ’ਤੇ ਥਾਣਾ ਡਵੀਜ਼ਨ ਨੰਬਰ 1 ਦੇ ਇੰਚਾਰਜ ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਿਸ ਮੁਲਾਜ਼ਮਾਂ ਉੱਤੇ ਮਾਮਲਾ ਦਰਜ : ਜਾਣਕਾਰੀ ਅਨੁਸਾਰ ਤਿੰਨਾਂ ਖ਼ਿਲਾਫ਼ ਥਾਣਾ ਸਦਰ ਵਿੱਚ ਆਈਪੀਸੀ ਦੀ ਧਾਰਾ 306 ਅਤੇ ਆਤਮਹੱਤਿਆ ਲਈ ਮਜਬੂਰ ਕਰਨ ਦੀ ਧਾਰਾ 506 ਅਤੇ ਪੁਲੀਸ ਨਿਯਮ 34 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਤਿੰਨਾਂ ਨੇ ਮਾਨਵਜੀਤ ਦੀ ਥਾਣੇ ਵਿੱਚ ਕੁੱਟਮਾਰ ਕੀਤੀ ਅਤੇ ਉਸ ਦੀ ਪੱਗ ਵੀ ਲਾਹ ਦਿੱਤੀ।
- Punjab Government U-turns: ਪੰਚਾਇਤਾਂ ਭੰਗ ਕਰਨ ਦੇ ਮਾਮਲੇ ਤੋਂ ਪਹਿਲਾਂ ਵੀ ਸਰਕਾਰ ਨੇ ਬਦਲੇ ਆਪਣੇ ਕਈ ਫੈਸਲੇ, ਦੇਖੋ ਖਾਸ ਰਿਪੋਰਟ
- Two Brother Suicide News: SHO ਤੋਂ ਤੰਗ ਹੋ ਦਰਿਆ 'ਚ ਛਾਲ ਮਾਰਨ ਵਾਲੇ ਦੋ ਭਰਾਵਾਂ 'ਚੋਂ ਇੱਕ ਦੀ ਮਿਲੀ ਲਾਸ਼, SHO 'ਤੇ ਮਾਮਲਾ ਦਰਜ
- Cheta Sing Film Review : 'ਚੰਗਾ ਬੰਦਾ ਜਦੋਂ ਬੁਰਾ ਬਣਦੈ, ਉਦੋਂ ਫਿਰ ਉਹ 'ਬਹੁਤ ਜ਼ਿਆਦਾ ਬੁਰਾ ਬਣਦੈ', ਪੜ੍ਹੋ ਕਿਉਂ ਬਣਿਆ ਸਾਊ ਜਿਹਾ ਪਾਲਾ ਖੂੰਖਾਰ ਚੇਤਾ ਸਿੰਘ...
ਪਰਿਵਾਰ ਨੇ ਵੀ ਦਿੱਤੀ ਚੇਤਾਵਨੀ : ਉਧਰ, ਪਰਿਵਾਰ ਨੇ ਮੰਗ ਕੀਤੀ ਕਿ ਦਸਤਾਰ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਐਸਐਚਓ ਨਵਦੀਪ ਸਿੰਘ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295 ਤਹਿਤ ਕੇਸ ਦਰਜ ਕੀਤਾ ਜਾਵੇ। ਪਰਿਵਾਰ ਨੇ ਦੋਸ਼ੀ ਪੁਲਸ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ ਅਤੇ ਜੇਕਰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।