ਕਪੂਰਥਲਾ: ਦੇਸ਼ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੇ ਘਰ ’ਚ ਮਾਤਮ ਛਾਇਆ ਹੋਇਆ ਹੈ। ਸ਼ਹੀਦ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਦੱਸ ਦਈਏ ਕਿ ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ (Indian Army) ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦਾਂ ‘ਚ ਜਵਾਨ ਤੇ ਇੱਕ ਇੱਕ ਜੂਨੀਅਰ ਕਮਿਸ਼ਨਡ ਅਫਸਰ ਸ਼ਾਮਲ ਹਨ। ਸ਼ਹੀਦ ਹੋਏ ਜਵਾਨਾਂ ਵਿੱਚ 3 ਜਵਾਨ ਪੰਜਾਬ ਦੇ ਹਨ।
ਘਰ ’ਚ ਮਾਤਮ ਦਾ ਮਾਹੌਲ
ਮਿਲੀ ਜਾਣਕਾਰੀ ਮੁਤਾਬਿਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਦੇ ਪਿੰਡ ਦੇ ਘਰ ’ਚ ਦੋ ਭਰਾ ਹਨ, ਪਿਤਾ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੇ ਪਿਤਾ ਵੀ ਫੌਜ ਵਿਚੋਂ ਬਤੌਰ ਕੈਪਟਨ ਰਿਟਾਇਰ ਹੋਏ ਸੀ। ਉਨ੍ਹਾਂ ਦੇ ਵੱਡੇ ਭਰਾ ਰਜਿੰਦਰ ਸਿੰਘ ਵੀ ਸਾਬਕਾ ਫੌਜੀ ਹਨ। ਨਾਇਕ ਸੂਬੇਦਾਰ ਜਸਵਿੰਦਰ ਸਿੰਘ ਸ਼ਾਦੀ ਸ਼ੁਦਾ ਹਨ। ਉਨ੍ਹਾਂ ਦੇ ਦੋ ਬੱਚੇ ਇੱਕ ਬੇਟਾ ਇੱਕ ਬੇਟੀ ਪਿੰਡ ਵਿਚ ਹੀ ਰਹਿ ਰਹੇ ਹਨ ਅਤੇ ਮਾਤਾ ਮਨਜੀਤ ਕੌਰ ਵੀ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੀ ਰਹਿੰਦੇ ਹਨ।
ਦੱਸ ਦਈਏ ਕਿ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ’ਚ ਜਿਆਦਾਤਰ ਸਰਹੱਦ ’ਤੇ ਤੈਨਾਤ ਹਨ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪਿੰਡ ’ਚ ਪਰਿਵਾਰ ਦਾ ਚੰਗਾ ਮੇਲ ਮਿਲਾਪ ਹੈ। ਖੇਤੀ ਦਾ ਧੰਦਾ ਸਧਾਰਨ ਹੋਣ ਕਰਕੇ ਅਤੇ ਪਿਤਾ ਦੇ ਫੌਜੀ ਹੋਣ ਕਰਕੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਫੌਜ ਚ ਭਰਤੀ ਹੋ ਗਿਆ।
ਸੁਭਾਅ ਦਾ ਚੰਗਾ ਸੀ ਸ਼ਹੀਦ ਜਸਵਿੰਦਰ ਸਿੰਘ
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਬਹੁਤ ਹੀ ਸਾਉ ਸੁਭਾਅ ਵਾਲਾ ਸੀ। ਦੇਸ਼ ਭਗਤੀ ਦਾ ਜਜਬਾ ਉਸਦੇ ਅੰਦਰ ਕੁੱਟ ਕੁੱਟ ਕੇ ਭਰਿਆ ਹੋਇਆ ਸੀ। ਪਿੰਡ ਚ ਆਉਣ ਸਮੇਂ ਉਹ ਅਕਸਰ ਦੇਸ਼ ਦੀ ਸੇਵਾ ਦੀਆਂ ਗੱਲਾਂ ਕਰਦਾ ਰਹਿੰਦਾ ਸੀ। ਉਸਦੀ ਸ਼ਹੀਦੀ ਦੀ ਖਬਰ ਸੁਣਦਿਆਂ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ।
ਬੀਬੀ ਜਗੀਰ ਕੌਰ ਨੇ ਜਤਾਇਆ ਦੁੱਖ
