ETV Bharat / state

Kapurthala Dhillon brothers Suicide Case : ਕਪੂਰਥਲਾ ਦੇ ਢਿੱਲੋਂ ਭਰਾਵਾਂ ਦੀ ਖੁਦਕੁਸ਼ੀ ਮਾਮਲੇ 'ਚ ਪੁਲਿਸ ਮੁਲਾਜ਼ਮਾਂ ਦੀ ਜਮਾਨਤ ਅਰਜ਼ੀ ਰੱਦ

ਕਪੂਰਥਲਾ ਵਿੱਚ ਢਿੱਲੋਂ ਭਰਾਵਾਂ ਮਨਵਜੀਤ ਅਤੇ ਜਸ਼ਨਬੀਰ ਦੇ ਖੁਦਕੁਸ਼ੀ (Kapurthala Dhillon brothers Suicide Case) ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਨਵਦੀਪ ਸਿੰਘ, ਏਐੱਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਜ਼ਮਾਨਤ ’ਤੇ ਸੁਣਵਾਈ ਹੋਈ ਹੈ।

author img

By ETV Bharat Punjabi Team

Published : Sep 21, 2023, 10:12 PM IST

Kapurthala Dhillon brothers Suicide Case
Kapurthala Dhillon brothers Suicide Case : ਕਪੂਰਥਲਾ ਦੇ ਢਿੱਲੋਂ ਭਰਾਵਾਂ ਦੀ ਖੁਦਕੁਸ਼ੀ ਮਾਮਲੇ 'ਚ ਪੁਲਿਸ ਮੁਲਾਜ਼ਮਾਂ ਦੀ ਜਮਾਨਤ ਅਰਜ਼ੀ ਰੱਦ

ਕਪੂਰਥਲਾ : ਬਿਆਸ ਦਰਿਆ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਜਲੰਧਰ (Kapurthala Dhillon brothers Suicide Case) ਦੇ ਢਿੱਲੋਂ ਭਰਾਵਾਂ ਮਨਵਜੀਤ ਅਤੇ ਜਸ਼ਨਬੀਰ ਦੇ ਮਾਮਲੇ ਵਿੱਚ ਮੁਲਜ਼ਮ ਪੁਲਿਸ ਮੁਲਾਜਮਾਂ ਇੰਸਪੈਕਟਰ ਨਵਦੀਪ ਸਿੰਘ, ਏਐੱਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀਆਂ ਜਮਾਨਤਾਂ ਉੱਤੇ ਸੁਣਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਵਧੀਕ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਪਟੀਸ਼ਨ ਨੂੰ ਬਿਨਾਂ ਰਾਹਤ ਦਿੱਤਿਆਂ ਖਾਰਜ ਕਰ ਦਿੱਤਾ ਹੈ।

ਦਰਿਆ ਵਿੱਚ ਮਾਰੀ ਸੀ ਛਾਲ : ਦੱਸ ਦਈਏ ਕਿ ਕਪੂਰਥਲਾ ਦੇ ਗੋਇੰਦਵਾਲ ਪੁਲ ਤੋਂ ਬਿਆਸ ਦਰਿਆ 'ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਦੋ ਭਰਾਵਾਂ 'ਚੋਂ ਜਸ਼ਨਬੀਰ ਦੀ ਲਾਸ਼ ਦਰਿਆ ਦੇ ਨਾਲ ਲੱਗਦੇ ਖੇਤਾਂ 'ਚੋਂ ਪਾਣੀ ਘਟਣ ਤੋਂ (Bail hearing of police officers) ਬਾਅਦ ਮਿੱਟੀ 'ਚ ਦੱਬੀ ਹੋਈ ਮਿਲੀ ਸੀ। ਉਕਤ ਮਾਮਲੇ ਵਿੱਚ ਆਈਪੀਸੀ ਦੀ ਧਾਰਾ 306 ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ ਅਤੇ ਇੰਸਪੈਕਟਰ ਨਵਦੀਪ, ਏਐਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਪੁਲਿਸ ਮੁਖੀ ਗੌਰਵ ਯਾਦਵ ਨੇ ਇੰਸਪੈਕਟਰ ਨਵਦੀਪ ਨੂੰ ਬਰਖਾਸਤ ਕਰ ਦਿੱਤਾ ਸੀ।

ਤਿੰਨੇ ਸਨ ਭਗੌੜੇ : ਫਰਾਰ ਹੋਣ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੇ ਆਪਣੇ ਵਕੀਲ ਰਾਹੀਂ ਕਪੂਰਥਲਾ ਦੇ ਵਧੀਕ ਸੈਸ਼ਨ ਜੱਜ ਅਜਾਇਬ ਸਿੰਘ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਤਿੰਨ ਭਗੌੜੇ ਪੁਲਿਸ ਮੁਲਾਜ਼ਮਾਂ ਵਿੱਚੋਂ ਮਹਿਲਾ ਕਾਂਸਟੇਬਲ ਜਗਜੀਤ ਕੌਰ ਨੇ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਦਰਖਾਸਤ ਮਨਜ਼ੂਰ ਹੋਣ ਤੋਂ ਬਾਅਦ ਇੰਸਪੈਕਟਰ ਨਵਦੀਪ ਅਤੇ ਏਐੱਸਆਈ ਬਲਵਿੰਦਰ ਨੇ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਮਾਣਯੋਗ ਅਦਾਲਤ ਨੇ ਉਨ੍ਹਾਂ ਤਿੰਨਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.