ਕਪੂਰਥਲਾ : ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿੱਚ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਕਿਸਾਨਾਂ ਵਲੋਂ ਲਗਾਏ ਆਰਜ਼ੀ ਬੰਨ੍ਹ ਟੁੱਟ ਗਏ ਹਨ ਅਤੇ ਦਰਿਆ ਦਾ ਪਾਣੀ ਕਿਸਾਨਾਂ ਦਿਆ ਖੇਤਾਂ ਵਿੱਚ ਆਣ ਵੜਿਆ ਹੈ, ਜਿਸਦੇ ਚੱਲਦਿਆਂ ਕਿਸਾਨਾਂ ਵੱਲੋਂ ਬੀਜੀ ਝੋਨੇ ਦੀ ਫ਼ਸਲ ਅਤੇ ਮੱਕੀ ਦੀ ਪੱਕੀ ਫ਼ਸਲ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈ ਹੈ। ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।
ਪਾਣੀ ਦਾ ਪੱਧਰ ਘਟਾਉਣ ਲਈ ਖੋਲ੍ਹਿਆ ਜਾਵੇਗਾ ਹਰੀਕੇ ਹੈੱਡ : ਇਸ ਮਾਮਲੇ ਨੂੰ ਲੈਕੇ ਕੱਲ੍ਹ ਖਬਰਾਂ ਪ੍ਰਕਾਸ਼ਿਤ ਹੋਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ। ਦਿਨ ਚੜ੍ਹਦਿਆਂ ਹੀ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵੱਲੋਂ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਮਲੇ ਨੂੰ ਨਾਲ ਲੈ ਕੇ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ। ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਸਮੁੱਚਾ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਬੀਸੀ ਗੁਪਤਾ ਨੇ ਦੱਸਿਆ ਕਿ ਹਰੀਕੇ ਹੈਡ ਤੋਂ ਦਰ ਖੁਲਵਾ ਦਿੱਤੇ ਗਏ ਹਨ ਜਲਦੀ ਹੀ ਪਾਣੀ ਦਾ ਪੱਧਰ ਘੱਟ ਜਾਵੇਗਾ, ਉਸ ਤੋਂ ਬਾਅਦ ਹੀ ਨੁਕਸਾਨ ਦਾ ਸਰਵੇਖਣ ਕੀਤਾ ਜਾਵੇਗਾ।
- Bombay HC on Bakrid: ‘ਬੱਕਰ ਈਦ 'ਤੇ ਰਿਹਾਇਸ਼ੀ ਸੁਸਾਇਟੀਆਂ 'ਚ ਗੈਰ-ਕਾਨੂੰਨੀ ਤਰੀਕੇ ਨਾਲ ਪਸ਼ੂਆਂ ਨੂੰ ਨਾ ਮਾਰਿਆ ਜਾਵੇ’
- Stray Animals: ਜਲਦ ਹੋਵੇਗਾ ਬਠਿੰਡਾ ਅਤੇ ਪਟਿਆਲਾ ਬੇਸਹਾਰਾ ਪਸ਼ੂਆਂ ਤੋਂ ਮੁਕਤ ! ਸਰਕਾਰ ਨੇ ਲਿਆਂਦਾ ਪਾਇਲਟ ਪ੍ਰੋਜੈਕਟ, ਜਾਣੋ ਕੀ ਹੈ ਪਲਾਨ
- Special Report: ਪੰਜਾਬ ਦੇ 111 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਤੋਂ ਸੱਖਣੇ, ਸਿੱਖਿਆ ਮੰਤਰੀ ਦੇ ਜ਼ਿਲ੍ਹੇ ਦਾ ਵੀ ਮੰਦੜਾ ਹਾਲ, ਕਈ ਸਹੂਲਤਾਂ ਤੋਂ ਵਾਂਝੇ ਸਕੂਲ
ਕਿਸਾਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਪੁੱਜਣ ਉਤੇ ਕੀਤਾ ਧੰਨਵਾਦ : ਉਧਰ ਦੂਜੇ ਪਾਸੇ ਪੀੜਤ ਕਿਸਾਨਾਂ ਨੇ ਇਸ ਔਖੀ ਘੜੀ ਵਿੱਚ ਹਾਲ ਜਾਣਨ ਲਈ ਪੁੱਜੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਣੀ ਕਾਰਨ ਸਾਡਾ ਵੱਡਾ ਨੁਕਸਾਨ ਹੋਇਆ ਹੈ, ਪਸ਼ੂਆਂ ਦਾ ਬੁਰਾ ਹਾਲ ਹੈ, ਉਹਨਾਂ ਨੇ ਪ੍ਰਸ਼ਾਸ਼ਨ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਚੜ੍ਹਨ ਕਾਰਨ ਪਾਣੀ ਓਵਰਫਲੋ ਹੋ ਗਿਆ ਹੈ ਤੇ ਸਾਰਾ ਪਾਣੀ ਉਨ੍ਹਾਂ ਦੇ ਖੇਤਾਂ ਵਿੱਚ ਆਣ ਵੜਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਮਾਂ ਰਹਿੰਦਿਆਂ ਪ੍ਰਸ਼ਸਾਨ ਵੱਲੋਂ ਇਸ ਸਬੰਧੀ ਕੋਈ ਠੋਸ ਹੱਲ ਕੀਤੇ ਜਾਣ ਨਹੀਂ ਤਾਂ ਓਵਰਫਲੋ ਹੋਇਆ ਪਾਣੀ ਕਦੋਂ ਹੜ੍ਹ ਦਾ ਰੂਪ ਧਾਰਨ ਕਰ ਜਾਵੇ ਇਸ ਦਾ ਕੋਈ ਅੰਦਾਜ਼ਾ ਨਹੀਂ।