ਸ਼ਹੀਦ ਨਾਇਕ ਸੂਬੇਦਾਰ ਜਸਵਿੰਦਰ ਸਿੰਘ ਦੀ ਸ਼ਹੀਦੀ ’ਤੇ ਜਿੱਥੇ ਪਰਿਵਾਰ ਅਤੇ ਇਲਾਕੇ ’ਚ ਮਾਹੌਲ ਗਮਗੀਨ ਬਣਾਇਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਦੁੱਖ ਜਾਹਿਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਵੱਡਾ ਝਟਕਾ ਹੈ। ਸਾਡੇ ਨੌਜਵਾਨਾਂ ਦੇ ਸਿਰ ’ਤੇ ਦੇਸ਼ ਖੜ੍ਹਿਆ ਹੋਇਆ ਹੈ। ਇਨ੍ਹਾਂ ਵਰਗੇ ਅਜਿਹੇ ਬਹੁਤ ਸਾਰੇ ਨੌਜਵਾਨਾਂ ਨੇ ਸ਼ਹੀਦੀ ਦਾ ਜਾਮ ਪਿਆ ਹੈ। ਉਨ੍ਹਾਂ ਨੇ ਰੱਬ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਹ ਵੀ ਪੜੋ: 39 ਦਿਨਾਂ ਦੇ ਪੁੱਤਰ ਨੂੰ ਛੱਡ ਦੇਸ਼ ਲਈ ਜਾਨ ਵਾਰ ਗਿਆ ਜਵਾਨ ਮਨਦੀਪ ਸਿੰਘ, ਰੱਖਦਾ ਸੀ ਇਹ ਸ਼ੌਂਕ
ਸ਼ਹੀਦਾਂ ਵਿੱਚ 3 ਜਵਾਨ ਪੰਜਾਬ ਦੇ ਸ਼ਾਮਲ
ਸੋਮਵਾਰ ਨੂੰ ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਜ਼ਿਲੇ (Poonch sector) 'ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਹੋਈ ਗੋਲੀਬਾਰੀ 'ਚ ਇੱਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸਮੇਤ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਵਿੱਚ ਨਾਇਬ ਕਪੂਰਥਲਾ ਪੰਜਾਬ ਦੇ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ, ਵਾਸੀ ਸਿਰਹਾ, ਗੁਰਦਾਸਪੁਰ, ਸਿਪਾਹੀ ਗੱਜਣ ਸਿੰਘ ਝੱਜ ਰੋਪੜ ਦੇ ਰਹਿਣ ਵਾਲੇ ਸਨ। ਇਸ ਤੋਂ ਇਲਾਵਾ ਸ਼ਹੀਦ ਸਿਪਾਹੀ ਸਾਰਜ ਸਿੰਘ ਸ਼ਾਹਜਹਾਂਪੁਰ, ਉੱਤਰ ਪ੍ਰਦੇਸ਼ ਅਤੇ ਸਿਪਾਹੀ ਵੈਸਾਖ ਐਚ, ਕੁਦਵੱਟਮ, ਕੇਰਲਾ ਦੇ ਵਾਸੀ ਸਨ।
ਇਲਾਕਿਆਂ ਵਿੱਚ ਸੋਗ
ਜਵਾਨਾਂ ਦੀ ਸ਼ਹੀਦੀ ਦੀ ਖ਼ਬਰ ਸੁਣਦਿਆਂ ਦੀ ਇਲਾਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਉਥੇ ਹੀ ਦੂਜੇ ਪਾਸੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦਾ ਰੋ-ਰੋ ਬੁਰ੍ਹਾ ਹਾਲ ਹੋ ਰਿਹਾ ਹੈ। ਜਵਾਨਾਂ ਦੀਆਂ ਮ੍ਰਿਤਕ ਦੇਹਾ ਅੱਜ ਉਹਨਾਂ ਦੇ ਪਿੰਡ ਪਹੁੰਚ ਜਾਣਗੀਆਂ ਜਿੱਥੇ ਉਹਨਾਂ ਦਾ ਅੰਤਮ ਸਸਕਾਰ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ 50-50 ਲੱਖ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ (Punjab Chief Minister) ਚਰਨਜੀਤ ਸਿੰਘ ਚੰਨੀ (Charanjit Singh Channi ) ਨੇ ਸੋਮਵਾਰ ਨੂੰ ਐਕਸ ਗ੍ਰੇਸ਼ੀਆ ਗ੍ਰਾਂਟ (X Gracia Grant RS ) ਦਾ ਐਲਾਨ ਕੀਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ 50 ਲੱਖ ਦੀ ਮਾਲੀ ਮਦਦ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਯੂਨਿਟ 4 ਮੇਚ ਇਨਫੈਂਟਰੀ (1 ਸਿੱਖ) ਦੇ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਿੱਛੇ ਉਨ੍ਹਾਂ ਦੀ ਪਤਨੀ ਸਰਦਾਰਨੀ ਰਾਜ ਕੌਰ ਅਤੇ ਧੀ ਸਮਰਜੀਤ ਕੌਰ ਹਨ।